Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

October 04, 2024 08:17 PM
SehajTimes

ਭੰਡਾਰਨ ਲਈ ਲੋੜੀਂਦੀ ਥਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਹਰ ਸੰਭਵ ਯਤਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਭਾਰਤੀ ਖੁਰਾਕ ਨਿਗਮ (ਐਫਸੀਆਈ) ਵੱਲੋਂ ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟ੍ਰਿਕ ਟਨ ਚੌਲ ਦੀ ਚੁਕਾਈ ਕੀਤੀ ਜਾਵੇਗੀ ਅਤੇ ਇਹ ਕੰਮ 20 ਰੇਲ ਗੱਡੀਆਂ, 3 ਕੰਟੇਨਰਾਂ ਅਤੇ ਕੁਝ ਛੋਟੇ ਟਰੱਕਾਂ ਨੂੰ ਇਸਤੇਮਾਲ ਕਰਦਿਆਂ ਪੂਰਾ ਕੀਤਾ ਜਾਵੇਗਾ। ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 31 ਦਸੰਬਰ, 2024 ਤੱਕ ਸੂਬੇ ਦੇ ਗੋਦਾਮਾਂ ਤੋਂ ਲਗਭਗ 40 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਤਾਂ ਜੋ ਨਵੀਂ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਈ ਜਾ ਸਕੇ। ਮੰਤਰੀ ਨੇ ਦੱਸਿਆ ਕਿ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਰਾਹੀਂ ਹੋਰ ਗੋਦਾਮਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ (ਸਟੋਰੇਜ ਸਪੇਸ) ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਲਈ ਅਨਾਜ ਨੂੰ ਸਟੋਰ ਕਰਨ ਲਈ ਥਾਂ ਦੀ ਕਿੱਲਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਆੜ੍ਹਤੀਆਂ ਨੇ ਅੱਜ ਤੋਂ ਹੀ ਬਾਸਮਤੀ ਚੌਲਾਂ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ। ਧਰਨੇ ਵਜੋਂ ਰੇਲ ਪਟੜੀਆਂ ਰੋਕੀਂ ਬੈਠੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਨਾਲ ਗੁਦਾਮਾਂ ਵਿੱਚ ਨਵੀਂ ਫਸਲ ਲਈ ਖਾਲੀ ਥਾਵਾਂ ਯਕੀਨੀ ਬਣਾਉਣ ਵਿੱਚ ਮੁਸ਼ਕਿਲ ਪੇਸ਼ ਆਵੇਗੀ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ