Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

October 07, 2024 12:21 PM
SehajTimes
ਤਜਰਬੇਕਾਰ ਯੋਗਾ ਇੰਸਟ੍ਰਕਟਰ ਪੁਰਾਣੀਆਂ ਬਿਮਾਰੀਆਂ ਤੋਂ ਦੂਰ ਰੱਖਣ ਲਈ ਕਰ ਰਹੇ ਨੇ ਮਦਦ 
 
 ਨਿਊ ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਦੀ ਪਹਿਲਕਦਮੀ ਤਹਿਤ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਿਊ ਚੰਡੀਗੜ੍ਹ ਇਲਾਕੇ ਦੇ ਵਸਨੀਕਾਂ ਦੀ ਜੀਵਨ ਸ਼ੈਲੀ 'ਚ ਜ਼ਬਰਦਸਤ ਤਬਦੀਲੀ ਲਿਆ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੀ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਲੋਕ ਯੋਗ ਆਸਣਾਂ ਨਾਲ ਆਰਾਮ ਮਹਿਸੂਸ ਕਰਦੇ ਹਨ ਅਤੇ ਰੋਜ਼ਾਨਾ ਯੋਗਾ ਕਰਕੇ ਆਪਣੀਆਂ ਪੁਰਾਣੀਆਂ ਬਿਮਾਰੀਆਂ ਜਿਵੇਂ ਕਿ ਕਮਰ ਦਰਦ, ਬੈਠਣ ਸੰਬੰਧੀ ਸਮੱਸਿਆਵਾਂ, ਔਰਤਾਂ ਨਾਲ ਸਬੰਧਤ ਸਮੱਸਿਆਵਾਂ, ਹਾਈ ਬੀ ਪੀ ਅਤੇ ਬਲੱਡ ਸ਼ੂਗਰ ਤੋਂ ਛੁਟਕਾਰਾ ਪਾ ਰਹੇ ਹਨ।
 
 
ਕਵਿਤਾ, ਇੱਥੋਂ ਦੀ ਨੌਜਵਾਨ ਟ੍ਰੇਨਰ ਅਤੇ ਬ੍ਰਹਮਰਿਸ਼ੀ ਯੋਗਾ ਕਾਲਜ, ਸੈਕਟਰ 19, ਚੰਡੀਗੜ੍ਹ ਤੋਂ ਬੀ ਐੱਡ ਇੰਨ ਯੋਗਾ, ਦੱਸਦੀ ਹੈ ਕਿ ਨਵੇਂ ਚੰਡੀਗੜ੍ਹ ਦੇ ਓਮੈਕਸ ਖੇਤਰ ਵਿੱਚ ਇੱਥੇ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਲਗਭਗ 150-170 ਭਾਗੀਦਾਰ ਰੋਜ਼ਾਨਾ ਸਵੇਰੇ ਤੋਂ ਸ਼ਾਮ ਤੱਕ ਐਂਬਰੋਸੀਆ ਪਾਰਕ, ਸਿਲਵਰ ਪਾਰਕ ਅਤੇ ਅੰਬਿਕਾ ਪਾਰਕ ਵਿੱਚ ਆਪਣੇ ਢੁਕਵੇਂ ਸਮੇਂ ਅਨੁਸਾਰ ਕਲਾਸਾਂ ਵਿੱਚ ਸ਼ਾਮਲ ਹੁੰਦੇ ਹਨ। ਉਸਨੇ ਕਿਹਾ ਕਿ ਭਾਗੀਦਾਰਾਂ ਨੇ ਕਲਾਸਾਂ ਵਿੱਚ ਯੋਗਾ ਆਸਣ ਕਰਨ ਤੋਂ ਬਾਅਦ ਸਿਹਤ ਸਮੱਸਿਆਵਾਂ ਵਿੱਚ ਸੁਧਾਰ ਮਹਿਸੂਸ ਕਰਕੇ ਚੰਗੀ ਫੀਡਬੈਕ ਦਿੱਤੀ ਹੈ, ਜਿਨ੍ਹਾਂ ਦਾ ਕਿ ਉਨ੍ਹਾਂ ਨੂੰ ਰੋਜ਼ਾਨਾ ਸਾਹਮਣਾ ਕਰਨਾ ਪੈਂਦਾ ਸੀ।
 
 
ਮਾਨਸੀ, ਅੰਬਿਕਾ, ਭੂਮਿਕਾ ਅਤੇ ਵੀਨਾ ਜਿਹੀਆਂ ਆਪਣੀਆਂ ਕਲਾਸਾਂ ਦੇ ਕੁਝ ਭਾਗੀਦਾਰਾਂ ਦਾ ਨਾਂ ਲੈਂਦਿਆਂ, ਉਸਨੇ ਕਿਹਾ ਕਿ ਇਹ ਭਾਗੀਦਾਰ ਕਲਾਸਾਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਮਰ ਦਰਦ, ਹਾਰਮੋਨਲ ਅਸੰਤੁਲਨ ਅਤੇ ਚੱਲਣ ਦੀਆਂ ਸਮੱਸਿਆਵਾਂ ਆਦਿ ਤੋਂ ਪੀੜਤ ਸਨ, ਹੁਣ ਉਨ੍ਹਾਂ ਦੀ ਸਿਹਤ ਵਿੱਚ ਜ਼ਿਕਰਯੋਗ ਤਬਦੀਲੀ ਮਹਿਸੂਸ ਹੋ ਰਹੀ ਹੈ। ਇਨ੍ਹਾਂ ਭਾਗੀਦਾਰਾਂ ਨੇ ਯੋਗਾ ਕਲਾਸਾਂ ਦਾ ਧੰਨਵਾਦ ਕੀਤਾ ਜੋ ਉਨ੍ਹਾਂ ਨੂੰ ਸਿਹਤਮੰਦ ਅਤੇ ਬੇਹਤਰੀਨ ਜੀਵਨ ਪ੍ਰਦਾਨ ਕਰਨ ਚ ਮਦਦਗਾਰ ਹੋਈਆਂ। ਕਵਿਤਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਸੀਐਮ ਦੀ ਯੋਗਸ਼ਾਲਾ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਕੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਸਕਦਾ ਹੈ ਅਤੇ ਇੱਕ ਸਮਰਪਿਤ ਸਮੇਂ ਤੋਂ ਇਲਾਵਾ ਕਲਾਸ ਵਿੱਚ ਸ਼ਾਮਲ ਹੋਣ ਲਈ ਕੋਈ ਫੀਸ ਨਹੀਂ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ