Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ : ਜ਼ਿਲ੍ਹਾ ਸਿਹਤ ਵਿਭਾਗ

October 04, 2024 05:51 PM
SehajTimes

ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਕਰਦਿਆਂ ਆਖਿਆ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਅਤੇ ਡੇਂਗੂ ਬੁਖ਼ਾਰ ਤੇ ਲੱਛਣ ਦਿਸਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਚ ਜਾਂਚ ਕਰਵਾਈ ਜਾਵੇ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕਿਹਾ ਕਿ ਅੱਜਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਵਧਾਨੀਆਂ ਵਰਤਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਕਰਕੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਜੋ ਕਾਫ਼ੀ ਖ਼ਤਰਨਾਕ ਹੈ ਅਤੇ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਘਰ ਦੇ ਅੰਦਰ ਅਤੇ ਬਾਹਰ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾ ਕੇ ਰੱਖੇ ਜਾਣ ਜਿਵੇਂ ਪੂਰੀਆਂ ਬਾਹਾਂ ਵਾਲੀਆਂ ਕਮੀਜ਼ਾਂ, ਪੈਂਟ/ਪਜਾਮੇ, ਸਲਵਾਰ, ਜੁਰਾਬਾਂ ਆਦਿ ਤਾਕਿ ਮੱਛਰ ਕੱਟ ਨਾ ਸਕੇ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ  ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਪਰ ਲੋਕਾਂ ਨੂੰ ਖ਼ੁਦ ਵੀ ਸਾਵਧਾਨੀਆਂ ਵਰਤ ਕੇ ਆਪਣਾ ਬਚਾਅ ਕਰਨ ਦੀ ਲੋੜ ਹੈ। ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ।      
ਸਿਹਤ ਅਧਿਕਾਰੀ ਨੇ ਆਖਿਆ ਕਿ  ਜੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਆਖਿਆ ਕਿ  ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ। ਮੱਛਰ ਤੋਂ ਬਚਾਅ ਲਈ ਸਪਰੇਅ, ਕਰੀਮ, ਕੌਇਲ, ਮੱਛਰਦਾਨੀ ਜਾਂ ਹੋਰ ਅਸਰਦਾਰ ਤਰੀਕੇ ਵਰਤੇ ਜਾ ਸਕਦੇ ਹਨ।  ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ