Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Doaba

ਜ਼ਿਲਾ ਸਿਹਤ ਅਫ਼ਸਰ ਵਲੋਂ ਮੁਕੇਰੀਆ ਤੇ ਹਾਜੀਪੁਰ ਵਿੱਚ ਮਿਠਾਈਆਂ ਦੀਆਂ ਦੁਕਾਨਾਂ ਤੇ ਕੀਤੀ ਛਾਪੇਮਾਰੀ

October 03, 2024 07:24 PM
SehajTimes
ਹੁਸ਼ਿਆਰਪੁਰ  : ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਡਾ ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਅਫ਼ਸਰ ਮੁਨੀਸ਼ ਸੋਢੀ ਤੇ ਉਹਨਾਂ ਦੀ ਟੀਮ ਵਲੋਂ ਮੁਕੇਰੀਆਂ ਤੇ ਹਾਜੀਪੁਰ ਵਿੱਚ ਮਿਠਾਈਆ ਦੀ ਦੁਕਾਨਾਂ ਤੇ ਛਾਪੇਮਾਰੀ ਕੀਤੀ ਗਈ।
 
 
ਜਿਲੇ ਵਿੱਚ ਲੋਕਾਂ ਨੂੰ ਸਾਫ ਅਤੇ ਮਿਆਰੀ ਖਾਧ ਪਦਾਰਥ ਮੁੱਹਈਆ ਕਰਵਾਉਣਾ ਸਿਹਤ ਵਿਭਾਗ ਦੀ ਜਿਮੇਵਾਰੀ ਹੈ। ਇਸ ਦੇ ਤਹਿਤ ਲਗਾਤਰ ਫੂਡ ਸੇਫਟੀ ਟੀਮ ਵੱਲੋ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਹਿੱਸਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
 
 
ਇਸ ਦੇ ਚਲਦਿਆਂ ਜਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ, ਫੂਡ ਸੇਫਟੀ ਅਫਸਰ ਮੁਨੀਸ਼ ਸੋਢੀ ਅਤੇ ਉਹਨਾਂ ਦੀ ਟੀਮ ਵਲੋਂ ਕਸਬਾ ਮੁਕੇਰੀਆ ਤੇ ਹਾਜੀਪੁਰ ਵਿੱਚ ਮਿਠਆਈ ਬਨਾਉਣ ਵਾਲੀ ਫੈਕਟਰੀ ਦੀ ਚੈਕਿੰਗ ਕੀਤੀ ਗਈ। ਸਿਹਤ ਵਿਭਾਗ ਵਲੋਂ ਇੱਥੇ ਘਟੀਆ ਮਿਠਾਈਆਂ ਨੂੰ ਮੌਕੇ ਤੇ ਨਸ਼ਟ ਕਰਵਾਇਆ ਤੇ 3 ਸੈਪਲ ਵੀ ਲਏ ਗਏ।
 
 
ਲਏ ਗਏ ਸੈਂਪਲ ਨਰੀਖਣ ਲਈ ਫੂਡ ਲੈਬ ਖਰੜ ਵਿਖੇ ਭੇਜ ਦਿੱਤੇ ਗਏ, ਜਿਹਨਾਂ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਫੈਕਟਰੀ ਮਾਲਕ ਨੂੰ ਤਾੜਨਾ ਕਰਕੇ ਇੰਪਰੂਵਮੈਂਟ ਨੋਟਿਸ ਵੀ ਜਾਰੀ ਕੀਤਾ ਗਿਆ।
 
 
ਇਸ ਮੋਕੇ ਜਿਲਾ ਸਿਹਤ ਅਫਸਰ ਡਾ ਜਤਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜਨ ਆਉਣ ਕਰਕੇ ਹਲਵਾਈਆਂ ਵੱਲੋ ਵੱਡੀ ਪੱਧਰ ਤੇ ਮਿਠਿਆਈ ਬਣਾਈਆ ਜਾ ਰਹੀਆ ਹਨ ਤੇ ਕਈ ਮਿਲਾਵਟ ਖੋਰ ਜਿਆਦਾ ਪੈਸੇ ਕਮਾਉਣ ਦੇ ਚੱਕਰ ਵਿੱਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ
 
 
ਪਰ ਸਿਹਤ ਵਿਭਾਗ ਵੱਲੋ ਇਹਨਾਂ ਉਤੇ ਪੈਨੀ ਨਜਰ ਰੱਖੀ ਜਾ ਰਹੀ ਤੇ ਕਿਸੇ ਵੀ ਗਲਤ ਕੰਮ ਕਰਨ ਵਾਲੇ ਨੂੰ ਬੱਖਸਿਆ ਨਹੀ ਜਾਵੇਗਾ। ਉਹਨਾਂ ਕਿਹਾ ਕਿ ਜਿਲੇ ਦੇ ਸਾਰੇ ਢਾਬੇ, ਹਲਵਾਈ, ਬੇਕਰੀਆ ਆਦਿ ਤੇ ਖਾਧ ਪਦਾਰਥ ਤਿਆਰ ਕਰਨ ਵਾਲਿਆ ਨੂੰ ਏਪਰਨ, ਟੋਪੀ, ਦਸਤਾਨੇ ਤੇ ਮਾਸਕ ਪਾਉਂਣੇ ਬਹੁਤ ਜਰੂਰੀ ਹੈ। ਉਹਨਾਂ ਹਲਵਾਈਆਂ ਨੂੰ ਇਹ ਵੀ ਹਦਾਇਤ ਕੀਤੀ  ਕਿ ਜੋ ਸਰਕਾਰ ਵੱਲੋ ਮੰਨਜੂਰ ਕੀਤੇ ਰੰਗ ਜਿੰਨੀ ਮਾਤਰਾ ਤੈਅ ਕੀਤੀ ਗਈ  ਉਨੇ ਹੀ ਪਾਏ ਜਾਣ।
 
 
ਉਹਨਾਂ ਕਿਹਾ ਜੇਕਰ ਕਿਸੇ ਨੇ ਫੂਡ ਸੇਫਟੀ ਐਕਟ ਦੀ ਉਲੰਘਣਾ ਕਰਨ ਦੀ ਕੋਸਿਸ਼ ਕੀਤੀ ਤਾਂ ਉਸਤੇ ਬਣਦੀ ਕਾਰਵਾਈ ਕੀਤੀ ਜਾ ਜਾਵੇਗੀ। ਉਹਨਾਂ ਲੋਕਾਂ ਨੂੰ ਵੀ ਇਹ ਅਪੀਲ ਕੀਤੀ ਕਿ ਉਹ ਮਿਠਿਆਈਆ ਖਰੀਦਣ ਵੇਲੇ ਦੇਖ ਪਰਖ ਕੇ ਧਿਆਨ ਨਾਲ ਖਰੀਦਣ। ਉਹਨਾਂ ਦੱਸਿਆ ਕਿ ਜਿਲੇ ਵਿੱਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਤੇ ਤਾਂ ਜੋ ਲੋਕਾਂ ਨੂੰ ਵਧੀਆ ਤੇ ਮਿਆਰੀ ਖਾਧ ਪਦਾਰਥ ਮੁੱਹਈਆ ਕਰਵਾਏ ਜਾ ਸਕਣ।

Have something to say? Post your comment

 

More in Doaba

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਰਾਣਾ ਗੁਰਜੀਤ ਸਿੰਘ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਨਾਲ ਨਜਿੱਠਣ ਲਈ ਕੇਂਦਰੀ ਪੈਕੇਜ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਇੱਕ ਹਫ਼ਤੇ ਅੰਦਰ ਪੰਜਾਬ ਲਈ “ਨਵੀਂ ਫਸਲ” ਦੇ  ਦਾ ਐਲਾਨ

ਅਨੰਦ ਨਗਰ ਮੁਹੱਲਾ ਵਿਕਾਸ ਕਮੇਟੀ ਦੇ ਸੁਖਚੈਨ ਸਿੰਘ ਸੰਧੂ ਬਣੇ ਪ੍ਰਧਾਨ