Saturday, October 04, 2025

Chandigarh

ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ 'ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਨੋਡਲ ਏਜੰਸੀ ਬਣਾਵੇ ਸਰਕਾਰ: ਭਗਵੰਤ ਮਾਨ

May 14, 2021 07:12 PM
SehajTimes

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ 'ਤੇ  ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਈ ਜਾਵੇ ਅਤੇ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਲਈ ਮੁਫਤ ਇਲਾਜ ਦਾ ਪ੍ਰਬੰਧ ਕੀਤਾ ਜਾਵੇ। ਸੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਪੰਜਾਬ ਦੇ ਵਸਨੀਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਹਰ ਰੋਜ ਵਾਧਾ ਹੋ ਰਿਹਾ ਹੈ, ਪਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਲੋੜੀਂਦੇ ਉਪਕਰਨ, ਦਵਾਈਆਂ ਅਤੇ ਵੈਂਟੀਲੇਟਰਾਂ ਦੀ ਕਮੀ ਕਾਰਨ ਲੋਕਾਂ ਨੂੰ ਨਿੱਜੀ ਹਸਪਤਾਲਾਂ ਤੋਂ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਮਾਨ ਨੇ ਦੋਸ ਲਾਇਆ ਕਿ ਕੋਰੋਨਾ ਪੀੜਤਾਂ ਦੇ ਇਲਾਜ ਨੂੰ ਕੁੱਝ ਨਿੱਜੀ ਹਸਪਤਾਲਾਂ ਨੇ ਲੁੱਟ ਦਾ ਧੰਦਾ ਬਣਾ ਲਿਆ ਹੈ ਅਤੇ ਪੀੜਤਾਂ ਤੋਂ ਇਲਾਜ ਦੇ ਨਾਂ 'ਤੇ 10 ਤੋਂ 15 ਲੱਖ ਰੁਪਏ ਤੱਕ ਵਸੂਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਕੇਸ ਵੀ ਸਾਹਮਣੇ ਆਏ ਹਨ ਕਿ ਨਿੱਜੀ ਹਸਪਤਾਲ ਨੇ ਕੋਰੋਨਾ ਪੀੜਤ ਦਾ 15 ਜਾਂ 20 ਦਿਨ ਇਲਾਜ ਕੀਤਾ ਅਤੇ ਪਰਿਵਾਰ ਤੋਂ 15 ਲੱਖ ਰੁਪਏ ਵੀ ਲੈ ਲਏ, ਪਰ ਮਰੀਜ ਫਿਰ ਵੀ ਮੌਤ ਦੇ ਮੂੰਹ ਵਿੱਚ ਚਲਾ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਕਹਿਰ ਕਾਰਨ ਸੂਬੇ 'ਚ ਕੁੱਝ ਨਿੱਜੀ ਹਸਪਤਾਲਾਂ  ਅਤੇ ਹੋਰ ਅਦਾਰਿਆਂ ਵੱਲੋਂ ਇਲਾਜ ਲਈ ਜਰੂਰੀ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੀ ਕਾਲਾਬਾਜਾਰੀ ਵੀ ਕੀਤੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਸੁਪਨਮਈ ਨੀਂਦ ਵਿੱਚ ਸੁੱਤੀ ਪਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੁੱਝ ਨਿੱਜੀ ਹਸਪਤਾਲਾਂ ਵੱਲੋਂ ਮਰੀਜਾਂ ਦੀ ਕੀਤੀ ਜਾਂਦੀ ਆਰਥਿਕ ਲੁੱਟ ਦੇ ਲਈ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਰਹੀਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਜੰਿਮੇਵਾਰ ਹਨ। ਪਿਛਲੇ 20 ਸਾਲਾਂ ਦੌਰਾਨ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠੇ ਪ੍ਰਕਾਸ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਚੰਗੀਆਂ ਸਿਹਤ ਸੇਵਾਵਾਂ ਵਾਲੇ ਸਰਕਾਰੀ ਢਾਂਚੇ ਦਾ ਨਿਰਮਾਣ ਹੀ ਨਹੀਂ ਕੀਤਾ, ਸਗੋਂ ਪ੍ਰਾਈਵੇਟ ਅਦਾਰਿਆਂ ਨੂੰ ਹੀ ਉਤਸਾਹਿਤ ਕੀਤਾ ਹੈ। ਉਨ੍ਹਾਂ ਕਿਹਾ ਪ੍ਰਕਾਸ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਜਮੀਨਾਂ ਆਪਣੇ ਹਿਤੈਸੀਆਂ ਨੂੰ ਪ੍ਰਾਈਵੇਟ ਹਸਪਤਾਲ ਉਸਾਰਨ ਲਈ ਕੌਡੀਆਂ ਦੇ ਮੁੱਲ ਦਿੱਤੀਆਂ ਹਨ ਅਤੇ ਹੁਣ ਇਹੀ ਪ੍ਰਾਈਵੇਟ ਹਸਪਤਾਲਾਂ ਦੇ ਮਾਲਕ ਸੂਬੇ ਦੇ ਲੋਕਾਂ ਦੀ ਇਲਾਜ ਦੇ ਨਾਂ 'ਤੇ ਆਰਥਿਕ ਲੁੱਟ ਘਸੁੱਟ ਕਰ ਰਹੇ ਹਨ।
ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਇਲਾਜ ਦੇ ਨਾਂ 'ਤੇ ਹੁੰਦੀ ਮਰੀਜਾਂ ਦੀ ਆਰਥਿਕ ਲੁੱਟ ਤੋਂ ਬਚਾਉਣ ਲਈ ਇੱਕ ਉਚ ਤਾਕਤਾਂ ਵਾਲੀ ਨੋਡਲ ਏਜੰਸੀ ਦਾ ਗਠਨ ਕਰਨਾ ਚਾਹੀਦਾ ਹੈ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ