Thursday, December 18, 2025

Chandigarh

ਰਾਮ ਰਹੀਮ ਨੂੰ ਮਿਲ ਰਹੀ ਬਾਰ ਬਾਰ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਚੁੱਪ ਕਿਉਂ : ਪਰਮਜੀਤ ਸਿੰਘ ਵੀਰਜੀ

October 05, 2024 01:32 PM
ਅਮਰਜੀਤ ਰਤਨ

ਚੰਡੀਗੜ੍ਹ : ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੇ ਗਏ ਗੰਭੀਰ ਜ਼ੁਲਮ ਕਤਲ, ਜਬਰ ਜਿਨਾਹ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਦਸਮ ਪਾਤਸ਼ਾਹ ਦਾ ਸਵਰੂਪ ਰਚ ਕੇ ਅੰਮ੍ਰਿਤ ਸੰਚਾਰ ਦੀ ਮਰਿਆਦਾ ਨੂੰ ਵੰਗਾਰ ਪਾਉਣੀ ਨੂੰ ਵੱਖ ਵੱਖ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ 11 ਵੀਂ ਵਾਰ ਪੈਰੋਲ ਦਿੱਤੀ ਜਾਣ ਨਾਲ ਇਹ ਲਗ ਹੀ ਨਹੀਂ ਰਿਹਾ ਕਿ ਅਦਾਲਤ ਵਲੋਂ ਓਸ ਨੂੰ ਕੌਈ ਸਜ਼ਾ ਦਿੱਤੀ ਗਈ ਹੈ । ਜਿਸ ਸ਼ਾਨੋ ਸ਼ੋਕਤ ਨਾਲ ਓਹ ਕੁਝ ਦਿਨਾਂ ਲਈ ਜੇਲ੍ਹ ਜਾਂਦਾ ਹੈ ਓਸੇ ਸ਼ਾਨ ਦੇ ਨਾਲ ਵਾਪਿਸ ਮੁੜ ਆਂਦਾ ਹੈ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਦੇ ਸਾਬਕਾ ਮੁੱਖ ਸੇਵਾਦਾਰ, ਗੁਰਬਾਣੀ ਰਿਸਰਚ ਫਾਉਂਡੇਸ਼ਨ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੋਸਾਇਟੀ ਦੇ ਚੇਅਰਮੈਨ ਪੰਥਕ ਆਗੂ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਜਿਸ ਅਖੌਤੀ ਸਿਰਸੇਵਾਲੇ ਸਾਧ ਨੇ ਆਪਣੀ ਦੁਕਾਨ ਦਾਰੀ ਨੁਮਾ ਡੇਰੇ ਵਿਚ ਬੀਬੀਆਂ ਨਾਲ ਬਲਾਤਕਾਰ ਕੀਤੇ ਹੋਣ ਅਤੇ ਆਪਣੇ ਮੰਦਭਾਵਨਾ ਭਰੇ ਮਕਸਦਾਂ ਦੇ ਸੱਚ ਨੂੰ ਛੁਪਾਉਣ ਲਈ ਡੇਰੇ ਵਿਚ ਆਪਣੇ ਨੇੜੇ ਦੇ ਸਾਥੀਆਂ ਅਤੇ ਵੱਡੀ ਗਿਣਤੀ ਵਿਚ ਬੀਬੀਆਂ ਨੂੰ ਜਾਨੋ ਮਾਰਕੇ ਉਨ੍ਹਾਂ ਦੇ ਸਰੀਰ ਮਿੱਟੀ ਵਿਚ ਦੱਬੇ ਹੋਣ ਅਤੇ ਜੋ ਮਨੁੱਖਤਾ ਦਾ ਕਾਤਲ ਹੋਵੇ, ਧਰਮ ਦੇ ਨਾਮ ਉਤੇ ਜਿਸਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੋਵੇ ਅਜਿਹੇ ਨਾਮੀ ਮੁਜਰਿਮ ਅਖੌਤੀ ਸਿਰਸੇਵਾਲੇ ਨੂੰ ਵਾਰ-ਵਾਰ ਜੇਲ੍ਹ ਤੋ ਛੁੱਟੀ ਦੇਣ ਦਾ ਅਮਲ ਸਮੁੱਚੇ ਦੇਸ਼ ਦੇ ਨਿਜਾਮ ਤੇ ਸਮਾਜ ਲਈ ਬਹੁਤ ਹੀ ਗਲਤ ਸੰਦੇਸ ਦਿੰਦਾ ਹੈ। ਪਰ ਦੁੱਖ ਅਤੇ ਅਫਸੋਸ ਹੈ ਕਿ ਅਜਿਹੇ ਵੱਡੇ ਮੁਜਰਿਮ ਅਖੌਤੀ ਸਾਧ ਨੂੰ ਹੁਕਮਰਾਨ ਛੁੱਟੀ ਦਿਵਾਕੇ ਚੋਣਾਂ ਸਮੇ ਆਪਣੇ ਸਿਆਸੀ ਫਾਇਦੇ ਲੈਣ ਦੀ ਤਾਕ ਵਿਚ ਹਨ।

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਭਾਜਪਾ ਦੀ ਲੀਡਰਸ਼ਿਪ ਨਾਲ ਇਕੱਮਿਕ ਹੋਣ ਦੇ ਬਾਵਜੂਦ ਉਨ੍ਹਾਂ ਵਲੋਂ ਰਾਮ ਰਹੀਮ ਨੂੰ ਬਾਰ ਬਾਰ ਮਿਲ ਰਹਿ ਪੈਰੋਲ ਦਾ ਮੁੱਦਾ ਨਾ ਚੁੱਕਣਾ ਉਨ੍ਹਾਂ ਦੇ ਸਿੱਖਾਂ ਦੇ ਨੁਮਾਇੰਦੇ ਹੋਣ ਤੇ ਸੁਆਲ ਚੁੱਕ ਰਿਹਾ ਹੈ। ਤੁਸੀਂ ਲੋਕ ਬੀਤੇ ਇਕ ਦਿਨ ਪਹਿਲਾਂ ਭਾਜਪਾ ਨੇਤਾ ਜੇਪੀ ਨੱਡਾ, ਹਰਦੀਪ ਸਿੰਘ ਪੂਰੀ, ਇਕਬਾਲ ਸਿੰਘ ਲਾਲਪੁਰਾ ਨਾਲ ਮਿਲ ਕੇ ਆਏ ਹਨ ਤੇ ਉਨ੍ਹਾਂ ਅਗੇ ਰਾਮ ਰਹੀਮ ਨੂੰ ਬਾਰ ਬਾਰ ਮਿਲ ਰਹਿ ਪੈਰੋਲ ਅਤੇ ਬੰਦੀ ਸਿੰਘਾਂ ਨੂੰ ਅਖੌ ਪਰੋਖੇ ਕਰਣ ਦਾ ਮਸਲਾ ਕਿਉਂ ਨਹੀਂ ਰੱਖਿਆ.? ਜ਼ੇਕਰ ਤੁਸੀਂ ਸੁਹਿਰਦ ਅਤੇ ਸਿੱਖੀ ਜਜਬੇ ਨੂੰ ਸਮਰਪਿਤ ਹੋ ਤਾਂ ਨਿੱਜੀ ਹਿੱਤਾਂ ਨੂੰ ਸਵਾਰਨ ਦੀ ਜਗ੍ਹਾ ਨਵੀਂ ਬਣ ਰਹੀ ਭਾਜਪਾਈ ਸਿੱਖਾਂ ਦੀ ਕਮੇਟੀ ਜਿਸ ਵਿਚ ਤੁਸੀਂ ਵੀਂ ਨੁਮਾਇੰਦਗੀ ਕਰ ਰਹੇ ਹੋ ਪਹਿਲ ਦੇ ਆਧਾਰ ਤੇ ਇਹ ਅਤਿ ਜਰੂਰੀ ਮਸਲਾ ਸੁਲਝਾ ਕੇ ਕੌਮ ਦਾ ਕੁਝ ਸਵਾਰ ਦੋ ਨਹੀਂ ਤਾਂ ਤੁਹਾਡੇ ਵਲੋਂ ਕਮਾਏ ਜਾ ਰਹੇ ਕਰਮਾਂ ਨੂੰ ਦਿੱਲੀ ਦੇ ਸਿੱਖ ਪਰਿਵਾਰ ਬਹੁਤ ਨੇੜਿਓਂ ਦੇਖ ਰਹੇ ਹਨ ਤੇ ਆਣ ਵਾਲੀਆਂ ਚੋਣਾਂ ਵਿਚ ਇਸਦਾ ਉਨ੍ਹਾਂ ਵਲੋਂ ਤੁਹਾਨੂੰ ਜੁਆਬ ਦਿੱਤਾ ਜਾਏਗਾ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ