Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵੈਟਰਨਰੀ ਅਫ਼ਸਰਾਂ ਨੇ ਓਪੀਡੀ ਕੀਤੀ ਠੱਪ ਕਰਕੇ ਰਾਜ ਭਰ ਦੇ ਪੋਲੀਕਲੀਨਿਕਾਂ ’ਚ ਕੀਤੇ ਰੋਸ ਮੁਜ਼ਾਹਰੇ

October 08, 2024 12:56 PM
ਅਮਰਜੀਤ ਰਤਨ

ਐੱਸਏਐੱਸ ਨਗਰ : ਵੈਟਰਨਰੀ ਡਾਕਟਰਾਂ ਵੱਲੋਂ ਮੈਡੀਕਲ ਅਫ਼ਸਰਾਂ ਦੀ ਤਨਖ਼ਾਹ ਬਰਾਬਰੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਵੇਸਲੇ ਰਵੱਈਏ ਤੋਂ ਦੁਖੀ ਵੈਟਰਨਰੀ ਡਾਕਟਰਾਂ ਨੇ ‘ਜੁਆਇੰਟ ਐਕਸ਼ਨ ਕਮੇਟੀ ਫਾਰ ਪੇਅ ਪੇਰਿਟੀ’ ਦੀ ਅਗਵਾਈ ਹੇਠ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਵੈਟਰਨਰੀ ਪੋਲੀਕਲੀਨਿਕਾਂ ’ਚ ਧਰਨੇ ਦਿੱਤੇ। ਪਸ਼ੂ ਹਸਪਤਾਲਾਂ ’ਚ ਸਾਰੇ ਇਲਾਜ, ਸਰਜਰੀਆਂ ਅਤੇ ਟੈਸਟਿੰਗ/ਖ਼ੂਨ ਅਤੇ ਹੋਰ ਨਮੂਨਿਆਂ ਦਾ ਕੰਮ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ, ਹਾਲਾਂਕਿ ਐਮਰਜੈਂਸੀ ਅਤੇ ਵੈਟਰੋ- ਲੀਗਲ ਕੇਸ ਅਟੈਂਡ ਕੀਤੇ ਗਏ। ਜ਼ਿਲ੍ਹੇ ਦੇ ਸਮੂਹ ਵੈਟਰਨਰੀ ਅਫ਼ਸਰ ਅਤੇ ਸੇਵਾਮੁਕਤ ਪਸ਼ੂ ਪਾਲਣ ਅਫ਼ਸਰ ਇਸ ‘ਇਕ ਦਿਨਾਂ ਮੁਜ਼ਾਹਰਿਆਂ’ ’ਚ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸਰਕਾਰ ਵੱਲੋਂ ਢਿੱਲ-ਮੱਠ ਕਰਨ ਦੀਆਂ ਕੋਝੀਆਂ ਚਾਲਾਂ ਚੱਲਣ ਦੀ ਸਖ਼ਤ ਨਿਖੇਧੀ ਕੀਤੀ। ਜਿਸ ਕਾਰਨ ਵੈਟਰਨਰੀ ਅਫ਼ਸਰਾਂ ਦਾ ਸਮੁੱਚਾ ਕਾਡਰ ਡੂੰਘਾ ਦੁਖੀ ਹੈ ਤੇ ਮੰਗ ਕੀਤੀ ਕਿ ਡਾਕਟਰਾਂ ਨਾਲ ਉਨ੍ਹਾਂ ਦੀ ਚਾਰ ਦਹਾਕਿਆਂ ਤੋਂ ਪੁਰਾਣੀ ਸਮਾਨਤਾ ਨੂੰ ਤੁਰੰਤ ਬਹਾਲ ਕੀਤਾ ਜਾਵੇ। ਕਨਵੀਨਰ ਜੇਏਸੀ ਡਾ. ਅਬਦੁਲ ਮਜੀਦ ਤੇ ਜ਼ਿਲ੍ਹਾ ਆਗੂ ਡਾਕਟਰ ਨਿਤਿਨ ਗੌਤਮ ਨੇ ਮੀਟਿੰਗਾਂ ਨੂੰ ਵਾਰ-ਵਾਰ ਮੁਲਤਵੀ ਕਰਨ ਅਤੇ ਆਪਣੇ ਵਾਅਦਿਆਂ ’ਤੇ ਕਾਇਮ ਨਾ ਰਹਿਣ ਲਈ ਮੌਜੂਦਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਨੂੰ ਮੁੜ 22 ਅਕਤੂਬਰ 2024 ਤਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪੰਜਾਬ ਦੇ ਵੈਟਰਨਰੀ ਅਫ਼ਸਰਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਬਹੁਤ ਹੀ ਮੰਦਭਾਗਾ ਹੈ। ਮੌਜੂਦਾ ਸਰਕਾਰ ਤੋਂ ਸਾਡਾ ਵਿਸ਼ਵਾਸ ਟੁੱਟਣ ਲੱਗਾ ਕਿਉਂਕਿ ਇਹ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਨਾਜਾਇਜ਼ ਕੀਤੇ ਕੰਮਾਂ ਨੂੰ ਠੀਕ ਕਰਨ ’ਚ ਵੀ ਦੇਰੀ ਕਰ ਰਹੀ ਹੈ। ਇਸ ਮੌਕੇ ਡਾਕਟਰ ਗੁਰਿੰਦਰ ਸਿੰਘ ਵਾਲੀਆ ਸੂਬਾ ਮੀਡੀਆ ਇੰਚਾਰਜ ਨੇ ਕਿਹਾ ਕਿ ਇਹ ਵੀ ਫ਼ੈਸਲਾ ਕੀਤਾ ਗਿਆ ਕਿ 21 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਇਕ ਹੋਰ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਉਸ ਦਿਨ ਪੰਜਾਬ ’ਚ ਐਮਰਜੈਂਸੀ ਕੇਸਾਂ ਨੂੰ ਛੱਡ ਕੇ ਓਪੀਡੀ ਸਮੇਤ ਸਾਰੇ ਕੰਮ ਬੰਦ ਰੱਖੇ ਜਾਣਗੇ ਅਤੇ ਰੋਸ ਮਾਰਚ ਵੀ ਕੀਤੇ ਜਾਣਗੇ। ਧਰਨੇ ’ਚ ਸਾਬਕਾ ਡਿਪਟੀ ਡਾਇਰੈਕਟਰ ਡਾ. ਨਿਤਨ ਗੁਪਤਾ ਅਤੇ ਵੈਟਰਨਰੀ ਅਫ਼ਸਰ ਡਾ. ਗੁਰਨਾਮ ਸਿੰਘ, ਡਾ. ਬਲਤੇਜ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਅਰਸ਼ ਸ਼ਰਮਾ, ਡਾ. ਕੁਲਜੋਤ ਵੀਰ ਸਿੰਘ, ਡਾ. ਪ੍ਰੇਮ ਕੁਮਾਰ, ਡਾ. ਵਰਸ਼ਾ, ਡਾ. ਅਮਿਤ, ਡਾ. ਦਵਿੰਦਰ ਸਿੰਘ ਆਦਿ ਵੱਲੋਂ ਵਿਸ਼ੇਸ ਤੌਰ ’ਤੇ ਸੰਬੋਧਨ ਕੀਤਾ ਗਿਆ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ