Saturday, November 22, 2025

Chandigarh

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ

October 04, 2024 12:55 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਵੀਰਵਾਰ ਨੂੰ ਪੰਜਾਬ ਪੰਚਾਇਤ ਚੋਣਾਂ ਸਬੰਧੀ ਦਾਇਰ 170 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਿਨ੍ਹਾਂ ਪਟੀਸ਼ਨਾਂ ਵਿੱਚ ਵੋਟਾਂ ਕੱਟਣ ਜਾਂ ਗਲਤ ਵਾਰਡ ਬੰਦੀ ਕਰਨ ਦੀ ਗੱਲ ਕਹੀ ਗਈ ਸੀ, ਉਨ੍ਹਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਉਨ੍ਹਾਂ ਨੂੰ ਠੀਕ ਕੀਤਾ ਜਾਵੇ। ਜਿਨ੍ਹਾਂ ਦੀਆਂ ਵੋਟਾਂ ਗਲਤ ਵਾਰਡ ਵਿੱਚ ਦਿਖਾਈਆਂ ਗਈਆਂ ਹਨ, ਉਨ੍ਹਾਂ ਨੂੰ ਵੀ ਠੀਕ ਕੀਤਾ ਜਾਵੇ। ਨੋ ਡਿਊ ਸਰਟੀਫਿਕੇਟ ਜਾਰੀ ਨਾ ਕਰਨ ਸਬੰਧੀ ਦਾਇਰ ਪਟੀਸ਼ਨਾਂ ਨੂੰ ਪ੍ਰਵਾਨ ਕਰਦਿਆਂ ਹਾਈ ਕੋਰਟ ਨੇ ਅੱਜ ਹੀ ਪੰਜਾਬ ਸਰਕਾਰ ਨੂੰ ਨੋ ਡਿਊ ਸਰਟੀਫਿਕੇਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

Have something to say? Post your comment

 

More in Chandigarh

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਅਭਿਆਨ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਵੱਲੋਂ ਕਮਿਸ਼ਨਰ, ਨਗਰ ਨਿਗਮ-ਕਮ- ਐਸ.ਡੀ.ਐਮ. ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੱੁਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ