Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਭਾਜਪਾ ਦੀ ਵਿਵਾਦਤ ਲੋਕ ਸਭਾ ਮੈਂਬਰ ਜ਼ਹਿਰ ਉਗਲਣ ਤੋਂ ਫਿਰ ਬਾਜ਼ ਨਾਂ ਆਈ

October 04, 2024 01:19 PM
ਅਮਰਜੀਤ ਰਤਨ

ਚੰਡੀਗੜ੍ਹ : ਹਮੇਸ਼ਾ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰਾ ਤੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਫਿਰ ਤੋਂ ਬਿਨਾਂ ਨਾਮ ਲਏ ਪੰਜਾਬ ਪ੍ਰਤੀ ਜ਼ਹਿਰ ਉਗਲਿਆ ਹੈ। ਕੰਗਨਾ ਰਣੌਤ ਨੇ ਸਟੇਜ ਤੋਂ ਬੋਲਦੇ ਹੋਏ ਪੰਜਾਬ ਦਾ ਨਾਮ ਨਾ ਲਏ ਬਿਨਾਂ ਪੰਜਾਬੀ ਨੂੰ ਨਸ਼ੇੜੀ ਦੱਸਿਆ ਹੈ। ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਬਿਨਾਂ ਨਾਮ ਲਏ ਹਿਮਾਚਲ ਪ੍ਰਦੇਸ਼ ਵਿੱਚ ਫੈਲੇ ਨਸ਼ੇ ਲਈ ਪੰਜਾਬ ਨੂੰ ਜ਼ਿੰਮੇਵਾਰ ਦੱਸਿਆ ਹੈ। ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ। ਤੁਸੀਂ ਜਾਣਦੇ ਹੋ ਕਿ ਮੈਂ ਕਿਸ ਰਾਜ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ ਅਤੇ ਉਹ ਬਹੁਤ ਹੁਸ਼ਿਆਰ ਹੁੰਦੇ ਹਨ। ਉਹ ਨਸ਼ੇ ਕਰਦੇ ਹਨ, ਸ਼ਰਾਬ ਪੀਂਦੇ ਹਨ ਅਤੇ ਰੌਲਾ ਪਾਉਂਦੇ ਹਨ।ਕੰਗਨਾ ਨੇ ਅੱਗੇ ਕਿਹਾ ਕਿ ਮੈਂ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਨ੍ਹਾਂ ਦੇ ਪ੍ਰਭਾਵ ‘ਚ ਨਾ ਆਉਣ। ਅਸੀਂ ਉਨ੍ਹਾਂ ਤੋਂ ਕੁਝ ਵੀ ਨਹੀਂ ਸਿਖਣਾ ਹੈ, ਉਨ੍ਹਾਂ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਹੀ ਕੰਗਨਾ ਰਣੌਤ ਨੇ 2 ਅਕਤੂਬਰ ਨੂੰ ਗਾਂਧੀ ਜਯੰਤੀ ‘ਤੇ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ‘ਤੇ ਪੋਸਟ ਕਰਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਸੀ। ਇਹ ਵੀ ਵਰਨਣਯੋਗ ਹੈ ਕਿ ਕੰਗਨਾ ਰਣੌਤ ਦਾ ਪੰਜਾਬੀਆਂ ਪ੍ਰੰਤੀ ਇਹ ਪਹਿਲਾਂ ਵਿਵਾਦਤ ਬਿਆਨ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਪੰਜਾਬ ਪ੍ਰਤੀ ਜ਼ਹਿਰ ਉਗਲ ਚੁੱਕੀ ਹੈ। ਕੰਗਨਾ ਦੀ ਬਿਆਨਬਾਜ਼ੀ ਤੋਂ ਭਾਜਪਾ ਵੀ ਤੰਗ ਆ ਚੁੱਕੀ ਹੈ।]

ਕੰਗਨਾ ਰਨੌਤ ਦਾ ਹੋਣਾ ਚਾਹੀਦਾ ਹੈ ਡੋਪ ਟੈਸਟ : ਸਰਵਣ ਪੰਧੇਰ

 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪਹਿਲਾਂ ਭਾਜਪਾ ਦੇ ਨੇਤਾ ਰਵਨੀਤ ਬਿੱਟੂ ਅਤੇ ਹੁਣ ਕੰਗਨਾ ਰਨੌਤ ਵੱਲੋਂ ਜਾਣ ਬੁਝ ਕੇ ਕਿਸਾਨਾਂ ਪ੍ਰਤੀ ਗਲਤ ਬਿਆਨਬਾਜੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭਾਜਪਾ ਦੇ ਵੱਡੇ ਲੀਡਰਾਂ ਨੂੰ ਚਾਹੀਦਾ ਹੈ ਕਿ ਆਪਣੇ ਅਜਿਹੇ ਨੇਤਾਵਾਂ ਦੇ ਬਿਆਨਬਾਜ਼ੀਆਂ ਤੇ ਨਕੇਲ ਕੱਸਣ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕੰਗਨਾ ਰਨੋਤ ਜੋ ਆਏ ਦਿਨ ਹੀ ਗਲਤ ਬਿਆਨਬਾਜ਼ੀਆਂ ਕਰਦੀ ਹੈ ਇਸ ਦੇ ਲਈ ਕੰਗਣਾ ਰਨੌਤ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ। ਅਸਲੀਅਤ ਜਗ ਜਾਹਿਰ ਹੋਣੀ ਚਾਹੀਦੀ ਹੈ ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ