Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਮਲੋਹ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

October 02, 2024 05:19 PM
SehajTimes

ਕਿਸਾਨਾਂ ਨੂੰ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈਕੇ ਆਉਣ ਦੀ ਅਪੀਲ 

 
ਅਮਲੋਹ : ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਨੇ ਅਨਾਜ ਮੰਡੀ ਅਮਲੋਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਮੰਡੀ ਵਿਖੇ ਮਾਰਕਫੈਡ ਦੇ ਫੜ੍ਹ 'ਤੇ ਕਿਸਾਨ ਗੁਰਮੀਤ ਸਿੰਘ ਪੁੱਤਰ ਸ. ਗਰਜਾ ਸਿੰਘ ਦੀ ਢੇਰੀ ਦੀ ਬੋਲੀ ਕਰਵਾ ਕੇ ਖਰੀਦ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਨਾਲ ਹੀ ਉਹਨਾਂ ਨੇ ਖ਼ਰੀਦ ਸਬੰਧੀ ਸਾਰੀਆਂ ਸਬੰਧਤ ਧਿਰਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਝੋਨੇ ਦੀ ਖਰੀਦ ਲਈ ਜ਼ਿਲ੍ਹੇ ਦੀਆਂ 06 ਮਾਰਕੀਟ ਕਮੇਟੀਆਂ ਸਰਹਿੰਦ, ਅਮਲੋਹ, ਬੱਸੀ ਪਠਾਣਾਂ, ਖਮਾਣੋਂ, ਮੰਡੀ ਗੋਬਿੰਦਗੜ੍ਹ ਤੇ ਚਨਾਰਥਲ ਅਧੀਨ ਆਉਂਦੀਆਂ 32 ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਹਨ। ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਬਿਜਲੀ ਦੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ। ਸੁੱਕੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਕਰ ਕੇ ਤੈਅ ਸਮੇਂ ਦੇ ਵਿੱਚ-ਵਿੱਚ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। 
 
ਡਾ. ਸੋਨਾ ਥਿੰਦ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿੱਲੀ ਫਸਲ ਕੱਟਣ ਕਾਰਨ ਨਮੀ ਸਰਕਾਰ ਦੀਆਂ ਨਿਰਧਾਰਤ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ ਉਸ ਝੋਨੇ ਨੂੰ ਖਰੀਦਣ ਤੋਂ ਅਸਰਮਥ ਹੁੰਦੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਬੇ-ਵਜ੍ਹਾ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਅਪੀਲ ਕੀਤੀ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਇਸ ਮੌਕੇ ਜ਼ਿਲਾ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਮੀਨਾਕਸ਼ੀ, ਜ਼ਿਲ੍ਹਾ ਮੰਡੀ ਅਫ਼ਸਰ, ਅਸਲਮ ਮੁਹੰਮਦ, ਸਕੱਤਰ ਮਾਰਕੀਟ ਕਮੇਟੀ ਸੁਰਜੀਤ ਸਿੰਘ, ਸਮੂਹ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਤੇ ਨਿਰੀਖਿਕਾਂ ਸਮੇਤ ਕਿਸਾਨ ਹਾਜ਼ਰ ਸਨ।
 
 

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ