Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

October 07, 2024 06:39 PM
SehajTimes

ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਕਾਰਵਾਈ ਕਰਨ ਤੋਂ ਨਹੀਂ ਝਿਜਕੇਗੀ ਸੂਬਾ ਸਰਕਾਰ

ਖ਼ਰੀਦ ਕਾਰਜਾਂ ਦੀ ਨਿਗਰਾਨੀ ਲਈ ਮੁੱਖ ਮੰਤਰੀ ਖ਼ੁਦ ਕਰਨਗੇ ਅਨਾਜ ਮੰਡੀਆਂ ਦਾ ਦੌਰਾ

ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਹਰ ਸੰਭਵ ਕਦਮ ਚੁੱਕੇਗੀ: ਮੁੱਖ ਮੰਤਰੀ ਮਾਨ

ਚੰਡੀਗੜ੍ਹ : ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਵਰੀ 2025 ਤੱਕ ਆੜ੍ਹਤੀਆਂ ਦੇ ਨੁਕਸਾਨ ਦੀ ਪੂਰਤੀ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਕੋਈ ਸ਼ਰਾਰਤ ਕੀਤੀ ਤਾਂ ਆੜ੍ਹਤੀਆਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਇਸ ਮਾਮਲੇ ਉਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਨਹੀਂ ਝਿਜਕੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨਾਲ ਹਰੇਕ 50 ਦਿਨਾਂ ਬਾਅਦ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਮਸਲੇ ਹੱਲ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਲੰਬਿਤ ਪਏ ਆੜ੍ਹਤੀਆਂ ਦੇ ਈ.ਪੀ.ਐਫ. ਦੇ 50 ਕਰੋੜ ਰੁਪਏ ਦੀ ਅਦਾਇਗੀ ਦਾ ਮਸਲਾ ਵੀ ਭਾਰਤ ਸਰਕਾਰ ਕੋਲ ਉਠਾਉਣਗੇ। ਮੁੱਖ ਮੰਤਰੀ ਨੇ ਸਮੁੱਚੀ ਖ਼ਰੀਦ ਪ੍ਰਕਿਰਿਆ ਵਿੱਚ ਆੜ੍ਹਤੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਵਿੱਚ ਆੜ੍ਹਤੀਆਂ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖ਼ਾਹ ਤੋਂ ਰੱਖੇ ਚਾਰਟਰਡ ਅਕਾਊਂਟੈਂਟ (ਸੀ.ਏ.) ਹਨ, ਜਿਨ੍ਹਾਂ ਕੋਲ ਕਿਸਾਨਾਂ ਦੀ ਫ਼ਸਲ ਦੇ ਝਾੜ ਤੋਂ ਲੈ ਕੇ ਉਨ੍ਹਾਂ ਦੇ ਵਿੱਤੀ ਲੈਣ-ਦੇਣ ਦਾ ਸਾਰਾ ਲੇਖਾ-ਜੋਖਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਆਪਣੇ ਸੰਗਰੂਰ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਨਿੱਜੀ ਤਜਰਬੇ ਵੀ ਸਾਂਝੇ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਦੁਆਰਾ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ 'ਏ' ਗ੍ਰੇਡ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖ਼ਰੀਦ ਏਜੰਸੀਆਂ ਜਿਵੇਂ ਕਿ ਪਨਗ੍ਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸਿੰਗ ਕਾਰਪੋਰੇਸ਼ਨ, ਕੇਂਦਰੀ ਖਰੀਦ ਏਜੰਸੀ ਐੱਫ.ਸੀ.ਆਈ. ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖ਼ਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਸਮੁੱਚੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਚੁਕਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਸਾਰ ਹੀ ਖ਼ਰੀਦਣ ਵਾਸਤੇ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ : ਮੁੱਖ ਮੰਤਰੀ

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ