Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੰਗਾਹ ਦੀ ਅਕਾਲੀ ਦਲ ‘ਚ ਹੋਈ ਵਾਪਸੀ,ਸਿਆਸੀ ਹਲਕਿਆਂ ਵਿੱਚ ਉਨਾਂ ਦੋ ਚੋਣ ਲੜਨ ਦੀ ਚਰਚਾ ਸ਼ੁਰੂ

October 05, 2024 12:59 PM
SehajTimes

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਧੜੇਬੰਦੀ ਅਤੇ ਸਿੱਖ ਸਿਆਸਤ ਦੀਆਂ ਬਦਲ ਰਹੀਆਂ ਪ੍ਰਸਥਿਤੀਆਂ ਸਾਬਕਾ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਰਾਸ ਆਈ ਹੈ। ਪਿਛਲੇ ਕਈ ਸਾਲਾਂ ਤੋਂ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ਦੀ ਕੋਸ਼ਿਸ਼ ਵਿਚ ਲੱਗੇ ਲੰਗਾਹ ਦੀ ਕੋਸ਼ਿਸ਼ ਵੀਰਵਾਰ ਨੂੰ ਰੰਗ ਲਿਆਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁੱਚਾ ਸਿੰਘ ਲੰਗਾਹ ਨੂੰ ਕਰੀਬ ਸੱਤ ਸਾਲਾਂ ਦੇ ਵਕਫ਼ੇ ਬਾਅਦ ਅਕਾਲੀ ਦਲ ਵਿਚ ਸ਼ਾਮਲ ਕਰ ਲਿਆ ਹੈ। ਭੂੰਦੜ ਨੇ ਦੱਸਿਆ ਕਿ ਸ. ਸੁੱਚਾ ਸਿੰਘ ਲੰਗਾਹ ਵੱਲੋਂ ਬੇਨਤੀ ਦੇ ਰੂਪ ਵਿੱਚ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਉਹਨਾਂ ਇਹ ਗੱਲ ਪਾਰਟੀ ਅੱਗੇ ਰੱਖੀ ਹੈ ਕਿ ਉਹਨਾਂ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਤੋਂ ਅਦਾਲਤ ਨੇ ਉਹਨਾਂ ਨੂੰ ਦੋਸ਼ ਮੁਕਤ (ਬਰੀ) ਕਰਾਰ ਦਿੱਤਾ ਹੈ। ਉਹਨਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਲਿਜਾਇਆ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੀ ਕਾਰਵਾਈ ਉਪਰੰਤ ਹੁਣ ਉਹਨਾਂ ਨੂੰ ਮੁੜ ਖ਼ਾਲਸਾ ਪੰਥ ਵਿੱਚ ਸ਼ਾਮਿਲ ਕੀਤਾ ਜਾ ਚੁੱਕਾ ਹੈ। ਜਦੋਂ ਉਹਨਾਂ ਉੱਤੇ ਦੋਸ਼ ਲੱਗੇ ਸਨ ਤਾਂ ਉਹ ਪਾਰਟੀ ਦੇ ਸਮੂਹ ਅਹੁਦਿਆਂ ਤੋਂ ਤੁਰੰਤ ਮੁਸਤਫ਼ੀ ਹੋ ਗਏ ਸਨ । ਹੁਣ ਆਪਣੇ ਲਿਖ਼ਤੀ ਪੱਤਰ ਵਿੱਚ ਉਹਨਾਂ ਨੇ ਇਹ ਗੱਲ ਕਹੀ ਹੈ ਕਿ ਉਹ ਜੰਮੇ ਵੀ ਅਕਾਲੀ ਸਨ ਅਤੇ ਆਪਣੇ ਆਖਰੀ ਸਾਂਹ ਤੱਕ ਰਹਿਣਗੇ ਵੀ ਅਕਾਲੀ। ਉਹਨਾਂ ਨੇ ਪਾਰਟੀ ਦੀ ਸੇਵਾ ਦਾ ਮੌਕਾ ਮੁੜ ਲੈਣ ਲਈ ਸਨਿਮਰ ਬੇਨਤੀ ਵੀ ਕੀਤੀ ਹੈ। ਪਾਰਟੀ ਵੱਲੋਂ ਸ. ਲੰਗਾਹ ਵੱਲੋਂ ਦਿੱਤੀ ਗਈ ਬੇਨਤੀ ਨੂੰ ਉਹਨਾਂ ਵੱਲੋਂ ਪੇਸ਼ ਕੀਤੇ ਗਏ ਤੱਥਾਂ ਦੀ ਰੌਸ਼ਨੀ ਵਿੱਚ ਵਿਚਾਰਨ ਉਪਰੰਤ ਸ. ਸੁੱਚਾ ਸਿੰਘ ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਧਾਰਣ ਵਰਕਰ ਵਜੋਂ ਮੁੜ ਸੇਵਾ ਕਰਨ ਦਾ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ। ਨਵੰਬਰ-ਦਸੰਬਰ ਵਿਚ ਜ਼ਿਮਨੀ ਚੋਣ ਦੀ ਸੰਭਾਵਨਾਂ ਹੈ। ਅਕਾਲੀ ਦਲ ਨੇ ਲੰਗਾਹ ਨੂੰ ਘਰ ਵਾਪਸੀ ਕਰਵਾਕੇ ਚੋਣ ਦੰਗਲ ਦਾ ਦ੍ਰਿਸ਼ ਬਦਲਣ ਦਾ ਯਤਨ ਕੀਤਾ ਹੈ। ਲੰਗਾਹ ਇਸ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਮਜ਼ਬੂਤ ਪਕੜ ਹੈ। ਲੰਗਾਹ ਦੀ ਘਰ ਵਾਪਸੀ ਨਾਲ ਸਿਆਸੀ ਹਲਕਿਆਂ ਵਿੱਚ ਉਨਾਂ ਦੋ ਚੋਣ ਲੜਨ ਦੀ ਚਰਚਾ ਸ਼ੁਰੂ ਹੋ ਗਈ ਹੈ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ