Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

October 03, 2024 07:31 PM
SehajTimes

ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਹੋਵੇਗੀ ਸ਼ਲਾਘਾ

ਅਮਨ ਅਰੋੜਾ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ

ਚੰਡੀਗੜ੍ਹ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ। ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨਾਲ ਹੀ ਕਿਹਾ ਕਿ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਨੂੰ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਦੇ ਵਸਨੀਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਮੁੱਖ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬੇ ਦੇ ਨਾਗਰਿਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਨਾਗਰਿਕ ਸੇਵਾਵਾਂ ਦੀ ਡਲਿਵਰੀ ਦੇ ਲੰਬਿਤ ਮਾਮਲਿਆਂ ਦੀ ਘੱਟ ਤੋਂ ਘੱਟ ਗਿਣਤੀ ਬਰਕਰਾਰ ਰੱਖਣ ਵਾਲੇ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) 'ਤੇ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ