Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

October 07, 2024 08:21 PM
ਅਮਰਜੀਤ ਰਤਨ

ਮੋਹਾਲੀ :  ਮੁੱਖ ਚੋਣ ਕਮਿਸ਼ਨਰ, ਭਾਰਤ ਚੋਣ ਕਮਿਸ਼ਨ, ਨਿਰਵਾਚਨ ਸਦਨ ਅਸ਼ੋਕ ਰੋਡ ਨਵੀ ਦਿੱਲੀ ਦੇ ਪੱਤਰ ਮਿਤੀ 31.08.2024 ਅਤੇ ਮੁੱਖ ਚੋਣ ਅਫਸਰ ਹਰਿਆਣਾ, ਚੰਡੀਗੜ੍ਹ ਦੇ ਪੱਤਰ 141/MCC/HVS-Elec-2024/E-105802- 3AE-8720 ਮਿਤੀ 01.09.2024 ਅਨੁਸਾਰ ਹਰਿਆਣਾ ਵਿਧਾਨ ਸਭਾ ਆਮ ਚੋਣਾਂ-2024 ਜ਼ਿਲ੍ਹਾ ਪੰਚਕੂਲਾ, ਅੰਬਾਲਾ ਵਿਖੇ ਵੋਟਾਂ ਦੀ ਗਿਣਤੀ ਮਿਤੀ 08.10.2024 ਨੂੰ ਹੋਈਆਂ ਨਿਸ਼ਚਿਤ ਹੋਈਆਂ ਹਨ। ਜਿਸਦੇ ਸਬੰਧ ਵਿੱਚ ਦਫਤਰ ਡਿਪਟੀ ਕਮਿਸ਼ਨਰ ਅੰਬਾਲਾ ਵੱਲੋਂ ਪੱਤਰ ਮਿਤੀ 02.10.2024 ਰਾਹੀਂ ਅੰਬਾਲਾ ਦੇ ਨਾਲ ਲਗਦੇ ਐਸ.ਏ.ਐਸ. ਨਗਰ ਜ਼ਿਲ੍ਹੇ ਦੀ ਸੀਮਾਂ ਦੇ ਅੰਦਰ 08 ਕਿਲੋਮੀਟਰ ਤੱਕ ਦੇ ਏਰੀਆ ਵਿਚ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 08.10.2024 ਨੂੰ ਨਤੀਜਾ ਘੋਸ਼ਿਤ ਹੋਣ ਤੱਕ ਡਰਾਈ ਡੇਅ (Dry Day) ਘੋਸ਼ਿਤ ਕਰਨ ਅਤੇ ਸ਼ਰਾਬ ਦੀ ਵਿਕਰੀ ਤੋਂ ਰੋਕ ਲਗਾਉਣ ਲਈ ਉਚਿਤ ਆਦੇਸ਼ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟੇਰਟ ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ.,ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੀ ਹੋਏ ਜ਼ਿਲ੍ਹਾ ਪੰਚਕੂਲਾ ਅਤੇ ਅੰਬਾਲਾ ਨਾਲ ਲਗਦੇ ਐਸ.ਏ.ਐਸ. ਨਗਰ ਜ਼ਿਲ੍ਹੇ ਦੀ ਸੀਮਾਂ ਅੰਦਰ 8 ਕਿਲੋਮੀਟਰ ਦੇ ਏਰੀਏ ਵਿੱਚ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 08.10.2024 ਨੂੰ ਵੋਟਾਂ ਦੀ ਨਤੀਜਾ ਘੋਸ਼ਿਤ ਹੋਣ ਤੱਕ ਡਰਾਈ ਡੇਅ (Dry Day) ਘੋਸ਼ਿਤ ਕਰਦੇ ਹੋਏ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰਜੀ) ਹੋਟਲ, ਦੁਕਾਨ ਰੈਸਟੋਰੈਂਟ ਕਲੱਬ, ਬੀਅਰ ਬਾਰ ਅਹਾਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ-ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਐਸ.ਏ.ਐਸ.ਨਗਰ ਸਖਤੀ ਨਾਲ ਲਾਗੂ ਕਰਵਾਉਣਗੇ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ