Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪੰਚਾਇਤੀ ਚੋਣਾਂ 'ਚ ਸਤਾਧਾਰੀ ਧਿਰ ਵਲੋਂ ਕੀਤੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਗੁਰਕੀਰਤ ਕੋਟਲੀ

October 08, 2024 02:58 PM
SehajTimes

ਸੂਬਾ ਸਰਕਾਰ ਹਰਕਤਾਂ ਤੋ ਬਾਜ਼ ਆਵੇ- ਲੱਖਾ ਪਾਇਲ 

ਖੰਨਾ : ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਗੁਰਕੀਰਤ ਸਿੰਘ ਕੋਟਲੀ ਵਲੋ ਅੱਜ ਆਪਣੀ ਰਿਹਾਇਸ਼ ਉੱਤੇ ਕੀਤੀ ਇਕ ਪ੍ਰੈਸ ਕਾਨਫਰੰਸ ਨੂੰ ਮੁਖ਼ਾਤਬ ਹੁੰਦਿਆ ਮੌਜੂਦਾ ਪੰਜਾਬ ਸਰਕਾਰ ਵਲੋ ਪੰਚਾਇਤੀ ਚੋਣਾਂ ਚ ਕੀਤੀ ਜਾ ਰਹੀਆਂ ਧੱਕੇਸ਼ਾਹੀਆਂ ਖਿਲਾਫ ਡਟ ਕਿ ਲੜਾਈ ਲੜਨ ਦਾ ਐਲਾਨ ਕੀਤਾ ਹੈ। ਸਾਬਕਾ ਮੰਤਰੀ ਨੇ ਦੋਸ਼ ਲਾਇਆ ਕਿ ਪੰਚਾਇਤ ਮੰਤਰੀ ਸਰਦਾਰ ਤਰੁਣਪ੍ਰੀਤ ਸੌਂਦ ਦੀ ਸ਼ਹਿ ਉੱਤੇ ਅਫ਼ਸਰਸ਼ਾਹੀ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਬਿਨਾ ਕਿਸੇ ਕਰਨ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਉਹਨਾਂ ਵੱਲੋ ਐਸਡੀਐਮ ਤੇ ਡਿਪਟੀ ਕਮਿਸ਼ਨਰ ਨੂੰ ਇਸ ਧੱਕੇਸ਼ਾਹੀ ਤੋ ਵਾਕਿਫ ਕਰਵਾ ਦਿੱਤਾ ਗਿਆ ਹੈ। ਇਕ ਸਵਾਲ ਦੇ ਜਵਾਬ ਚ ਉਹਨਾਂ ਇਸ ਸੰਬੰਧੀ ਮਾਣਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾਏ ਜਾਣ ਦੀ ਗੱਲ ਵੀ ਅਖੀ। ਉਹਨਾਂ ਪਿੰਡ ਘੁੰਗਰਾਲੀ ਚ ਕਾਂਗਰਸੀ ਉਮੀਦਵਾਰਾਂ ਦੇ ਪੱਤਰ ਰੱਦ ਕਿਤੇ ਜਾਣ ਦੀ ਨਿਖੇਧੀ ਵੀ ਕੀਤੀ। ਉਹਨਾਂ ਕਿਹਾ ਕੇ ਆਪ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਆਖਿਆ ਕਿ ਸੂਬੇ 'ਚ ਲਾਅ ਐਂਡ ਆਰਡਰ ਦੀ ਸਥਿਤੀ ਬਿਲਕੁਲ ਵਿਗੜੀ ਹੋਈ ਹੈ। ਸਰਦਾਰ ਕੋਟਲੀ ਨੇ ਧੱਕੇਸ਼ਾਹੀ ਕਰਨ ਵਾਲੇ ਅਫਸਰਾਂ ਨੂੰ ਵੀ ਚੇਤਾਵਨੀ ਦਿਤੀ ਕਿ ਉਹ ਅਪਣੀਆਂ ਹਰਕਤਾਂ ਤੋ ਬਾਜ਼ ਆਉਣਾ ਨਹੀਂ ਤਾ ਉਹਨਾਂ ਨੂੰ ਵੀ ਕਾਨੂੰਨੀ ਲੜਾਈ 'ਚ ਕੋਰਟ ਦੀਆਂ ਪੌੜੀਆਂ ਚੜਾਈਆਂ ਜਾਣਗੀਆਂ। ਉਹਨਾਂ ਕਿਹਾ ਕੇ ਉਹ ਲੋਕਾਂ ਨਾਲ ਡਟ ਕਿ ਖੜੇ ਹਨ। ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਨੇ ਸਮਰਾਲਾ ਵਿਧਾਨ ਸਭਾ ਹਲਕੇ 'ਤੇ ਪਾਇਲ ਹਲਕੇ ਦੇ ਪਿੰਡਾਂ 'ਚ ਹੋਇਆ ਧਕੇਸਾਹੀਆ ਦਾ ਜ਼ਿਕਰ ਕਰਦਿਆ ਸੂਬਾ ਸਰਕਾਰ ਨੂੰ ਹਰਕਤਾਂ ਤੋ ਬਾਜ਼ ਆਉਣ ਦੀ ਨਸੀਹਤ ਦਿਤੀ। ਉਹਨਾਂ ਅਫ਼ਸਰਸ਼ਾਹੀ ਦੀਆਂ ਧਕੇਸਾਹੀਆ ਨੂੰ ਲੈ ਕਿ ਵੀ ਪੰਜਾਬ ਸਰਕਾਰ ਨੂੰ ਆੜੇ ਹਾਥੀ ਲਿਆ। ਉਹਨਾਂ ਪਾਰਟੀ ਵਰਕਰਾਂ ਤੇ ਆਮ ਲੋਕਾਂ ਨੂੰ ਡਟ ਕਿ ਪੰਚਾਇਤੀ ਚੋਣਾਂ 'ਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਹੋਰਨਾਂ ਤੋ ਇਲਾਵਾ ਇਸ ਪ੍ਰੈਸ ਕਾਨਫਰੈਸ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਦਿਹਾਤੀ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਤੇ ਹਰਿੰਦਰ ਸਿੰਘ ਰਿੰਟਾ ਕਨੈਚ ਵੀ ਮਜੂਦ ਸਨ।
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ