Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕਰ ਵਿਭਾਗ ਵੱਲੋਂ ਟੈਕਸ ਚੋਰੀ ਰੋਕਣ ਲਈ ਪਟਿਆਲਾ ਸ਼ਹਿਰ ਵਿਖੇ ਅਚਨਚੇਤ ਚੈਕਿੰਗ ਕਰਕੇ ਦੋ ਦਰਜਨ ਨੋਟਿਸ ਕੱਢੇ

October 03, 2024 03:44 PM
SehajTimes
ਸਹਾਇਕ ਕਮਿਸ਼ਨਰ ਰਾਜ ਕਰ ਕੰਨੂ ਗਰਗ ਵੱਲੋਂ ਵਪਾਰੀਆਂ ਨਾਲ ਵੀ ਬੈਠਕ
 
ਪਟਿਆਲਾ : ਟੈਕਸ ਚੋਰੀ ਰੋਕਣ ਲਈ ਕਰ ਵਿਭਾਗ ਦੇ ਸਹਾਇਕ ਕਮਿਸ਼ਨਰ, ਪਟਿਆਲਾ ਕੰਨੂ ਗਰਗ ਦੀ ਅਗਵਾਈ ਹੇਠ ਕਰ ਵਿਭਾਗ ਦੀਆਂ ਟੀਮਾਂ ਨੇ ਪਟਿਆਲਾ ਸ਼ਹਿਰ ਸਮੇਤ ਸਮਾਣਾ, ਪਾਤੜਾਂ, ਰਾਜਪੁਰਾ ਤੇ ਨਾਭਾ ਦੇ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਟੈਕਸ ਚੋਰੀ ਦੇ ਮਾਮਲੇ ਸਾਹਮਣੇ ਆਉਣ 'ਤੇ ਦੋ ਦਰਜਨ ਨੋਟਿਸ ਵੀ ਕੱਢੇ। ਇਸੇ ਦੌਰਾਨ ਸਹਾਇਕ ਕਮਿਸ਼ਨਰ ਕੰਨੂ ਗਰਗ ਨੇ ਵਪਾਰ ਮੰਡਲ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪੂਰਾ ਬਣਦਾ ਜੀ.ਐੱਸ.ਟੀ. ਅਤੇ ਸਾਰੇ ਬਿੱਲ ਕੱਟਣ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਹਰ ਤਰ੍ਹਾਂ ਦੇ ਵੇਚੇ ਗਏ ਸਮਾਨ ਦਾ ਪੂਰਾ ਬਿੱਲ ਕੱਟਣਾ ਯਕੀਨੀ ਬਣਾਇਆ ਜਾਵੇ।
 
 
ਕੰਨੂ ਗਰਗ ਨੇ ਕਿਹਾ ਕਿ ਸਮੂਹ ਵਪਾਰੀ ਤੇ ਦੁਕਾਨਦਾਰ ਇਹ ਯਕੀਨੀ ਬਣਾਉਣ ਕਿ ਉਹ ਗਾਹਕਾਂ ਨੂੰ ਸਮਾਨ ਵੇਚਣ ਸਮੇਂ ਬਿਲ ਜਰੂਰ ਦੇਣ, ਜਿਸ ਨੂੰ ਕਿ ਕਰ ਵਿਭਾਗ ਵੱਲੋਂ ਕਿਸੇ ਵੀ ਸਮੇਂ ਚੈਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਗਾਹਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਕੋਈ ਸਮਾਨ ਲੈਣ ਸਮੇਂ ਦੁਕਾਨਦਾਰ ਜਾਂ ਵਪਾਰੀ ਤੋਂ ਪੂਰਾ ਬਿਲ ਜਰੂਰ ਲੈਣ। ਉਨ੍ਹਾਂ ਕਿਹਾ ਕਿ ਗਾਹਕ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਬਿਲ ਲਿਆਓ, ਇਨਾਮ ਪਾਓ' ਸਕੀਮ ਦੇ ਤਹਿਤ ਮੇਰਾ ਬਿਲ ਐਪ 'ਤੇ ਅਪਲੋਡ ਕਰਕੇ ਇਨਾਮ ਹਾਸਲ ਕਰ ਸਕਦੇ ਹਨ। ਸਹਾਇਕ ਕਮਿਸ਼ਨਰ ਕੰਨੂ ਗਰਗ ਨੇ ਕਿਹਾ ਕਿ ਕਰ ਵਿਭਾਗ ਵੱਲੋਂ ਬਿਨ੍ਹਾਂ ਜੀ.ਐਸ.ਟੀ. ਰਜਿਸਟ੍ਰੇਸ਼ਨ ਤੋਂ ਕੰਮ ਕਰ ਰਹੇ ਅਤੇ ਜੀ.ਐਸ.ਟੀ. ਚੋਰੀ ਕਰ ਰਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਲੋਕਾਂ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰ ਵਿਭਾਗ ਵੱਲੋਂ ਟੈਕਸ ਚੋਰੀ ਰੋਕਣ ਲਈ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਰਹੇਗੀ। ਕੰਨੂ ਗਰਗ ਨੇ ਕਿਹਾ ਕਿ ਜੇਕਰ ਕੋਈ ਮਾਲ ਬਿਨ੍ਹਾਂ ਬਿਲ ਤੋਂ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
 
ਸਹਾਇਕ ਕਮਿਸ਼ਨਰ ਕੰਨੂ ਗਰਗ ਵੱਲੋਂ ਵਪਾਰੀਆਂ ਨਾਲ ਕੀਤੀ ਬੈਠਕ ਦੌਰਾਨ ਵਪਾਰੀਆਂ ਨੇ ਵਿਸ਼ਵਾਸ ਦੁਆਇਆ ਕਿ ਉਹ ਮਾਰਕਿਟ ਵਿਚ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਪੂਰੇ ਬਿੱਲ ਕੱਟਣ ਅਤੇ ਪੂਰਾ ਜੀ.ਐੱਸ.ਟੀ. ਭਰਵਾਉਣ ਸਬੰਧੀ ਹਰ ਸੰਭਵ ਯਤਨ ਕਰਨਗੇ ਅਤੇ ਜੋ ਟ੍ਰੇਡਰ ਹਾਲੇ ਤੱਕ ਜੀ.ਐਸ.ਟੀ. ਅਧੀਨ ਰਜਿਸਟਰ ਨਹੀਂ ਹੋਏ ਉਹਨਾਂ ਨੂੰ ਜਲਦ ਤੋਂ ਜਲਦ ਰਜਿਸਟਰ ਹੋਣ ਲਈ ਕਿਹਾ ਜਾਵੇਗਾ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ