Wednesday, September 17, 2025

Doaba

18 ਨੂੰ ਕਰਵਾਇਆ ਜਾਵੇਗਾ ਗੁਰੂ ਰਾਮਦਾਸ ਕੀਰਤਨ ਦਰਬਾਰ ਸੁਸਾਇਟੀ ਵਲੋਂ ਗੁਰਮਤਿ ਕੀਰਤਨ ਸਮਾਗਮ

October 04, 2024 05:10 PM
Amjad Hussain Khan

ਮੋਗਾ : ਅੱਜ ਸਥਾਨਕ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਬਾਬਾ ਮਹਿੰਦਰ ਸਿੰਘ ਜੀ ਜਨੇਰ ਵਾਲੇ, ਬਲਜੀਤ ਸਿੰਘ ਵਿੱਕੀ ਪ੍ਰਧਾਨ, ਬਲਜੀਤ ਸਿੰਘ ਚਾਨੀ ਮੇਅਰ, ਰਸ਼ਪਾਲ ਸਿੰਘ ਅਰੋੜਾ, ਸੁਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਪਾਲ ਸਿੰਘ ਬੱਬੀ ਪ੍ਰੈਸ ਸਕੱਤਰ, ਬਲਜਿੰਦਰ ਸਿੰਘ ਸਹਿਗਲ ਸਕੱਤਰ, ਅਜੀਤ ਸਿੰਘ ਮਰਵਾਹਾ ਖਜਾਨਚੀ, ਸਤਨਾਮ ਸਿੰਘ ਬੀ.ਏ. ਕੁਆਰਡੀਨੇਟਰ, ਬਲਦੇਵ ਸਿੰਘ ਛਾਬੜਾ, ਭੁਪਿੰਦਰ ਸਿੰਘ ਬਬਲੂ, ਸਾਬਕਾ ਡੀ.ਪੀ.ਆਰ.ਓ. ਗਿਆਨ ਸਿੰਘ, ਗੁਰਸੇਵਕ ਸਿੰਘ ਸੰਨਿਆਸੀ ਪ੍ਰਧਾਨ ਸਮਾਜ ਸੇਵਾ ਸੁਸਾਇਟੀ ਵਲੋਂ ਰੀਲੀਜ ਕੀਤਾ ਗਿਆ। ਗੁਰੂ ਰਾਮਦਾਸ ਕੀਰਤਨ ਦਰਬਾਰ ਕੀਰਤਨ ਕਮੇਟੀ ਮੋਗਾ ਵਲੋਂ ਸ਼ਹਿਰ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਸਮਾਜ ਸੇਵੀ, ਰਾਜਸੀ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ 490 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਸ਼ਬਦ ਪ੍ਰਚਾਰ ਗੁਰਮਤਿ ਕੀਰਤਨ ਸਮਾਗਮ 18 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 6:30 ਤੋਂ ਰਾਤ 11:30 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰੁਦਆਰਾ ਬੀਬੀ ਕਾਹਨ ਕੌਰ ਜੀ ਮੋਗਾ (ਨੇੜੇ ਰੇਲਵੇ ਫਾਟਕ ਮੇਨ ਬਾਜ਼ਾਰ ਮੋਗਾ) ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਜੀਤ ਸਿੰਘ ਵਿੱਕੀ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ 18 ਅਕਤੂਬਰ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿਚ ਪੰਥ ਦੀਆਂ ਪ੍ਰਸਿੱਧ ਮਹਾਨ ਸ਼ਖਸੀਅਤਾਂ ਸ਼ਿਰਕਤ ਕਰ ਰਹੀਆਂ ਹਨ ਜਿਨ੍ਹਾਂ ਵਿਚ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ ਲੁਧਿਆਣਾ, ਭਾਈ ਕਰਮਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਪ੍ਰਦੀਪ ਸਿੰਘ ਦਿੱਲੀ ਵਾਲੇ (ਗਾਵਹੁ ਸਚੀ ਬਾਣੀ ਪ੍ਰੋਗਰਾਮ ਦੇ ਵਿਜੇਤਾ), ਵਿਦਿਆਰਥੀ ਬਾਬਾ ਸੁੱਚਾ ਸਿੰਘ ਸੰਗੀਤ ਅਕੈਡਮੀ ਜੰਡਿਆਲਾ ਗੁਰੂ ਸ਼ਾਮਲ ਹਨ। ਕੀਰਤਨ ਅਤੇ ਕਥਾ ਵਿਚਾਰਾਂ ਰਾਂਹੀ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਬਡੇ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜੀ ਨਸ਼ਿਆਂ ਵਿਚ ਗਲਤਾਨ ਹੋ ਕੇ ਆਪਣੀ ਜਵਾਨੀ ਨੂੰ ਬਰਬਾਦ ਕਰ ਰਹੀ ਹੈ ਅਤੇ ਆਪਣੇ ਸੱਭਿਆਚਾਰ ਤੇ ਧਾਰਮਿਕ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ ਇਹ ਗੁਰਮਤਿ ਸਮਾਗਮ ਨੌਜਵਾਨਾਂ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਬੇਹੱਦ ਸਫਲ ਹੋਵੇਗਾ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ