Wednesday, September 17, 2025

Doaba

ਸਾਥੀ ਮੰਚ ਵੱਲੋਂ ਨਾਟਕਕਾਰ ਡਾ.ਸਤੀਸ਼ ਵਰਮਾ ਅਤੇ ਸ਼ਾਇਰ ਹਰਮੀਤ ਵਿਦਿਆਰਥੀ ਨੂੰ ਸਨਮਾਨਿਤ ਕਰਨ ਦਾ ਫੈਸਲਾ

October 04, 2024 05:05 PM
Amjad Hussain Khan

ਮੋਗਾ : ਮਹਿੰਦਰ ਸਾਥੀ ਯਾਦਗਾਰੀ ਮੰਚ ਵੱਲੋਂ ਕਰਵਾਏ ਜਾਣ ਵਾਲੇ ਸਲਾਨਾ ਸਮਾਗਮ ਵਿੱਚ ਇਸ ਵਾਰ ਸ਼ੇਰ ਜੰਗ ਜਾਂਗਲੀ ਪੁਰਸਕਾਰ ਪ੍ਰਸਿੱਧ ਨਾਟਕਕਾਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਅਤੇ ਮੰਚ ਦੇ ਧਨੀ ਡਾਕਟਰ ਸਤੀਸ਼ ਕੁਮਾਰ ਵਰਮਾ ਨੂੰ ਅਤੇ ਸਵਰਗੀ ਮਲਕੀਅਤ ਸਿੰਘ ਬਰਾੜ ਯਾਦਗਾਰੀ ਪੁਰਸਕਾਰ ਪੰਜਾਬੀ ਦੇ ਨਾਮਵਰ ਸ਼ਾਇਰ ਹਰਮੀਤ ਵਿਦਿਆਰਥੀ ਨੂੰ ਪ੍ਰਦਾਨ ਕੀਤਾ ਜਾਵੇਗਾ। ਇਹ ਪੁਰਸਕਾਰ ਦਸੰਬਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਡੀ ਐਮ ਕਾਲਜ ਮੋਗਾ ਵਿਖੇ ਕਰਵਾਏ ਜਾਣ ਵਾਲੇ ਵਿਸ਼ਾਲ ਸਾਹਿਤਕ ਸਮਾਗਮ ਵਿਚ ਦਿੱਤੇ ਜਾਣਗੇ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਮੰਚ ਦੇ ਜਨਰਲ ਸਕੱਤਰ ਰਣਜੀਤ ਸਰਾਵਾਲੀ ਨੇ ਦੱਸਿਆ ਸਮਾਗਮ ਅਤੇ ਪੁਰਸਕਾਰਾਂ ਬਾਰੇ ਫੈਸਲਾ ਮੰਚ ਦੇ ਪ੍ਰਧਾਨ ਗੁਰਮੀਤ ਕੜਿਆਲਵੀ ਦੀ ਪ੍ਰਧਾਨਗੀ ਵਿੱਚ ਵਿੱਚ ਹੋਈ ਮੀਟਿੰਗ ਵਿੱਚ ਕੀਤਾ ਗਿਆ। ਇਸ ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਨਵਨੀਤ ਸਿੰਘ ਸੇਖਾ, ਗੁਰਪ੍ਰੀਤ ਧਰਮਕੋਟ, ਸੀਨੀਅਰ ਕਾਰਜਕਰਨੀ ਮੈਂਬਰ ਅਮਰਪ੍ਰੀਤ ਕੌਰ ਸੰਘਾ ਅਤੇ ਧਾਮੀ ਗਿੱਲ ਆਦਿ ਸ਼ਾਮਿਲ ਹੋਏ। ਸਲਾਨਾ ਸਮਾਗਮ ਸਮੇਂ ਕੀਤੇ ਜਾਣ ਵਾਲੇ ਕਵੀ ਦਰਬਾਰ ਵਿੱਚ ਸੱਦੇ ਜਾਣ ਵਾਲੇ ਕਵੀਆਂ ਦਾ ਵੀ ਫੈਸਲਾ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪ੍ਰਸਿੱਧ ਚਿੰਤਕ ਡਾ. ਸੁਖਦੇਵ ਸਿੰਘ ਸਿਰਸਾ ਹੋਣਗੇ ਅਤੇ ਸਮਾਗਮ ਦੀ ਪ੍ਰਧਾਨਗੀ ਜਿਲਾ ਭਾਸ਼ਾ ਅਫਸਰ ਡਾ. ਅਜੀਤਪਾਲ ਸਿੰਘ, ਨਾਮਵਰ ਵਿਅੰਗਕਾਰ ਕੇ ਐਲ ਗਰਗ ਅਤੇ ਸ਼ਾਇਰਾ ਨੀਤੂ ਅਰੋੜਾ ਵੱਲੋਂ ਕੀਤੀ ਜਾਵੇਗੀ। ਸਾਹਿਤ ਦੇ ਖੇਤਰ ਦੀਆਂ ਹੋਰ ਬਹੁਤ ਪ੍ਰਸਿੱਧ ਹਸਤੀਆਂ ਇਸ ਸਮਾਗਮ ਦੀ ਸ਼ੋਭਾ ਵਧਾਉਣਗੀਆਂ। ਕਵੀ ਦਰਬਾਰ ਵਿੱਚ ਪੰਜਾਬ ਦੇ ਨਾਮਵਰ ਸ਼ਾਇਰਾਂ ਵੱਲੋਂ ਆਪਣਾ ਕਲਾਮ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ