Wednesday, December 17, 2025

Chandigarh

ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

October 08, 2024 06:45 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਐੱਮ.ਸੀ. ਬੁਢਲਾਡਾ ਦੇ ਮੁਲਜ਼ਮ ਇੰਦਰਜੀਤ ਸਿੰਘ, ਸਹਾਇਕ ਮਿਉਂਸਪਲ ਇੰਜੀਨੀਅਰ (ਏ.ਐੱਮ.ਈ.), ਰਾਕੇਸ਼ ਕੁਮਾਰ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਠੇਕੇਦਾਰ ਰਾਕੇਸ਼ ਕੁਮਾਰ, ਮਾਲਕ, ਆਦਰਸ਼ ਕੋਆਪਰੇਟਿਵ ਐਲ ਐਂਡ ਸੀ ਸੋਸਾਇਟੀ, ਝੁਨੀਰ ਦੇ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਨਗਰ ਨਿਗਮ ਬੁਢਲਾਡਾ ਦੇ ਉਕਤ ਅਧਿਕਾਰੀਆਂ/ਕਰਮਚਾਰੀਆਂ ਨੇ ਠੇਕੇਦਾਰ ਨਾਲ ਮਿਲ ਕੇ ਬੁਢਲਾਡਾ ਸ਼ਹਿਰ ਦੀ ਕੁਲਾਣਾ ਰੋਡ ਤੱਕ ਸੀਮਿੰਟ ਕੰਕਰੀਟ ਵਾਲੀ ਸੜਕ ਦੇ ਨਿਰਮਾਣ ਕਾਰਜ ਵਿੱਚ ਬੇਨਿਯਮੀਆਂ ਕੀਤੀਆਂ ਹਨ। ਇਸ ਤੋਂ ਇਲਾਵਾ, ਇੰਦਰਜੀਤ ਸਿੰਘ, ਏ.ਐਮ.ਈ. ਅਤੇ ਰਾਕੇਸ਼ ਕੁਮਾਰ ਜੇ.ਈ. ਨੇ ਸੜਕ ਦੀ ਲਾਜ਼ਮੀ ਮੌਕੇ ਉਪਰ ਜਾ ਕੇ ਚੈਕਿੰਗ ਨਹੀਂ ਕੀਤੀ ਅਤੇ ਨਾ ਹੀ ਸਰਕਾਰੀ ਮਾਪ ਬੁੱਕ (ਐਮ.ਬੀ.) ਵਿੱਚ ਐਂਟਰੀਆਂ ਨੂੰ ਪੂਰਾ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਵੱਲੋਂ ਇਸ ਸੜਕ ਦੀ ਚੈਕਿੰਗ ਦੌਰਾਨ ਸੀਮਿੰਟ ਕੰਕਰੀਟ ਵਾਲੀ ਇਸ ਸੜਕ ਦੀ ਲੰਬਾਈ 693 ਫੁੱਟ ਪਾਈ ਗਈ ਜਦਕਿ ਸਰਕਾਰੀ ਐਮ.ਬੀ. ਵਿੱਚ ਇਸ ਦੀ ਲੰਬਾਈ 760 ਫੁੱਟ ਦਰਜ ਕੀਤੀ ਗਈ। ਇਸ ਤਰ੍ਹਾਂ ਠੇਕੇਦਾਰ ਨੂੰ ਹੋਰ ਅਦਾਇਗੀਆਂ ਕਰਨ ਲਈ ਐਮ.ਬੀ. ਵਿੱਚ 67 ਫੁੱਟ ਵੱਧ ਸੜਕ ਦਰਜ ਕੀਤੀ ਗਈ। ਇਸ ਤੋਂ ਇਲਾਵਾ ਰਾਕੇਸ਼ ਕੁਮਾਰ ਠੇਕੇਦਾਰ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਦੇ ਡਰੋਂ 2 ਲੱਖ ਰੁਪਏ ਕਾਰਜਸਾਧਕ ਅਫਸਰ ਨਗਰ ਕੌਂਸਲ ਬੁਢਲਾਡਾ ਦੇ ਖਾਤੇ ਵਿੱਚ ਜਮ੍ਹਾ ਕਰਵਾ ਦਿੱਤੇ ਗਏ, ਜਿਸ ਤੋਂ ਇਸ ਮਾਮਲੇ ਵਿੱਚ ਬੇਨਿਯਮੀਆਂ ਕਰਨ ਬਾਰੇ ਆਪਸੀ ਮਿਲੀਭੁਗਤ ਦਾ ਸਬੂਤ ਜ਼ਾਹਰ ਹੁੰਦਾ ਹੈ।

ਇਸ ਜਾਂਚ ਦੇ ਆਧਾਰ ‘ਤੇ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 465, 467, 468, 471, 120ਬੀ ਦੇ ਤਹਿਤ ਐਫਆਈਆਰ ਨੰਬਰ 23 ਮਿਤੀ 08.10.2024 ਨੂੰ ਵਿਜੀਲੈਂਸ ਥਾਣਾ ਬਠਿੰਡਾ ਰੇਂਜ ਵਿਖੇ ਦਰਜ ਕੀਤੀ ਗਈ ਹੈ।

ਵਿਜੀਲੈਂਸ ਨੇ ਐੱਮਸੀ ਬੁਢਲਾਡਾ ਦੇ ਰਾਕੇਸ਼ ਕੁਮਾਰ ਜੇਈ ਅਤੇ ਮਾਨਸਾ ਸ਼ਹਿਰ ਰਹਿੰਦੇ ਠੇਕੇਦਾਰ ਰਾਕੇਸ਼ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਇੰਦਰਜੀਤ ਸਿੰਘ, ਏ.ਐਮ.ਈ. ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ