Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਐਸ.ਡੀ.ਐਮ ਤਰਸੇਮ ਚੰਦ ਵੱਲੋਂ ਸਮਾਣਾ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ

October 09, 2024 01:09 PM
Daljinder Singh Pappi
 ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਲੈਕੇ ਆਉਣ
 
ਸਮਾਣਾ : ਉਪ ਮੰਡਲ ਮੈਜਿਸਟਰੇਟ ਸਮਾਣਾ ਤਰਸੇਮ ਚੰਦ ਨੇ ਅੱਜ ਸਮਾਣਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਖਰੀਦ ਏਜੰਸੀਆਂ ਨੂੰ ਮੰਡੀਆਂ 'ਚ ਆਏ ਝੋਨੇ ਦੀ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਝੋਨੇ ਦੀ ਮੰਡੀਆਂ 'ਚੋਂ ਲਿਫ਼ਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ। ਐਸ.ਡੀ.ਐਮ ਨੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਕਿਸਾਨ ਦੀ ਜਿਣਸ ਦੀ ਮੰਡੀ 'ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਈ ਜਾਵੇ। ਤਰਸੇਮ ਚੰਦ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ 'ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ।
ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ 'ਉੱਨਤ ਕਿਸਾਨ' ਮੋਬਾਇਲ ਐਪ ਤਿਆਰ ਕੀਤੀ ਗਈ ਹੈ ਜਿਸ ਰਾਹੀਂ ਕਿਸਾਨ ਪਰਾਲੀ ਪ੍ਰਬੰਧਨ ਵਾਲੀ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ।
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ