Monday, June 16, 2025

Chandigarh

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

October 05, 2024 01:36 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ