Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

October 05, 2024 05:35 PM
SehajTimes

- ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਜਾਂਚ ਉਪਰੰਤ ਪਤਾ ਲੱਗਾ ਕਿ ਮੁਲਜ਼ਮ ਬਠਿੰਡਾ ਦੇ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ- ਡੀਜੀਪੀ ਗੌਰਵ ਯਾਦਵ
- ਡੀਏਵੀ ਕਾਲਜ ਬਠਿੰਡਾ ਵਿੱਚ ਹੋਈ ਹਿੰਸਕ ਝੜਪ ਵਿੱਚ ਵੀ ਸਰਗਨਾ ਜਸਪ੍ਰੀਤ ਜੱਸਾ ਅਤੇ ਉਸਦੇ ਸਾਥੀ ਸ਼ਾਮਲ ਸਨ: ਐਸਐਸਪੀ ਬਠਿੰਡਾ

ਬਠਿੰਡਾ : ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਤਿੰਨਾਂ ਸਾਥੀਆਂ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨੀ ਵਾਸੀ ਪਿੰਡ ਗੁਲਾਬਗੜ੍ਹ, ਰੇਸ਼ਮ ਸਿੰਘ ਵਾਸੀ ਪਿੰਡ ਚੱਠਾ ਅਤੇ ਹਰਦੀਪ ਸਿੰਘ ਉਰਫ ਅਰਸ਼ੀ ਵਾਸੀ ਪਿੰਡ ਸੇਖੂ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਹਥਿਆਰਾਂ ਦੀ ਸਪਲਾਈ, ਖੋਹ, ਅਗਵਾ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਦੇ ਰਿੰਗ ਰੋਡ ਤੋਂ ਮੁਲਜ਼ਮਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਅਸਲਾ ਬਰਾਮਦ ਕੀਤਾ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਏਜੀਟੀਐਫ ਜਸਪਾਲ ਸਿੰਘ, ਡੀਐਸਪੀ ਸਿਟੀ-2 ਸਰਬਜੀਤ ਸਿੰਘ ਅਤੇ ਇੰਚਾਰਜ ਸੀਆਈਏ-2 ਬਠਿੰਡਾ ਇੰਸਪੈਕਟਰ ਕਰਨਦੀਪ ਸਿੰਘ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਇਲਾਕੇ ਵਿੱਚ ਇੱਕ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਸਾਥੀਆਂ ਨੂੰ ਪਿਛਲੇ ਮਹੀਨੇ ਡੀਏਵੀ ਕਾਲਜ ਬਠਿੰਡਾ ਵਿੱਚ ਵਾਪਰੀ ਹਿੰਸਕ ਘਟਨਾ ਵਿੱਚ ਵੀ ਸ਼ਾਮਲ ਪਾਇਆ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ ਜੱਸਾ ਘਿਨਾਉਣੇ ਅਪਰਾਧ ਦੇ ਘੱਟੋ-ਘੱਟ 11 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਕੈਂਟ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27, ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 79 ਮਿਤੀ 03/10/2024 ਦਰਜ ਕੀਤੀ ਗਈ ਹੈ

Have something to say? Post your comment

 

More in Malwa

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ