Tuesday, September 16, 2025

Doaba

ਬਲੂਮਿੰਗ ਬਡਜ਼ ਸਕੂਲ ਵਿਖੇ ‘ਗਾਂਧੀ ਜਯੰਤੀ’ ਮੌਕੇ ਰਾਸ਼ਟਰ ਪਿਤਾ ਨੂੰ ਦਿੱਤੀ ਸ਼ਰਧਾਂਜਲੀ

October 04, 2024 03:20 PM
Amjad Hussain Khan

ਮੋਗਾ : ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ “ਗਾਂਧੀ ਜਯੰਤੀ” ਮੌਕੇ ਰਾਸ਼ਟਰ ਪਿਤਾ ਸ਼੍ਰੀ ਮੋਹਨਦਾਸ ਕਰਮਚੰਦ ਗਾਂਧੀ (ਮਹਾਤਮਾ ਗਾਂਧੀ) ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ਸਬੰਧਿਤ ਸੁੰਦਰ ਚਾਰਟ ਅਤੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਨਾਲ ਮਹਾਤਮਾ ਗਾਂਧੀ ਦੇ ਜੀਵਨ, ਉਹਨਾਂ ਦੁਆਰਾ ਦੇਸ਼ ਦੀ ਅਜ਼ਾਦੀ ਲਈ ਕੀਤੇ ਗਏ ਸੰਘਰਸ਼, ਅਛੂਤ ਕਹੇ ਜਾਣ ਵਾਲੇ ਲੋਕਾਂ ਦੇ ਹੱਕਾਂ ਲਈ ਕੀਤੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ। ਸਕੂਲ ਪਿ੍ਰੰਸੀਪਲ ਡਾ. ਹਮੀਲੀਆ ਰਾਣੀ ਨੇ ਬੱਚਿਆਂ ਨੂੰ ਦੱਸਿਆ ਕਿ ਮਹਾਤਮਾ ਗਾਂਧੀ ਜੀ ਦਾ ਪੂਰਾ ਨਾਮ ਸ਼੍ਰੀ ਮੋਹਨਦਾਸ ਕਰਮਚੰਦ ਗਾਂਧੀ ਸੀ, ਇਹਨਾਂ ਦਾ ਜਨਮ 2 ਅਕਤੂਬਰ 1869 ਵਿੱਚ ਗੁਜਰਾਤ ਦੇ ਪੋਰਬੰਦਰ ਵਿਖੇ ਹੋਇਆ। ਉਹਨਾਂ ਦੇ ਪਿਤਾ ਜੀ ਦਾ ਨਾਮ ਸ਼੍ਰੀ ਕਰਮਚੰਦ ਗਾਂਧੀ ਅਤੇ ਮਾਤਾ ਜੀ ਦਾ ਨਾਮ ਪੂਤਲੀ ਬਾਈ ਸੀ। ਮਹਾਤਮਾ ਗਾਂਧੀ ਬਚਪਣ ਤੋਂ ਹੀ ਇੱਕ ਹੋਣਹਾਰ ਵਿਦਿਆਰਥੀ, ਸੱਚ, ਸ਼ਾਂਤੀ ਅਤੇ ਅਹਿੰਸਾ ਵਿੱਚ ਵਿਸ਼ਵਾਸ ਰੱਖਣ ਵਾਲੇ, ਇਰਾਦੇ ਦੇ ਮਜ਼ਬੂਤ ਵਿਅਕਤੀ ਸਨ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਬੱਚਿਆਂ ਨੂੰ ਗਾਂਧੀ ਜੀ ਵਾਂਗ ਸੱਚਾਈ ਅਤੇ ਅਹਿੰਸਾ ਦੇ ਰਸਤੇ ਤੇ ਚੱੱਲਣ ਦਾ ਸੁਨੇਹਾ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਸਭ ਨੂੰ ਊਚ-ਨੀਚ, ਛੋਟਾ-ਵੱਡਾ, ਜਾਤ-ਪਾਤ, ਰੰਗ ਭੇਦ ਅਤੇ ਨਸਲ ਭੇਦ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਇਸ ਸਮਾਜ ਵਿੱਚ ਵਿਚਰਨਾ ਚਾਹੀਦਾ ਹੈ ਤਾਂ ਜੋ ਇਸ ਦੇਸ਼ ਨੂੰ ਰਹਿਣ ਲਈ ਇੱਕ ਵਧੀਆਂ ਥਾਂ ਬਣਾਇਆ ਜਾ ਸਕੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ