Sunday, November 02, 2025

Chandigarh

ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਰਪੰਚੀ ਲਈ ਕੁੱਲ 1446 ਅਤੇ ਪੰਚੀ ਲਈ 3890 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ 

October 05, 2024 12:48 PM
SehajTimes
ਐਸ.ਏ.ਐਸ.ਨਗਰ : ਗ੍ਰਾਮ ਪੰਚਾਇਤ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਤੱਕ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 1446 ਅਤੇ ਪੰਚਾਂ ਦੇ ਅਹੁਦੇ ਲਈ 3890 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਐਸ.ਡੀ.ਐਮਜ਼ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਮੋਹਾਲੀ ਬਲਾਕ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 314 ਅਤੇ ਪੰਚਾਂ ਲਈ 970 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਖਰੜ ਬਲਾਕ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 275 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 669 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਇਸੇ ਤਰ੍ਹਾਂ ਡੇਰਾਬੱਸੀ ਬਲਾਕ ਵਿੱਚ ਸਰਪੰਚਾਂ ਲਈ ਕੁੱਲ 505 ਅਤੇ ਪੰਚਾਂ ਲਈ ਕੁੱਲ 1336 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਜਦਕਿ ਮਾਜਰੀ ਬਲਾਕ ਵਿੱਚ ਸਰਪੰਚਾਂ ਲਈ 352 ਅਤੇ ਪੰਚਾਂ ਲਈ ਕੁੱਲ 915 ਨਾਮਜ਼ਦਗੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ ਅਤੇ ਹੁਣ ਕਾਗਜ਼ਾਂ ਦੀ ਪੜਤਾਲ 5 ਅਕਤੂਬਰ, 2024 ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ, 2024 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਹੈ।

Have something to say? Post your comment

 

More in Chandigarh

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ