Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਾਮਜ਼ਦਗੀ ਫਾਈਲਾਂ ਗੁੰਮ ਕਰਨ ਤੋਂ ਭੜਕੇ ਲੋਕਾਂ ਨੇ ਲਾਇਆ ਜਾਮ

October 07, 2024 04:43 PM
ਦਰਸ਼ਨ ਸਿੰਘ ਚੌਹਾਨ
 

ਸਹਾਇਕ ਚੋਣ ਅਧਿਕਾਰੀ ਨੇ ਕਿਹਾ ਸਾਡੇ ਕੋਲ ਨਹੀਂ ਦਾਖ਼ਲ ਕਰਵਾਏ ਕਾਗਜ਼ 

 
ਸੁਨਾਮ : ਸੁਨਾਮ ਬਲਾਕ ਦੇ ਪਿੰਡ ਸ਼ਾਹਪੁਰ ਕਲਾਂ ਦੀ ਸਰਪੰਚੀ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਵਾਲੀਆਂ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਦੋ ਔਰਤ ਉਮੀਦਵਾਰਾਂ ਦੀਆਂ ਫਾਈਲਾਂ ਗੁੰਮ ਹੋ ਜਾਣ ਤੋਂ ਭੜਕੇ ਲੋਕਾਂ ਨੇ ਸੋਮਵਾਰ ਨੂੰ ਸੁਨਾਮ ਵਿਖੇ ਆਈ ਟੀ ਆਈ ਚੌਂਕ ਵਿੱਚ ਧਰਨਾ ਦੇਕੇ ਚੱਕਾ ਜਾਮ ਕੀਤਾ। ਸ਼ਾਹਪੁਰ ਕਲਾਂ ਦੀ ਸਰਪੰਚੀ ਜਨਰਲ ਵਰਗ ਦੀ ਔਰਤ ਲਈ ਰਾਖਵੀਂ ਰੱਖੀ ਗਈ ਹੈ। ਧਰਨਾਕਾਰੀਆਂ ਨੇ ਸੂਬੇ ਦੀ ਸਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਅੰਬੇਡਕਰ ਮਜ਼ਦੂਰ ਚੇਤਨਾ ਮੰਚ ਪੰਜਾਬ ਦੇ ਕਨਵੀਨਰ ਕਰਨੈਲ ਸਿੰਘ ਨੀਲੋਵਾਲ ਅਤੇ ਹਰੀ ਸਿੰਘ ਸੁਨਾਮ ਨੇ ਦੱਸਿਆ ਕਿ ਪਿੰਡ ਸ਼ਾਹਪੁਰ ਕਲਾਂ ਦੀ ਸਰਪੰਚੀ ਲਈ ਚੋਣ ਲੜਨ ਵਾਸਤੇ ਪਿੰਡ 'ਚੋਂ ਦਲਿਤ ਭਾਈਚਾਰੇ ਨਾਲ ਸੰਬੰਧਿਤ ਗਗਨਦੀਪ ਸਿੰਘ ਖਾਲਸਾ ਦੀ ਪਤਨੀ ਰਜਨੀ ਕੌਰ ਅਤੇ ਲਛਮਣ ਸਿੰਘ ਉਰਫ਼ ਕਾਕਾ ਦੀ ਪਤਨੀ ਬਲਬੀਰ ਕੌਰ ਨੇ ਚਾਰ ਅਕਤੂਬਰ ਨੂੰ ਸੁਨਾਮ ਵਿਖੇ ਪੰਜ ਨੰਬਰ ਕਲੱਸਟਰ ਦੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਕਾਗਜ਼ ਜਮਾਂ ਕਰਵਾਏ ਸਨ ਲੇਕਿਨ ਅੱਜ ਜਦੋਂ ਸਰਪੰਚੀ ਦੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣ ਵਾਲੇ ਇਹ ਉਮੀਦਵਾਰ ਸੰਬੰਧਿਤ ਕਲੱਸਟਰ ਅਧਿਕਾਰੀ ਕੋਲ ਗਏ ਤਾਂ ਉਨ੍ਹਾਂ ਕਿਹਾ ਕਿ ਤੁਸੀ ਕੋਈ ਕਾਗਜ਼ ਹੀ ਜਮਾਂ ਨਹੀਂ ਕਰਵਾਏ ਜਦੋਂ ਇਨ੍ਹਾਂ ਨੇ ਕਾਗਜ਼ ਜਮਾਂ ਕਰਵਾਉਣ ਦੀ ਰਸੀਦ ਦਿਖਾਈ ਤਾਂ ਅਧਿਕਾਰੀ ਕਹਿਣ ਲੱਗੇ ਇਹ ਰਸੀਦ ਸਾਡੀ ਨਹੀ ਬਲਕਿ ਜਾਅਲੀ ਹੈ। ਪ੍ਰਦਰਸ਼ਨ ਕਰ ਰਹੀ ਉਮੀਦਵਾਰ ਰਜਨੀ ਕੌਰ ਨੇ ਦੱਸਿਆ ਕਿ ਅਸੀਂ ਦੋਵੇਂ ਉਮੀਦਵਾਰ ਪੜ੍ਹੇ ਲਿਖੇ ਨਹੀਂ ਹਾਂ ਅਤੇ ਪਿੰਡ ਦੀ ਸਰਪੰਚੀ ਜਨਰਲ ਵਰਗ ਦੀ ਔਰਤ ਲਈ ਰਾਖਵੀਂ ਹੈ ਇਸ ਲਈ ਸਰਪੰਚੀ ਲਈ ਖੜ੍ਹੇ ਕੁੱਝ ਇੱਕ ਧਨਾਢ ਉਮੀਦਵਾਰਾਂ ਨੇ ਚੋਣ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਰਕੇ ਸਾਡੀਆਂ ਫਾਈਲਾਂ ਜਾਣ ਬੁੱਝਕੇ ਗਾਇਬ ਕੀਤੀਆ ਹਨ। ਜਦੋਂ ਉਕਤ ਮਾਮਲੇ ਸੰਬੰਧੀ ਸਹਾਇਕ ਚੋਣ ਅਧਿਕਾਰੀ ਗੁਰਇਕਬਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਦੋਵੇਂ ਉਮੀਦਵਾਰ ਸਾਡੇ ਦਫ਼ਤਰ ਵਿੱਚ ਨਾਮਜ਼ਦਗੀ ਕਾਗਜ਼ ਭਰਨ ਹੀ ਨਹੀਂ ਆਏ ਜੋ ਇਹ ਰਸੀਦਾਂ ਵਿਖਾ ਰਹੀਆਂ ਹਨ, ਉਹ ਸਾਡੇ ਦਫ਼ਤਰ ਵੱਲੋਂ ਨਹੀਂ ਦਿੱਤੀਆ ਗਈਆਂ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ