Sunday, November 02, 2025

Malwa

ਸਮੂਹ ਐਸ.ਡੀ.ਐਮਜ਼ ਨਿੱਜੀ ਤੌਰ 'ਤੇ ਪਿੰਡਾਂ ਦੇ ਦੌਰਾ ਕਰ ਕੇ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੀ ਕਰਨ ਨਿਗਰਾਨੀ: ਜ਼ਿਲ੍ਹਾ ਚੋਣ ਅਫਸਰ

October 04, 2024 03:57 PM
SehajTimes

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਸਮੀਖਿਆ ਮੀਟਿੰਗ

ਫ਼ਤਹਿਗੜ੍ਹ ਸਾਹਿਬ : ਪੰਚਾਇਤੀ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਚਾਇਤੀ ਚੋਣਾਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਆਦੇਸ਼ ਦਿੱਤੇ ਕਿ ਪੰਚਾਇਤੀ ਚੋਣਾਂ ਲਈ ਲਾਗੂ ਹੋਏ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਮੰਤਵ ਨਾਲ ਨਿੱਜੀ ਤੌਰ 'ਤੇ ਪਿੰਡਾਂ ਦੇ ਦੌਰੇ ਕਰਕੇ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਵੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਪਿੰਡਾਂ ਵਿੱਚ ਸਰਬ-ਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ, ਉਨ੍ਹਾਂ ਸਬੰਧੀ ਕਾਗਜ਼ੀ ਕਾਰਵਾਈ ਮੁਕੰਮਲ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਸਬੰਧੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ।

ਡਾ. ਸੋਨਾ ਥਿੰਦ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੰਚਾਇਤੀ ਚੋਣਾਂ ਲਈ ਨਿਯੁਕਤ ਕੀਤੇ ਜਾਣ ਵਾਲੇ ਪੋਲਿੰਗ ਸਟਾਫ ਦੀ 6,10 ਤੇ 14 ਅਕਤੂਬਰ ਨੂੰ ਹੋਣ ਵਾਲੀ ਟਰੇਨਿੰਗ ਲਈ ਪੋਲਿੰਗ ਸਟਾਫ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਿਖਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਮੀਟਿੰਗ ਵਿੱਚ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਡੀ.ਐੱਸ.ਪੀ. ਖੁਸ਼ਪ੍ਰੀਤ ਸਿੰਘ, ਡੀ.ਡੀ.ਪੀ.ਓ. ਜਸਪ੍ਰੀਤ ਕੌਰ, ਐਕਸੀਅਨ ਪੰਚਾਇਤੀ ਰਾਜ ਸ.ਜਸਵੀਰ ਸਿੰਘ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ