Thursday, September 18, 2025

Sports

ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਜੂਡੋ ਵਿੱਚ ਜਿੱਤਿਆ ਸੋਨ ਤਗਮਾ

October 03, 2024 03:58 PM
SehajTimes

ਪਟਿਆਲਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਜੂਡੋ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ ਜੀ ਅਤੇ ਕੋ ਕਨਵੀਨਰ ਸ੍ਰੀ ਮਨਦੀਪ ਕੁਮਾਰ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ।ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 21+ ਸਾਲ ਉਮਰ ਵਰਗ ਵਿੱਚ -70 ਕਿਲੋ ਭਾਰ ਵਿੱਚ ਸੋਨ ਤਗਮਾ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਦੱਸਿਆ ਕਿ ਉਹ ਲਗਭਗ 40 ਸਾਲਾਂ ਤੋਂ ਜੂਡੋ ਨਾਲ ਜੁੜੇ ਹੋਏ ਹਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹ ਪਿਛਲੇ ਕੁੱਝ ਮਹੀਨਿਆਂ ਤੋਂ ਇਸ ਈਵੈਂਟ ਦੀ ਤਿਆਰੀ ਕਰ ਰਹੀ ਸੀ ਅਤੇ ਇਸ ਦੇ ਨਤੀਜੇ ਵੱਜੋ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਹੋਈ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹ ਸਕੂਲ ਦੇ ਬੱਚਿਆਂ ਨੂੰ ਖੇਡਾਂ ਲਈ ਪ੍ਰੇਰਿਤ ਕਰਨ ਲਈ ਖੇਡਾਂ ਵਿੱਚ ਭਾਗ ਲੈਂਦੇ ਹਨ ਅਤੇ ਜਦੋਂ ਤੱਕ ਉਹਨਾਂ ਦਾ ਸਰੀਰ ਸਾਥ ਦਿੰਦਾ ਰਹੇਗਾ, ਉਦੋਂ ਤੱਕ ਉਹ ਖੇਡਾਂ ਵਿੱਚ ਭਾਗ ਲੈਂਦੇ ਰਹਿਣਗੇ। ਸ੍ਰੀਮਤੀ ਮਮਤਾ ਰਾਣੀ ਜੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਪੰਜਾਬ ਸਰਕਾਰ ਨੇ ਉਹਨਾਂ ਨੂੰ ਫਿਰ ਤੋਂ ਖੇਡਾਂ ਵਿੱਚ ਭਾਗ ਲੈਣ ਦਾ ਮੌਕਾ ਦਿਤਾ ਹੈ। ਇਸ ਟੂਰਨਾਮੈਂਟ ਮੌਕੇ ਸ੍ਰੀ ਅਰੁਣ ਕੁਮਾਰ, ਸ੍ਰੀਮਤੀ ਬਨੀਤਾ ਰਾਣੀ, ਸ੍ਰੀਮਤੀ ਰਜਨੀ ਠਾਕੁਰ, ਸ੍ਰੀ ਮਲਕੀਤ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਸਿੰਘ, ਸ੍ਰੀ ਸਤੀਸ਼ ਕੁਮਾਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ ਅਤੇ ਹੋਰ ਕੋਚ ਮੌਜੂਦ ਸਨ।

Have something to say? Post your comment