Friday, November 21, 2025

Chandigarh

ਪਲੇਸਮੈਂਟ ਕੈਂਪ ਮੋਹਾਲੀ ਵਿਖੇ 10 ਅਕਤੂਬਰ ਦਿਨ ਵੀਰਵਾਰ ਨੂੰ ਲਾਇਆ ਜਾਵੇਗਾ

October 09, 2024 05:35 PM
SehajTimes

ਐਸ.ਏ.ਐਸ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 10 ਅਕਤੂਬਰ ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ 1 ਵਜੇ ਤੱਕ ਹੋਵੇਗਾ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 10 ਅਕਤੂਬਰ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਏਰੀਅਲ ਟੈਲੀਕਾਮ, ਆਈ ਪ੍ਰੋਸੈਂਸ (ਆਈ.ਸੀ.ਆਈ.ਸੀ.ਆਈ ਬੈਂਕ) ਕਿਊਐਸ ਕਰਾਪ (ਫੋਨਪੇ), ਮੁਰਾਰੀ ਸਰਵਿਸਿਜ਼, ਡੀ-ਮਾਰਟ (Ariel Telecom, I Process (ICICI Bank), Quess Corp (PhonePay), Murari Services, D-Mart)  ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਕੰਪਨੀਆਂ ਵੱਲੋਂ ਬੀਪੀਓ, ਟੈਲੀ ਕਾਲਰਜ਼, ਆਈਸੀਯੂ ਸਟਾਫ ਨਰਸ, ਰਿਸੈਪਸਨਿਸ਼ਟ, ਫੀਮੇਲ ਡਾਇਟੀਸ਼ੀਅਨ ਕਾਊਂਸਲਰ, ਕਸਟਮਰ ਕੇਅਰ ਐਗਜ਼ੈਕਟਿਵ, ਪਿਕਰ ਅਤੇ ਪੈਕਰਜ਼, ਕੈਸ਼ੀਅਰਜ਼ ਅਤੇ ਡਾਟਾ ਐਂਟਰੀ ਓਪਰੇਟਰ (BPO, Tele callers, ICU Staff Nurse, Receptionist, Female Dietician Counsellor, customer care exective, Picker and Packers, Cashiers and Data Entry Operator ) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 12000 ਤੋਂ 18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਨਗਰ ਹੋਵੇਗਾ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀਂ, ਬਾਰਵੀ ਅਤੇ ਗਰੈਜੂਏਸ਼ਨ ਪਾਸ ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, ਬਾਇਓਡਾਟਾ ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

 

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ : ਮੁੱਖ ਸਕੱਤਰ

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ