Thursday, December 04, 2025

Chandigarh

ਜੀਰਕਪੁਰ 'ਚ ਵੱਖ-ਵੱਖ ਪਰਿਵਾਰਾਂ ਦੀਆਂ ਦੋ ਨਾਬਾਲਿਗ ਲੜਕੀਆਂ ਅਗਵਾ, ਮਾਮਲਾ ਦਰਜ

October 09, 2024 03:51 PM
SehajTimes

ਜ਼ੀਰਕਪੁਰ : ਜ਼ੀਰਕਪੁਰ ਖੇਤਰ ਵਿੱਚ ਦੋ ਵੱਖ ਵੱਖ ਪਰਿਵਾਰਾਂ ਦੀਆਂ ਦੋ ਨਾਬਾਲਿਗ ਲੜਕੀਆਂ ਨੂੰ ਸ਼ੱਕੀ ਹਾਲਾਤਾਂ 'ਚ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪਹਿਲਾ ਮਾਮਲਾ ਭਬਾਤ ਦਾ ਹੈ। ਜਿਸ 'ਚ ਪਰਿਵਾਰ ਨੇ ਦਸਿਆ ਕਿ ਉਨ੍ਹਾਂ ਦੀ ਨਾਬਾਲਗ ਧੀ ਕਿਸੇ ਰਿਸ਼ਤੇਦਾਰ ਦੇ ਘਰ ਗਈ ਸੀ, ਪਰ ਜਦੋਂ ਦੇਰ ਸ਼ਾਮ ਤੱਕ ਘਰ ਨਹੀਂ ਪਰਤੀ ਤਾਂ ਉਨ੍ਹਾਂ ਵਲੋਂ ਉਸ ਦੀ ਭਾਲ ਕਰਨ ਤੇ ਪਤਾ ਲਗਿਆ ਕਿ ਉਨ੍ਹਾਂ ਦੀ ਲੜਕੀ ਕਾਫੀ ਸਮਾਂ ਪਹਿਲਾਂ ਆਪਣੇ ਘਰ ਜਾ ਚੁੱਕੀ ਹੈ ਪਰ ਇਸ ਦੌਰਾਨ ਉਸ ਦੇ ਕੋਈ ਸੁਰਾਗ ਨਾ ਮਿਲਣ 'ਤੇ ਪਰਿਵਾਰ ਨੇ ਘਬਰਾ ਕੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਗਈ। ਇਸੇ ਤਰ੍ਹਾਂ ਦੂਸਰਾ ਮਾਮਲਾ ਸ਼ਹਿਰ ਦੇ ਇੱਕ ਫਲ ਵਿਕਰੇਤਾ ਨਾਲ ਵਾਪਰਿਆ ਜਿਸ ਦੀ ਨਾਬਾਲਗ ਲੜਕੀ ਨੂੰ 3 ਅਕਤੂਬਰ ਨੂੰ ਕੋਈ ਅਣਪਛਾਤਾ ਵਿਅਕਤੀ ਵਿਆਹ ਦੇ ਬਹਾਨੇ ਨਾਲ ਆਪਣੇ ਨਾਲ ਭਜਾ ਕੇ ਲੈ ਗਏ ਸਨ, ਜਿਸ ਦੀ ਭਾਲ ਕਰਨ ਦੇ ਬਾਵਜੂਦ ਅਜੇ ਤੱਕ ਨਾ ਤਾਂ ਕੋਈ ਸੁਰਾਗ ਮਿਲਿਆ ਹੈ। ਲੜਕੀ ਨਾ ਮਿਲਣ 'ਤੇ ਥਾਣੇ 'ਚ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਕੀਤੀ ਗਈ। ਮਾਮਲੇ ਸਬੰਧੀ ਐਸ.ਐਚ.ਓ ਜਸਕੰਵਲ ਸੇਖੋਂ  ਦੱਸਿਆ ਕਿ ਦੋਵਾਂ ਸ਼ਿਕਾਇਤਾਂ 'ਤੇ ਕਾਰਵਾਈ ਕਰਦੇ ਹੋਏ ਮਾਮਲੇ ਦਰਜ ਕਰ ਲਏ ਗਏ ਹਨ ਅਤੇ ਪੁਲਿਸ ਟੀਮਾਂ ਨੇ ਇਨ੍ਹਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। 

Have something to say? Post your comment

 

More in Chandigarh

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

'ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

'ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ