Thursday, September 18, 2025

Chandigarh

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼

October 04, 2024 08:28 PM
SehajTimes

ਫੜੇ ਗਏ ਮੁਲਜ਼ਮ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਕਰਦੇ ਸਨ ਤਸਕਰੀ- ਡੀਜੀਪੀ ਗੌਰਵ ਯਾਦਵ

ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਨੇ ਪਿਛਲੇ ਦੋ ਮਹੀਨਿਆਂ ਵਿੱਚ ਕੋਟਕਪੂਰਾ ਦੇ ਨਸ਼ਾ ਤਸਕਰ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਕੀਤੀ ਸੀ ਤਸਕਰੀ

ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ; 2020 ਵਿੱਚ ਦਰਜ ਹੋਇਆ ਸੀ ਅਗਵਾ ਦਾ ਕੇਸ: ਐਸਐਸਪੀ ਦੀਪਕ ਪਾਰੀਕ

ਚੰਡੀਗੜ੍ਹ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ (ਐਚਆਰ 12 ਏਟੀ 7091) ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਦਿੱਲੀ ਸਥਿਤ ਅਫਗਾਨ ਨਾਗਰਿਕ ਤੋਂ ਖਰੀਦੀ ਗਈ ਸੀ, ਜਿਸ ਨਾਲ ਇਸ ਨੈੱਟਵਰਕ ਦੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਨਾਲ ਸਬੰਧਾਂ ਦਾ ਪਰਦਾਫਾਸ਼ ਹੋਣ ਦੇ ਨਾਲ-ਨਾਲ ਇਹ ਸਾਹਮਣੇ ਆਇਆ ਹੈ ਕਿ ਉਹ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਇਸ ਦੀ ਤਸਕਰੀ ਕਰਦੇ ਸਨ।


ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਕੋਟਕਪੂਰਾ ਦੇ ਨਸ਼ਾ ਤਸਕਰ ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਤਸਕਰੀ ਕੀਤੀ ਸੀ ਅਤੇ ਹਾਲ ਹੀ ਵਿੱਚ ਸਤੰਬਰ ਦੇ ਅੱਧ ਵਿੱਚ 10 ਕਿਲੋ ਹੈਰੋਇਨ ਖਰੀਦੀ ਸੀ, ਜੋ ਮੋਗਾ ‘ਚ ਸਪਲਾਈ ਕੀਤੀ ਗਈ ਸੀ। ਐਨਡੀਪੀਐਸ ਐਕਟ ਦੇ ਘੱਟੋ-ਘੱਟ 10 ਕੇਸਾਂ ਦਾ ਸਾਹਮਣਾ ਕਰ ਰਿਹਾ ਮੁਲਜ਼ਮ ਲਖਵਿੰਦਰ ਸਿੰਘ ਇਸ ਮਾਡਿਊਲ ਦਾ ਮੁੱਖ ਸਰਗਨਾ ਦੱਸਿਆ ਜਾ ਰਿਹਾ ਹੈ, ਜੋ ਨਸ਼ੇ ਦੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਫਰਾਰ ਲਖਵਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਹੈਰੋਇਨ ਸਮੇਤ ਡਰੱਗ ਸਿੰਡੀਕੇਟ ਦੇ ਦੋ ਮੈਂਬਰ ਚਿੱਟੇ ਰੰਗ ਦੀ ਹੁੰਡਈ ਔਰਾ ਵਿੱਚ ਦਿੱਲੀ ਤੋਂ ਮੁਹਾਲੀ ਵੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਲਾਲੜੂ ਦੇ ਦੱਪਰ ਟੋਲ ਪਲਾਜ਼ਾ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਵਾਹਨ ਨੂੰ ਸਫਲਤਾਪੂਰਵਕ ਘੇਰਾ ਪਾ ਕੇ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰ ਲਿਆ। ਐਸ.ਐਸ.ਪੀ ਦੀਪਕ ਪਾਰੀਕ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਗੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ ਜਿਸ ਖਿਲਾਫ 2020 ਵਿੱਚ ਅਗਵਾ ਦਾ ਕੇਸ ਦਰਜ ਹੋਇਆ ਸੀ। ਉਹਨਾਂ ਦੱਸਿਆ ਕਿ ਮਈ 2024 ਵਿੱਚ ਫਰੀਦਕੋਟ ਜੇਲ ਤੋਂ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਉਹ ਜੁਲਾਈ 2024 ਵਿੱਚ ਹੈਰੋਇਨ ਦੀ ਤਸਕਰੀ ਦੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਇਆ ਸੀ। ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੋਹਾਣਾ, ਐਸ.ਏ.ਐਸ.ਨਗਰ ਵਿੱਚ ਕਿਰਾਏ ’ਤੇ ਰਿਹਾਇਸ਼ ਵੀ ਲਈ ਹੋਈ ਸੀ। ਇਸ ਸਬੰਧ ਵਿੱਚ ਐਸ.ਏ.ਐਸ.ਨਗਰ ਦੇ ਥਾਣਾ ਲਾਲੜੂ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰਬਰ 141 ਮਿਤੀ 03/10/2024 ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ