Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੀਨੀਅਰ ਅਕਾਲੀ ਟਕਸਾਲੀ ਆਗੂ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਅਤੇ 'ਆਪ' ਦੇ 20 ਪਰਵਾਰਾਂ ਨੇ ਕਾਂਗੜ ਦੀ ਅਗਵਾਈ ਕਬੂਲੀ

October 04, 2024 07:45 PM
SehajTimes
ਰਾਮਪੁਰਾ ਫੂਲ : ਸੀਨੀਅਰ ਅਕਾਲੀ ਟਕਸਾਲੀ ਆਗੂ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ, ਦਲ ਅਤੇ  'ਆਪ' ਨਾਲ ਸਬੰਧਤ 20 ਪਰਵਾਰਾਂ ਨੇ ਸਾਬਕਾ ਵਜ਼ੀਰ ਅਤੇ ਸੀਨੀਅਰ ਸੂਬਾ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੀ ਲੀਡਰਸ਼ਿੱਪ ਕਬੂਲਦਿਆਂ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਇਸ ਰਲੇਵੇਂ ਨਾਲ ਜਿੱਥੇ ਅਕਾਲੀ ਦਲ ਨੂੰ ਧੱਕਾ ਲੱਗਿਆ ਹੈ ਉੱਥੇ ਆਮ ਆਦਮੀ ਪਾਰਟੀ ਦੇ ਆਧਾਰ ਨੂੰ ਵੀ ਖੋਰਾ ਲੱਗਣਾ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਕਾਂਗੜ ਦੇ ਦਫ਼ਤਰ ਵਲੋਂ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਉਕਤ ਅਕਾਲੀ ਆਗੂ ਅਤੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਵਾਰ ਪਿੰਡ ਬੁਰਜ ਰਾਜਗੜ੍ਹ ਨਾਲ ਸਬੰਧਤ ਹਨ। ਰਲੇਵੇਂ ਸਮੇਂ ਗੁਰਪ੍ਰੀਤ ਸਿੰਘ ਕਾਂਗੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਅਤੇ ਪੰਜਾਬ ਅੰਦਰ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ,ਇਸੇ ਕਰਕੇ ਹਰ ਥਾਂ ਕਾਂਗਰਸ ਦੇ ਹੱਥ ਨਾਲ ਹੱਥ ਮਿਲਾਉਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਉਹਨਾਂ ਯਕੀਨ ਦਵਾਇਆ ਕਿ ਬਲਵਿੰਦਰ ਸਿੰਘ ਬੁਰਜ ਰਾਜਗੜ੍ਹ ਅਤੇ ਹੋਰਨਾਂ ਸਬੰਧਤ ਨੂੰ ਪਾਰਟੀ ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਹ ਇਸ ਆਮਦ ਦਾ ਸਵਾਗਤ ਕਰਦੇ ਹਨ। ਖੁਦ ਬਲਵਿੰਦਰ ਸਿੰਘ ਨੇ ਕਿਹਾ ਕਿ ਕਾਂਗੜ , ਉਹਨਾਂ ਦੇ ਮਹਿਬੂਬ ਨੇਤਾ ਹਨ ਅਤੇ ਉਹਨਾਂ ਦੀ ਅਗਵਾਈ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣਗੇ। ਸ਼ਾਮਲ ਹੋਏ ਪਰਵਾਰਾਂ ਵਿੱਚ ਬਲਵਿੰਦਰ ਸਿੰਘ ਤੋਂ ਇਲਾਵਾ ਦਿਲਦੀਪ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਨਛੱਤਰ ਸਿੰਘ, ਬਚਿੱਤਰ ਸਿੰਘ, ਅਜਮੇਰ ਸਿੰਘ,ਕਿੱਕਰ ਸਿੰਘ, ਬਿਰਜੂ ਸਿੰਘ,ਜਸਕਰਨ ਸਿੰਘ,ਜਗਸੀਰ ਸਿੰਘ,ਕਾਲਾ ਸਿੰਘ,ਜੰਟਾ ਸਿੰਘ, ਰਣਜੀਤ ਸਿੰਘ,ਡੀਸੀ ਸਿੰਘ, ਸੁਖਪ੍ਰੀਤ ਸਿੰਘ,ਦੀਦਾਰ ਸਿੰਘ, ਗੁਰਮੀਤ ਸਿੰਘ ਕਾਲ਼ਾ,ਸੇਮਾ ਸਿੰਘ,ਬੰਗੀ ਸਿੰਘ, ਬੁੱਗਾ ਸਿੰਘ, ਕੁਲਵੰਤ ਸਿੰਘ, ਬਖਸ਼ੀਸ਼ ਸਿੰਘ,ਰਾਮ ਸਿੰਘ,ਗੋਲੂ ਸਿੰਘ,ਮੰਦਰ ਸਿੰਘ,ਲਛਮਨ ਸਿੰਘ, ਮਨਦੀਪ ਕੌਰ, ਪੰਮੀ ਕੌਰ, ਸਰਬਜੀਤ bhuਕੌਰ, ਅੰਗਰੇਜ਼ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ, ਮਲਕੀਤ ਕੌਰ, ਰਾਜਵਿੰਦਰ ਕੌਰ, ਕੁਲਦੀਪ ਕੌਰ,ਭੰਮੇ ਕੌਰ,ਜਗਮੇਲ ਕੌਰ,ਰਾਜੋ ਕੌਰ ਅਤੇ ਮਦਨ ਕੌਰ ਆਦਿ  ਸ਼ਾਮਲ ਹਨ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ