Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

 ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ: ਡੀ ਐਸ ਪੀ ਕਰਨੈਲ ਸਿੰਘ 

October 07, 2024 01:52 PM
SehajTimes
ਐਸ ਏ ਐਸ ਨਗਰ :  ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਆਦੇਸ਼ਾਂ ‘ਤੇ ਅਤੇ ਸੀਨੀਅਰ ਕਪਤਾਨ ਪੁਲਿਸ ਐੱਸ ਏ ਐੱਸ ਨਗਰ ਦੀਪਕ ਪਾਰਿਕ ਆਈ ਪੀ ਐੱਸ, ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਹਰਿੰਦਰ ਸਿੰਘ ਮਾਨ ਪੀ ਪੀ ਐੱਸ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਕਰਨੈਲ ਸਿੰਘ ਪੀ ਪੀ ਐਸ ਦੀ ਅਗਵਾਈ ਹੇਠ 5 ਅਕਤੂਬਰ 2024 ਨੂੰ ਟ੍ਰੈਫਿਕ ਇੰਚਾਰਜਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ‘ਡਰਿੰਕ ਐਂਡ ਡਰਾਈਵ’ ਦੇ ਖਿਲਾਫ਼ ਚਲਾਏ ਅਭਿਆਨ ਤਹਿਤ ਸਪੈਸ਼ਲ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਚਾਲਕਾਂ ਦੇ ਕੁੱਲ 53 ਚਲਾਨ ਕੀਤੇ ਗਏ। ਵਧੇਰੇ ਜਾਣਕਾਰੀ ਦਿੰਦਿਆਂ ਡੀ ਐਸ ਪੀ ਕਰਨੈਲ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵੀ ਵਾਹਨ ਚਾਲਕ ਸ਼ਰਾਬ ਪੀ ਕੇ ਵਾਹਨ ਚਲਾਉਂਦਾ ਹੈ ਜਾਂ ਹੋਰ ਕੋਈ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਾਹਨ ਚਾਲਕ ਦਾ ਟ੍ਰੈਫਿਕ ਨਿਯਮਾਂ ਅਨੁਸਾਰ ਚਲਾਣ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਡੀ ਐਸ ਪੀ ਕਰਨੈਲ ਸਿੰਘ ਨੇ ਅੱਗੇ ਕਿਹਾ ਕਿ ਸ਼ਰਾਬ ਪੀ ਕੇ ਰਾਤ ਦੇ ਸਮੇਂ ਗੱਡੀ ਚਲਾਉਂਦੇ ਸਮੇਂ ਸਭ ਤੋਂ ਜ਼ਿਆਦਾ ਸੜਕ ਹਾਦਸੇ ਹੁੰਦੇ ਹਨ। ਸ਼ਰਾਬ ਪੀਣ ਵਾਲੇ ਆਪਣੀ ਜ਼ਿੰਦਗੀ ਤਾਂ ਜ਼ੋਖਮ ਵਿੱਚ ਪਾਉਂਦੇ ਹੀ ਹਨ, ਇਸ ਨਾਲ ਕਈ ਹੋਰ ਵਿਅਕਤੀ ਵੀ ਉਨਾਂ ਦੀ ਲਪੇਟ ਵਿੱਚ ਆ ਜਾਂਦੇ ਹਨ। ਇਸ ਲਈ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਦਿਆਂ, ਰਾਤ ਦੇ ਸਮੇਂ ਕਦੇ ਵੀ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ। ਉਨ੍ਹਾਂ ਕਿਹਾ ਕਿ ਗੱਡੀ ਚਲਾਉਣ ਦੇ ਸਮੇਂ ਹਮੇਸ਼ਾ ਹੀ ਬੈਲਟ ਦਾ ਇਸਤੇਮਾਲ ਕੀਤਾ ਜਾਵੇ ਤੇ ਦੋ-ਪਹੀਆ ਵਾਹਨ ਚਾਲਕ ਹੈਲਮੇਟ ਦਾ ਪ੍ਰਯੋਗ ਜ਼ਰੂਰ ਕਰਨ ਤੇ ਉਹ ਵੀ ਪੂਰਨ ਸੁਰੱਖਿਆ ਵਾਲਾ ਆਈ ਐਸ ਆਈ ਮਾਰਕਾ ਹੋਵੇ। ਇਸ ਦੇ ਨਾਲ ਹੀ ਰਾਤ ਦੇ ਸਮੇਂ ਡਿਪਰ ਦਾ ਪ੍ਰਯੋਗ ਜ਼ਰੂਰ ਕੀਤਾ ਜਾਵੇ। ਉਹਨਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ