Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਰਾਲੀ ਸਾੜਨ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਯਕੀਨੀ ਬਣਾਉਣ ਲਈ, ਮੋਹਾਲੀ ਪ੍ਰਸ਼ਾਸਨ ਕਿਸਾਨਾਂ ਤੱਕ ਪਹੁੰਚਿਆ 

October 02, 2024 05:02 PM
ਅਮਰਜੀਤ ਰਤਨ
ਐਸ.ਏ.ਐਸ.ਨਗਰ : ਪਰਾਲੀ ਸਾੜਨ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਯਕੀਨੀ ਬਣਾਉਣ ਲਈ ਮੋਹਾਲੀ ਪ੍ਰਸ਼ਾਸਨ ਨੇ ਅੱਜ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਵਿਕਲਪ ਵਜੋਂ ਲੋੜੀਂਦੀ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਮੁਹਾਲੀ ਦੀਆਂ ਹਦਾਇਤਾਂ ਅਨੁਸਾਰ ਏ.ਡੀ.ਸੀ.(ਡੀ) ਮੁਹਾਲੀ ਸੋਨਮ ਚੌਧਰੀ, ਐਸ.ਡੀ.ਐਮ (ਮੁਹਾਲੀ) ਦਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ: ਗੁਰਮੇਲ ਸਿੰਘ ਨੇ ਅੱਜ ਸਾਂਝੇ ਤੌਰ 'ਤੇ ਮੁਹਾਲੀ ਅਤੇ ਬਨੂੜ ਦੇ ਪਿੰਡ ਤੰਗੋਰੀ, ਬਠਲਾਣਾ, ਧਰਮਗੜ੍ਹ ਅਤੇ ਸੰਤੇਮਾਜਰਾ ਦਾ ਦੌਰਾ ਕੀਤਾ। ਦੌਰੇ ਦੌਰਾਨ, ਫੀਲਡ ਲੈਵਲ ਅਫਸਰਾਂ (ਖੇਤ ਦੀ ਅੱਗ ਨੂੰ ਰੋਕਣ ਲਈ ਤਾਇਨਾਤ ਕੀਤੇ ਗਏ ਨੋਡਲ ਅਫਸਰ ਅਤੇ ਕਲੱਸਟਰ ਅਫਸਰ) ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਰੋਜ਼ਾਨਾ ਅਧਾਰ 'ਤੇ ਖੇਤਾਂ ਦਾ ਦੌਰਾ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਪ੍ਰਤੀ ਜ਼ੀਰੋ ਟਾਲਰੈਂਸ ਬਾਰੇ ਜਾਗਰੂਕ ਕਰਨ। 
 
 
 
ਇਸ ਤੋਂ ਇਲਾਵਾ ਏ.ਡੀ.ਸੀ.(ਡੀ) ਮੋਹਾਲੀ ਨੇ ਵੱਧ ਤੋਂ ਵੱਧ ਅਤੇ ਸਮੇਂ ਸਿਰ ਕੰਮ ਕਰਨ ਲਈ ਕੰਬਾਈਨ ਹਾਰਵੈਸਟਰਾਂ ਅਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੇ ਮਾਲਕਾਂ ਨਾਲ ਵੀ ਮੀਟਿੰਗ ਕੀਤੀ। ਕਿਸਾਨਾਂ ਨੂੰ ਸਥਾਨਕ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਨਾਲ ਸੰਪਰਕ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਉਨ੍ਹਾਂ ਨੂੰ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਕੋਈ ਸਮੱਸਿਆ ਨਾ ਆਵੇ। ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਨੇ ਖੇਤਾਂ ਦਾ ਡੂੰਘਾਈ ਨਾਲ ਸਰਵੇਖਣ ਕੀਤਾ ਅਤੇ ਦੱਸਿਆ ਕਿ ਅਗਲੇ ਕੁੱਝ ਦਿਨਾਂ ਵਿੱਚ ਖੇਤ ਵਾਢੀ ਲਈ ਤਿਆਰ ਹਨ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ