Thursday, December 25, 2025

Chandigarh

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ

October 09, 2024 06:35 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਵੱਲੋਂ ਵੱਖ-ਵੱਖ ਲੋਕ ਭਲਾਈ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ, ਜਿਵੇ ਕਿ ਲੋੜਵੰਦਾਂ ਅਤੇ ਗਰੀਬ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਦਾਂ ਸਮਾਨ ਮੁਹੱਈਆ ਕਰਵਾਉਣਾ, ਫਸਟ ਏਡ ਟ੍ਰੇਨਿੰਗ, ਜਨ ਔਸ਼ਧੀ ਸਟੋਰ ਸਕੀਮ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਬਲੱਡ ਡੋਨੇਸ਼ਨ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ।
     ਇਸੇ ਕੜੀ ਤਹਿਤ ਜ਼ਿਲ੍ਹੇ ਵਿੱਚ ਸਿਰਫ ਇੱਕ ਹੀ ਘੱਗਰ ਕੁਸ਼ਟ ਆਸ਼ਰਮ, ਮੁਬਾਰਕਪੁਰ, ਡੇਰਾਬੱਸੀ (ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਹੈ, ਵਲੋਂ ਮਹਾਂ ਦੁਰਗਾ ਅਸ਼ਟਮੀ ਉਤਸਵ ਮਿਤੀ 09 ਅਕਤੂਬਰ 2024 ਤੋਂ ਮਿਤੀ 11 ਅਕਤੂਬਰ 2024 ਤੱਕ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁਸ਼ਟ ਪ੍ਰਭਾਵਿਤ ਲੋਕ ਹਿੱਸਾ ਲੈਣਗੇ, ਜਿਸ ਲਈ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਰਾਸ਼ਣ ਮੁਹੱਈਆ ਕਰਵਾਇਆ ਗਿਆ ਹੈ।
     ਇਸ ਮੌਕੇ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ-ਕਮ-ਸੀਨੀਅਰ ਮੀਤ ਪ੍ਰਧਾਨ ਵਲੋਂ ਦੱਸਿਆ ਗਿਆ ਕਿ ਰੈਡ ਕਰਾਸ ਸੁਸਾਇਟੀ ਗਰੀਬ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਅਤੇ ਇਹ ਸੇਵਾਵਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਸ੍ਰੀ ਹਰਬੰਸ ਸਿੰਘ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ