Thursday, November 27, 2025

Chandigarh

ED ਵੱਲੋਂ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਦੇ ਟਿਕਾਣਿਆਂ ਤੇ ਛਾਪੇਮਾਰੀ

October 04, 2024 08:01 PM
ਅਮਰਜੀਤ ਰਤਨ

ਚੰਡੀਗੜ੍ਹ : ਈਡੀ ਵੱਲੋਂ ਅੱਜ ਸ਼ੁੱਕਰਵਾਰ ਸਵੇਰੇ ਅਚਾਨਕ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਮਸ਼ਹੂਰ ਕਾਲੋਨਾਈਜ਼ਰ ਅਤੇ ਕਾਰੋਬਾਰੀ ਵਿਕਾਸ ਪਾਸੀ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਵੱਲੋਂ ਕਾਰੋਬਾਰੀ ਵਿਕਾਸ ਪਾਸੀ ਤੋਂ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਕਾਰੋਬਾਰੀ ਅਤੇ ਕਾਲੋਨਾਈਜ਼ਰ ਵਿਕਾਸ ਪਾਸੀ ਦੀ ਐਪਲ ਹਾਈਟਸ ਨਾਮ ਦੀ ਆਪਣੀ ਕੰਪਨੀ ਹੈ। ਵਿਕਾਸ ਪਾਸੀ ਸ਼ਹਿਰ ਦਾ ਇੱਕ ਮਸ਼ਹੂਰ ਕਲੋਨਾਈਜ਼ਰ ਅਤੇ ਰੀਅਲ ਅਸਟੇਟ ਵਿੱਚ ਇੱਕ ਜਾਣਿਆ-ਪਛਾਣਿਆ ਚਿਹਰਾ ਹੈ। ਜਾਣਕਾਰੀ ਅਨੁਸਾਰ ਵਿਕਾਸ ਪਾਸੀ ਦਾ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦਫਤਰ ਹੈ। ਈਡੀ ਨੇ ਸਵੇਰੇ ਉਸ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ, ਛਾਪੇਮਾਰੀ ਦੇ ਮੁੱਖ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਉਹ ਰੀਅਲ ਅਸਟੇਟ ਨਾਲ ਸਬੰਧਤ ਇੱਕ ਸੌਦੇ ਨੂੰ ਲੈ ਕੇ ਕਾਫੀ ਸਮੇਂ ਤੋਂ ਈਡੀ ਦੇ ਨਿਸ਼ਾਨੇ ‘ਤੇ ਸੀ।

Have something to say? Post your comment

 

More in Chandigarh

ਬਾਲ ਮੇਲੇ ਦਾ ਆਯੋਜਨ

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਐਮ.ਸੀ. ਮੋਹਾਲੀ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ