Tuesday, September 16, 2025

Malwa

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੱਖੋ-ਵੱਖ ਅਨਾਜ ਮੰਡੀਆਂ ਦਾ ਦੌਰਾ; ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

October 08, 2024 12:43 PM
SehajTimes

ਕਿਸਾਨਾਂ ਨੂੰ ਮੰਡੀਆਂ 'ਚ ਕੋਈ ਵੀ ਮੁਸ਼ਕਲ ਨਾ ਆਉਣ ਦਾ ਦਿੱਤਾ ਭਰੋਸਾ

ਕਿਸਾਨਾਂ ਨੂੰ ਸੁੱਕੀ ਫ਼ਸਲ ਹੀ ਮੰਡੀਆਂ 'ਚ ਲੈ ਕੇ ਆਉਣ ਦੀ ਕੀਤੀ ਅਪੀਲ

 
ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਨਾਜ ਮੰਡੀ ਸਰਹਿੰਦ ਸਮੇਤ ਜ਼ਿਲ੍ਹੇ ਦੀਆਂ ਵੱਖੋ-ਵੱਖ ਮੰਡੀਆਂ ਦਾ ਦੌਰਾ ਕਰ ਕੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ 'ਚ ਆਏ ਝੋਨੇ ਦੀ ਨਾਲੋ-ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨਿਰਵਿਘਨ ਸ਼ੁਰੂ ਹੋ ਗਈ ਹੈ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜ੍ਹਤੀਆਂ ਨਾਲ ਮੀਟਿੰਗ ਕਰ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰ ਕੇ ਲਿਫ਼ਟਿੰਗ ਕਰਵਾਈ ਜਾਵੇ।
 
ਡਾ. ਥਿੰਦ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ 'ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।
 
ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜ੍ਹਤੀਏ ਅਤੇ ਕਿਸਾਨ ਮੌਜੂਦ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ