Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

October 07, 2024 05:20 PM
SehajTimes

ਚੰਡੀਗੜ੍ਹ : ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ `ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ ਹੈ, ਉੱਥੇ ਹੀ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਵੀ ਕਾਰਜ਼ਸ਼ੀਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਵਿਖੇ ਲਗਾਏ ਗਏ ਕੈਂਪ ਵਿੱਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿੱਚ ਨੌਕਰੀਆਂ ਲਈ ਇੰਟਰਵਿਊ ਦਿੱਤੀ। ਇਸ ਦੌਰਾਨ 88 ਲੜਕੀਆਂ ਦੀ ਆਈ.ਬੀ.ਐਮ, ਮਾਈਕ੍ਰੋਸਾਫਟ ਦੇ ਮੁਫ਼ਤ ਸਿਖਲਾਈ ਪ੍ਰੋਗਰਾਮਾਂ ਲਈ ਰਜਿਸਟ੍ਰੇੂਸ਼ਨ ਕੀਤੀ ਗਈ।ਇਸ ਕੈਂਪ ਵਿੱਚ ਬੈਂਕਿੰਗ ਅਤੇ ਬੀਮਾ, ਟੈਕਸਟਾਈਲ, ਕੰਪਿਊਟਰ, ਕਾਸਮੈਟਿਕ ਆਦਿ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੇ ਹਿੱਸਾ ਲਿਆ।ਇਸ ਮੌਕੇ 241 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਅਤੇ 08 ਨੂੰ ਮੌਕੇ `ਤੇ ਨੌਕਰੀ ਪੱਤਰ ਵੀ ਦਿੱਤੇ ਗਏ।ਇਸ ਦੌਰਾਨ ਇੰਟਰਵਿਊ ਲਈ ਸ਼ਾਰਟਲਿਸਟ ਕੀਤੇ ਉਮੀਦਵਾਰ ਅੱਗੇ ਭਰਤੀ ਪ੍ਰਕਿਰਿਆ ਵਿੱਚੋਂ ਲੰਘਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ 465 ਮਹਿਲਾਵਾਂ ਨੇ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆ ਵੱਲੋਂ ਮੌਕੇ ਤੇ ਇੰਟਰਵਿਊ ਉਪਰੰਤ ਵੱਖ-ਵੱਖ ਆਸਾਮੀਆਂ `ਤੇ 356 ਮਹਿਲਾਵਾਂ ਦੀ ਚੋਣ ਕੀਤੀ ਗਈ। ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਵੇਅਰ ਹਾਊਸ ਕਲਰਕ, ਮਸ਼ੀਨ ਆਪਰੇਟਰ, ਟੈਲੀਕਾਲਰ, ਕੰਪਿਊਟਰ ਆਪਰੇਟਰ ਸਿਕਿਊਰਟੀ ਗਾਰਡ ਵੇਅਰਹਾਉਸ ਪੰਕਰ, ਇੰਸ਼ੋਰੈਂਸ਼ ਐਡਵਾਈਜ਼ਰ, ਲੋਨ ਐਡਵਾਈਜ਼ਰ ਅਤੇ ਵੈਲਨੇਸ ਐਡਵਾਈਜ਼ਰ ਦੀ ਆਸਾਮੀਆਂ ਲਈ ਮਹਿਲਾਵਾਂ ਦੀ ਇੰਟਰਵਿਊ ਕੀਤੀ ਗਈ। ਹੁਸ਼ਿਆਰਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਕੰਪਨੀਆਂ ਵੱਲੋਂ 400 ਖਾਲੀ ਅਸਾਮੀਆਂ ਨੂੰ ਭਰਨ ਲਈ ਭਾਗ ਲਿਆ ਗਿਆ। ਇਸ ਕੈਂਪ ਵਿੱਚ 1500 ਤੋਂ ਵੱਧ ਉਮੀਦਵਾਰਾਂ ਨੇ ਭਾਗ ਲਿਆ। 204 ਉਮੀਦਵਾਰਾਂ ਨੂੰ ਮੌਕੇ `ਤੇ ਰੱਖਿਆ ਗਿਆ ਅਤੇ 412 ਉਮੀਦਵਾਰਾਂ ਨੂੰ ਇੰਟਰਵਿਊ ਦੇ ਅੰਤਮ ਦੌਰ ਲਈ ਸ਼ਾਰਟਲਿਸਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 54 ਉਮੀਦਵਾਰਾਂ ਨੇ ਆਈ.ਬੀ.ਐਮ ਅਤੇ ਮਾਈਕਰੋਸੋਫਟ ਲਈ ਅਤੇ 57 ਉਮੀਦਵਾਰਾਂ ਨੇ ਰੈੱਡ ਕਰਾਸ ਲਈ ਰਜਿਸਟਰ ਕੀਤਾ। ਇਸ ਮੌਕੇ ਪੀ.ਐਨ.ਬੀ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ ਵੱਲੋ ਸਵੈ-ਰੁਜ਼ਗਾਰ ਲਈ ਕਰਜ਼ੇ ਦੀ ਸਹੂਲਤ ਬਾਰੇ ਜਾਗਰੂਤ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਲਗਭਗ 14 ਕੰਪਨੀਆਂ ਨੇ ਭਾਗ ਲਿਆ ਜਿਨ੍ਹਾਂ ਨੇ ਲਗਭੱਗ 1134 ਔਰਤ ਉਮੀਦਵਾਰਾਂ ਦੀ ਇੰਟਰਵਿਊ ਲਈ ਅਤੇ ਇੰਨਾ ਵਿੱਚੋ 578 ਔਰਤ ਉਮੀਦਵਾਰਾਂ ਦੀ ਵੱਖ-ਵੱਖ ਤਰ੍ਹਾਂ ਦੀਆਂ ਨੌਕਰੀਆਂ ਲਈ ਚੋਣ ਕੀਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮੁਫਤ ਕੋਰਸਾਂ ਲਈ ਉਮੀਦਵਾਰਾਂ ਨੂੰ ਰਜਿਸਟਰ ਕੀਤਾ ਗਿਆ, ਜਿਸ ਵਿੱਚ ਮੁਫਤ ਡਿਜੀਟਲ ਮਾਰਕੀਟਿੰਗ, ਸਾਈਬਰ ਸੁਰੱਖਿਆ, ਅੰਗਰੇਜ਼ੀ ਬੋਲਣ, ਏ.ਆਈ ਤਕਨੀਕਾਂ ਆਦਿ ਦੇ ਕੋਰਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਵੈ-ਰੁਜ਼ਗਾਰ ਨਾਲ ਸਬੰਧਤ 11 ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਲਈ ਉਪਲਬਧ ਆਸਾਨ ਕਰਜ਼ਿਆਂ ਬਾਰੇ ਜਾਗਰੂਕ ਕਰਨ ਲਈ ਸਟਾਲ ਲਗਾਏ ਗਏ। ਇਸ ਮੌਕੇ ਮੱਛੀ ਪਾਲਣ, ਬਾਗਬਾਨੀ, ਪਸ਼ੂ ਪਾਲਣ, ਉਦਯੋਗ ਵਿਭਾਗ, ਆਰ.ਸੇਟੀ ਤੇ ਹੋਰ ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੋਜ਼ਗਾਰ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ’ਤੇ 10 ਮਹਿਲਾਵਾਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਕੈਸ਼ ਕ੍ਰੈਡਿਟ ਲਿੰਕੇਜ ਤਹਿਤ ਕਵਰ ਕੀਤੇ ਗਏ ਲਾਭਪਾਤਰੀ ਵੀ ਸ਼ਾਮਲ ਹਨ ਜਿਸ ਤਹਿਤ ਔਰਤਾਂ ਦੇ 10 ਸਵੈ-ਸਹਾਇਤਾ ਸਮੂਹਾਂ ਨੂੰ 1.5-1.5 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਵੱਲੋਂ 30 ਵਿਦਿਆਰਥੀਆਂ ਦੇ ਬੈਚ ਨੂੰ ਜੀ.ਐਸ.ਟੀ ਪ੍ਰੈਕਟੀਸ਼ਨਰ ਵਜੋਂ ਸਿਖਲਾਈ ਅਤੇ ਸਰਟੀਫਿਕੇਟ ਦਿੱਤੇ ਗਏ ਹਨ, ਜਿਸ ਨਾਲ ਮਹਿਲਾਵਾਂ ਨੂੰ ਜੀ.ਐਸ.ਟੀ ਫਾਈਲਿੰਗ ਆਦਿ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ