Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਧਾਇਕ ਰਹਿਮਾਨ ਦੀਆਂ ਕੋਸ਼ਿਸਾਂ ਸੱਦਕਾ ਮਾਲੇਰਕੋਟਲਾ ਹਲਕੇ ਦੇ 8 ਪਿੰਡਾਂ ਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆ ਗਈਆਂ

October 08, 2024 08:42 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਖੇ 69 ਪਿੰਡਾਂ ਚੋਂ 13 ਪਿੰਡਾਂ ਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। ਜਿਨ੍ਹਾਂ ਚੋਂ 8 ਪੰਚਾਇਤਾਂ ਤੇ ਮਾਲੇਰਕੋਟਲਾ ਤੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀਆਂ ਕੋਸ਼ਿਸਾਂ ਸਦਕਾ ਪਿੰਡ ਬਾਪਲਾ, ਸੰਦੌੜ, ਬਿਸਨਗੜ੍ਹ, ਫੌਜੇਵਾਲ, ਦਰਿਆਪੁਰ, ਬੁਕਣਵਾਲ, ਇਖਤਿਆਰਪੁਰ ਅਤੇ ਮਾਣਕੀ ਵਿਖੇ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ। ਇਸ ਤੋਂ ਇਲਾਵਾ ਪਿੰਡ ਨੱਥੋਹੇੜੀ ਵਿਖੇ 1 ਪੰਚ ਨੂੰ ਛੱਡ ਬਾਕੀ ਸਰਪੰਚ ਅਤੇ 6 ਪੰਚ ਤੇ ਸਰਬਸੰਮਤੀ ਹੋਈ। ਇਸ ਮੌਕੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਚੋਣਾਂ ਚ ਸਰਬਸੰਮਤੀ ਨੂੰ ਉਤਸ਼ਾਹਿਤ ਕਰਨ ਸਦਕਾ ਪਿੰਡਾਂ ਦੇ ਵਰਕਰਾਂ ਨੇ ਆਪਣੇ ਨਿੱਜੀ ਅਸਰ ਰਸੂਖ ਨਾਲ 8 ਪਿੰਡਾਂ ਚ ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਨੂੰ ਤਰਜੀਹ ਦਿੰਦੀ ਹੈ। ਇਸੇ ਕੜੀ ਤਹਿਤ ਹੀ ਪਿੰਡਾਂ ਚ ਸਰਬਸੰਮਤੀ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਨ- ਸਤਿਕਾਰ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਹਲਕਾ ਮਾਲੇਰਕੋਟਲਾ ਚ ਸਰਬਸੰਮਤੀ ਨਾਲ ਪੰਚਾਇਤਾਂ ਬਨਾਉਣ ਵਾਲੇ ਪਿੰਡਾਂ ਅੰਦਰ ਵੱਖ- ਵੱਖ ਸਕੀਮਾਂ ਰਾਹੀਂ ਨਮੁੰਨੇ ਦਾ ਵਿਕਾਸ ਕੀਤਾ ਜਾਵੇਗਾ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ 15 ਅਕਤੂਬਰ ਨੂੰ ਹੋਣ ਵਾਲੀਆਂ ਇਹਨਾਂ ਪੰਚਾਇਤੀ ਚੋਣਾਂ ਚ ਆਪਣੀ ਦਿਲਚਸਪੀ ਦਿਖਾਉਂਦੇ ਹੋਏ ਵੋਟ ਦਾ ਇਸਤੇਮਾਲ ਜਰੂਰ ਕਰਨ। ਉਹਨਾਂ ਨੌਜਵਾਨ ਵਰਗ ਨੂੰ ਖਾਸ ਸੁਨੇਹਾ ਦਿੱਤਾ ਕਿ ਨੌਜਵਾਨਾਂ ਨੂੰ ਚੋਣਾਂ ਵਿੱਚ ਅੱਗੇ ਆ ਕੇ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਪੜੇ ਲਿਖੇ ਨੌਜਵਾਨ ਪੰਚਾਂ- ਸਰਪੰਚਾਂ ਦੀ ਚੋਣ ਵੋਟਰਾਂ ਵੱਲੋਂ ਕੀਤੀ ਜਾਣੀ ਇੱਕ ਸੁੱਭ ਸ਼ਗਨ ਹੋਵੇਗਾ। ਅੰਤ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਹਿਯੋਗ ਨਾਲ ਖੜੇ ਕੀਤੇ ਸਰਪੰਚੀ ਉਮੀਦਵਾਰਾਂ ਵੱਲੋਂ ਵਿਕਾਸ ਦੇ ਆਧਾਰ ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਜਿਨਾਂ ਦੇ ਜਿੱਤਣ ਉਪੰਰਤ ਪਿੰਡਾਂ ਚ ਰਿਕਾਰਡ ਤੋੜ ਵਿਕਾਸ ਕੀਤਾ ਜਾਵੇਗਾ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ