Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਅਗਰਸੈਨ ਜੈਅੰਤੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ 

October 03, 2024 04:29 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜ ਅਕਤੂਬਰ ਨੂੰ ਰਾਜ ਪੱਧਰੀ ਸਮਾਗਮ ਆਯੋਜਿਤ ਕਰਕੇ ਮਨਾਈ ਜਾ ਰਹੀ ਮਹਾਰਾਜਾ ਅਗਰਸੈਨ ਜੈਅੰਤੀ ਸੁਨਾਮ ਦੇ ਮਹਾਰਾਜਾ ਪੈਲੇਸ ਵਿਖੇ ਧੂਮਧਾਮ ਨਾਲ ਮਨਾਈ ਜਾਵੇਗੀ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੀਰਵਾਰ ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਅਗਰਵਾਲ ਸਭਾ ਸੁਨਾਮ ਦੇ ਮੁੱਖ ਸਲਾਹਕਾਰ ਘਨਸ਼ਿਆਮ ਕਾਂਸਲ, ਚੇਅਰਮੈਨ ਪ੍ਰੇਮ ਗੁਪਤਾ ਅਤੇ ਪ੍ਰਧਾਨ ਈਸ਼ਵਰ ਗਰਗ ਨੇ ਦੱਸਿਆ ਕਿ ਸਮਾਗਮ ਦੇ ਸਾਰੇ ਵਿਸ਼ੇਸ਼ ਮਹਿਮਾਨਾਂ ਨੂੰ ਸੱਦਾ ਪੱਤਰ ਦਿੱਤੇ ਗਏ ਹਨ। ਇਸ ਮੌਕੇ ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਅਤੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਵੀਨ ਜਿੰਦਲ, ਸੰਸਦ ਮੈਂਬਰ ਮੀਤ ਹੇਅਰ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਵਿਧਾਇਕ ਡਾ: ਵਿਜੇ ਸਿੰਗਲਾ, ਡੀਆਈਜੀ ਮਨਦੀਪ ਸਿੰਘ ਸਿੱਧੂ, ਟਰਾਈਡੈਂਟ ਦੇ ਸੰਸਥਾਪਕ ਰਜਿੰਦਰ ਗੁਪਤਾ, ਅਭਿਜੈ ਚੋਪੜਾ ਸ਼ਾਮਲ ਹੋਣਗੇ | ਸਮਾਗਮ ਵਿੱਚ ਰਾਜ ਪੱਧਰੀ ਅਗਰਸੈਨ ਜਯੰਤੀ 5 ਅਕਤੂਬਰ ਨੂੰ ਧੂਮਧਾਮ ਨਾਲ ਮਨਾਈ ਜਾਵੇਗੀ 
ਸਮਾਗਮ ਵਿੱਚ ਪੰਜਾਬ ਅਗਰਵਾਲ ਸਭਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ, ਡੀਸੀ ਸੰਦੀਪ ਰਿਸ਼ੀ, ਐਸਐਸਪੀ ਸਰਤਾਜ ਸਿੰਘ ਚਾਹਲ, ਸਾਬਕਾ ਮੁੱਖ ਮੰਤਰੀ ਦੇ ਓਐਸਡੀ ਅੰਕਿਤ ਬਾਂਸਲ ਅਤੇ ਅਗਰਵਾਲ ਸਭਾ ਦੇ ਸੂਬਾ ਜਨਰਲ ਸਕੱਤਰ ਪਵਨ ਸਿੰਗਲਾ ਸ਼ਾਮਲ ਹੋਣਗੇ। ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਰਾਜ ਪੱਧਰੀ ਜਨਮ ਦਿਵਸ ਸਮਾਗਮ ਵਿੱਚ ਬੁਲਾਰਿਆਂ ਵੱਲੋਂ ਮਹਾਰਾਜਾ ਅਗਰਸੈਨ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਜਾਵੇਗਾ। ਮਹਾਰਾਜਾ ਅਗਰਸੈਨ ਜੀ ਦਾ ਜਨਮ ਇੱਕ ਛਤ੍ਰਿਯ ਕੁਲ ਵਿੱਚ ਹੋਇਆ ਸੀ। ਮਹਾਰਾਜਾ ਅਗਰਸੈਨ ਵੈਦਿਕ ਸਮਾਜਵਾਦ ਦੇ ਇੱਕ ਕਾਢਕਾਰ, ਰਾਮ ਰਾਜ ਦੇ ਸਮਰਥਕ, ਇੱਕ ਮਹਾਨ ਦਾਨੀ ਅਤੇ ਸਮਾਜਵਾਦ ਦੇ ਪਹਿਲੇ ਮੋਢੀ ਸਨ ਸਭ ਨੂੰ ਨਾਲ ਲੈ ਕੇ ਚੱਲਣ ਅਤੇ ਬਰਾਬਰ ਦੇ ਅਧਿਕਾਰ ਦੇਣ ਦੀ ਉਨ੍ਹਾਂ ਦੀ ਵਿਚਾਰਧਾਰਾ ਅਜੋਕੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ। ਮਹਾਰਾਜਾ ਅਗਰਸੈਨ ਜੈਅੰਤੀ ਸਮਾਜ ਦੀ ਤਰੱਕੀ ਅਤੇ ਬੁਰਾਈਆਂ ਨੂੰ ਦੂਰ ਕਰਨ ਲਈ ਮਨਾਈ ਜਾਂਦੀ ਹੈ। ਸਮਾਗਮ ਵਿੱਚ ਸਾਰੇ ਮਹਿਮਾਨ ਆਪਣੇ ਵੱਡਮੁੱਲੇ ਵਿਚਾਰ ਪੇਸ਼ ਕਰਨਗੇ। ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਅਗਰਵਾਲ ਭਾਈਚਾਰੇ ਦੇ ਹੋਣਹਾਰ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸੰਜੇ ਗੋਇਲ, ਪਰਵੀਨ ਬਿੱਟੂ, ਅਸ਼ੋਕ ਕਾਂਸਲ, ਆਰ.ਐਨ.ਕਾਂਸਲ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ