Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

October 07, 2024 05:25 PM
SehajTimes

ਚੰਡੀਗੜ੍ਹ : ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਅੱਵਲ ਸੂਬਾ ਬਣੇ ਅਤੇ ਦੇਸ਼ ਦੀ ਮਜ਼ਬੂਤ ਆਰਥਿਕਤਾ ਵਿੱਚ ਪੰਜਾਬ ਦੀ ਸਨਅਤ ਦਾ ਖਾਸ ਯੋਗਦਾਨ ਹੋਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਨੂੰ ਸਨਅਤ ਪੱਖੀ ਬਣਾਉਣ ਲਈ ਯਤਨ ਜਾਰੀ ਹਨ।

ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸੂਬਾ ਸਮੁੰਦਰੀ ਬੰਦਰਗਾਹ ਤੋਂ ਵਾਂਝਾ ਹੋਣ ਦੇ ਬਾਵਜੂਦ (ਲੈਂਡਲਾਕ) ਉਦਯੋਗਿਕ ਖੇਤਰ ਵਿੱਚ ਚੰਗਾ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼-ਵਿਦੇਸ਼ ਦੀਆਂ ਨਾਮੀਂ ਸਨਅਤੀ ਇਕਾਈਆਂ ਨਾਲ ਮੀਟਿੰਗਾਂ ਕਰਕੇ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆ ਰਹੇ ਹਨ ਅਤੇ ਅਜਿਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਸਕਿੱਲਡ ਨੌਜਵਾਨਾਂ ਦੀ ਮੰਗ ਵਿੱਚ ਵਾਧਾ ਹੋਵੇਗਾ। ਪੰਜਾਬ ਵਿੱਚ ਨੌਕਰੀਆਂ ਦੇ ਮੌਕੇ ਵੱਧ ਜਾਣ ਨਾਲ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਤੋਂ ਗੁਰੇਜ਼ ਕਰਨਗੇ ਅਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖੇਗਾ।

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟਾਟਾ ਸਟੀਲ ਫਾਊਂਡੇਸ਼ਨ ਨਾਲ ਇਲੈਕਟ੍ਰੀਕਲ ਲੈਬਜ਼ ਅਤੇ ਸੋਫਟ ਸਕਿੱਲ ਟ੍ਰੇਨਿੰਗ ਬਾਬਤ ਇੱਕ ਸਮਝੌਤਾ ਸਹੀਬੱਧ ਕਰਨ ਮੌਕੇ ਸੌਂਦ ਨੇ ਕਿਹਾ ਕਿ ਪ੍ਰੈਕਟੀਕਲ ਸਿਖਲਾਈ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿਚ ਮਦਦ ਮਿਲਦੀ ਹੈ। ਟਾਟਾ ਸਟੀਲ ਫਾਊਂਡੇਸ਼ਨ ਆਈਟੀਆਈ ਸਮਰਾਲਾ ਅਤੇ ਆਈਟੀਆਈ ਗਿੱਲ ਰੋਡ, ਲੁਧਿਆਣਾ ਵਿਖੇ ਨੌਜਵਾਨਾਂ ਨੂੰ ਸਿਖਲਾਈ ਦੇਵੇਗੀ ਤਾਂ ਜੋ ਅਜਿਹੇ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਉਦਯੋਗਾਂ ਵਿਚ ਵਧੀਆ ਨੌਕਰੀਆਂ ਮਿਲ ਸਕਣ।

ਸੌਂਦ ਨੇ ਕਿਹਾ ਕਿ ਆਈਟੀਆਈ ਪ੍ਰੈਕਟੀਕਲ ਗਿਆਨ ਹਾਸਲ ਕਰਨ ਦੇ ਉੱਤਮ ਸ੍ਰੋਤਾਂ ‘ਚੋਂ ਇੱਕ ਹੈ ਅਤੇ ਟਾਟਾ ਸਟੀਲ ਵੱਲੋਂ ਦਿੱਤੀ ਸਿਖਲਾਈ ਤੋਂ ਬਾਅਦ ਨੌਜਵਾਨ ਟਾਟਾ ਸਟੀਲ ਵੱਲੋਂ 115 ਏਕੜ ‘ਚ ਲੁਧਿਆਣਾ ਵਿਖੇ ਸਥਾਪਤ ਕੀਤੇ ਜਾ ਰਹੇ ਪਲਾਂਟ ਵਿੱਚ ਹੀ ਨੌਕਰੀ ਲੈਣ ਦੇ ਯੋਗ ਹੋ ਸਕਣਗੇ। ਇੱਥੇ 700 ਦੇ ਕਰੀਬ ਨੌਜਵਾਨਾਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਰੋਜ਼ਗਾਰ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਟਾਟਾ ਵਰਗੀ ਦੇਸ਼ ਦੀ ਨਾਮੀਂ ਕੰਪਨੀ ਪੰਜਾਬ ਦੀ ਤਰੱਕੀ ‘ਚ ਆਪਣਾ ਯੋਗਦਾਨ ਪਾਵੇਗੀ ਅਤੇ ਵੱਧ ਤੋਂ ਵੱਧ ਪੰਜਾਬੀ ਮੁੰਡੇ-ਕੁੜੀਆਂ ਨੂੰ ਰੋਜ਼ਗਾਰ ਦੇਵੇਗੀ। ਉਨ੍ਹਾਂ ਕਿਹਾ ਕਿ ਉਂਝ ਵੀ “ਟਾਟਾ” ਭਾਰਤੀਆਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਟਾਟਾ ਸਟੀਲ ਦੇ ਵਾਈਸ ਪ੍ਰਧਾਨ (ਕਾਰਪੋਰੇਟ ਸੇਵਾਵਾਂ) ਚਾਣੱਕਿਆ ਚੌਧਰੀ, ਟਾਟਾ ਸਟੀਲ ਫਾਊਂਡੇਸ਼ਨ ਦੇ ਸੀਈਓ ਸੌਰਵ ਰੌਏ, ਟਾਟਾ ਸਟੀਲ ਫਾਊਂਡੇਸ਼ਨ ਸਕਿੱਲ ਡਿਵੈਲਪਮੈਂਟ ਦੇ ਮੁਖੀ ਕੈਪਟਨ ਅਮਿਤਾਬ, ਟਾਟਾ ਸਟੀਲ ਦੇ ਰੈਜ਼ੀਡੈਂਟ ਐਗਜ਼ੀਕਿਊਟਿਵ ਵਿਨਮਰਾ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ