Wednesday, May 15, 2024

Chandigarh

ਛੱਪੜ ’ਚ ਡੁੱਬ ਕੇ ਮਰਨ ਵਾਲੇ ਬੱਚਿਆਂ ਦੇ ਹਰੇਕ ਪਰਵਾਰ ਨੂੰ ਮਿਲਣਗੇ 50 ਹਜ਼ਾਰ ਰੁਪਏ

May 14, 2021 08:07 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਇਕ ਪਿੰਡ ਵਿੱਚ ਵਾਪਰੀ ਦੁਖਾਂਤਕ ਘਟਨਾ ਵਿੱਚ ਛੱਪੜ 'ਚ ਪੰਜ ਬੱਚਿਆਂ ਸਣੇ ਛੇ ਜਣਿਆਂ ਦੀ ਡੁੱਬਣ ਕਾਰਨ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰੇਕ ਪਰਿਵਾਰ ਨੂੰ 50,000 ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਸ ਦੁਖਦਾਈ ਘਟਨਾ ਵਿੱਚ ਛੇਵਾਂ ਵਿਅਕਤੀ ਇਨ੍ਹਾਂ ਬੱਚਿਆਂ ਨੂੰ ਬਚਾਉਂਦਾ ਆਪਣੀ ਜਾਨ ਗਵਾ ਬੈਠਾ। ਇਹ ਘਟਨਾ ਮਾਨਗੜ੍ਹ ਪਿੰਡ ਵਿੱਚ ਵਾਪਰੀ ਜਿੱਥੇ ਵਾਪਰੇ ਦੁਖਦਾਈ ਹਾਦਸੇ ਵਿੱਚ 7 ਤੋਂ 10 ਸਾਲ ਦੀ ਉਮਰ ਤੱਕ ਦੇ ਪੰਜ ਪਰਵਾਸੀ ਬੱਚਿਆਂ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ। 22 ਵਰ੍ਹਿਆਂ ਦੇ ਇਕ ਪਰਵਾਸੀ ਨੇ ਬੱਚਿਆਂ ਨੂੰ ਬਚਾਉਣ ਲਈ ਛੱਪੜ ਵਿੱਚ ਛਾਲ ਮਾਰੀ ਪਰ ਦੁਖਾਂਤਵੱਸ ਉਹ ਵੀ ਆਪਣੀ ਜਾਨ ਗੁਆ ਬੈਠਾ। ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਡੂੰਘਾ ਦੁੱਖ ਪ੍ਰਗਟਾਉਂਦਿਆਂ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਇਸ ਅਸਹਿ ਤੇ ਅਕਹਿ ਦੁੱਖ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾਵੇ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਚਾਰ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਬਾਕੀ ਦੋਵਾਂ ਨੂੰ ਹਾਸਲ ਕਰਨ ਲਈ ਕੰਮ ਜਾਰੀ ਹੈ।

Have something to say? Post your comment

 

More in Chandigarh

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆ ਉਤੇ ਦਸਤਕ 

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ