Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀ ਝਿੱਲ ਵਾਲੀ ਸੜਕ 'ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ

October 07, 2024 04:05 PM
SehajTimes

ਪਟਿਆਲਾ : ਸ਼ਹਿਰ ਵਾਸੀਆਂ ਨੂੰ ਸੱਤੇ ਦਿਨ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪਾਈਆਂ ਜਾ ਰਹੀਆਂ ਪਾਈਪਾਂ ਕਾਰਨ ਪੁੱਟੀਆਂ ਗਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਡਾ. ਰਜਤ ਓਬਰਾਏ ਨੇ ਦੱਸਿਆ ਕਿ ਝਿੱਲ ਵਾਲੀ ਸੜਕ ਜੋ ਏਕਤਾ ਵਿਹਾਰ, ਆਨੰਦ ਨਗਰ ਏ ਅਤੇ ਬੀ, ਦੀਪ ਨਗਰ, ਰਣਜੀਤ ਨਗਰ, ਵਿਕਾਸ ਨਗਰ ਸਮੇਤ ਦਰਜਨ ਦੇ ਕਰੀਬ ਕਲੋਨੀਆਂ ਨੂੰ ਸਰਹਿੰਦ ਰੋਡ ਨਾਲ ਜੋੜਦੇ ਹੋਏ ਬਾਈਪਾਸ ਦਾ ਕੰਮ ਕਰਦੀ ਹੈ 'ਤੇ ਲੁੱਕ ਪੈਣ ਦਾ ਕੰਮ ਮੁਕੰਮਲ ਹੋਣ ਨੇੜੇ ਹੈ।


ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸੜਕਾਂ ਟੁਟੀਆਂ ਹੋਣ ਕਰਕੇ ਆ ਰਹੀਆਂ ਦਿੱਕਤਾਂ ਦੂਰ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਿਆਲਾ ਦਿਹਾਤੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਇਨ੍ਹਾਂ ਸੜਕਾਂ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਦੀ ਪਿਛਲੀ ਸੜਕ, ਅਜੀਤ ਨਗਰ, ਲੇਡੀ ਫਾਤਿਮਾ ਸਕੂਲ ਰੋਡ, ਡੀ.ਐਲ.ਐਫ ਕਲੋਨੀ ਰੋਡ ਤੇ ਝਿੱਲ ਰੋਡ ਤੋਂ ਕੋਹਲੀ ਸਵੀਟ ਤੱਕ ਦੀ ਸੜਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ।


ਕਮਿਸ਼ਨਰ ਨੇ ਦੱਸਿਆ ਕਿ ਫੁਲਕੀਆਂ ਇਨਕਲੇਵ ਤੋਂ ਤ੍ਰਿਪੜੀ ਤੱਕ, ਮਨਜੀਤ ਨਗਰ, ਫੈਕਟਰੀ ਏਰੀਆ, ਡੀ.ਐਲ.ਐਫ਼ ਤੇ ਅਨੰਦ ਨਗਰ ਦੇ ਖੇਤਰਾਂ ਦੀਆਂ ਸੜਕਾਂ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਲਈ ਚਾਰ ਕਰੋੜ ਰੁਪਏ ਦਾ ਟੈਂਡਰ ਪਾਸ ਹੋ ਚੁੱਕਾ ਹੈ ਤੇ ਜਲਦ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਦੀਪਜੋਤ ਕੌਰ ਤੇ ਐਸ.ਈ. ਗੁਰਪ੍ਰੀਤ ਸਿੰਘ ਵਾਲੀਆ ਤੇ ਹਰਕਿਰਨ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ