Monday, December 29, 2025

Chandigarh

ਆਂਗਣਵਾੜੀ ਕੇਂਦਰਾਂ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਬਲਾਕ ਮਾਜਰੀ ਦਾ ਕੀਤਾ ਅਚਨਚੇਤ ਦੌਰਾ

October 09, 2024 06:42 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ। ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਕਮਿਸ਼ਨ ਦਾ ਸ਼ਿਕਾਇਤ ਨੰਬਰ ਉਪਲਬਧ ਨਾ ਹੋਣ ਦੀ ਸੂਰਤ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

 

ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਮਾਜਰੀ ਦੇ ਪਿੰਡ ਕਰਤਾਰਪੁਰ ਦੇ ਆਂਗਣਵਾੜੀ ਸੈਂਟਰ ਦੇ ਅੰਦਰਲੇ ਰਸਤੇ ਵਿੱਚ ਉੱਚੀਆਂ-ਉੱਚੀਆਂ ਜੰਗਲੀ ਬੂਟੀਆਂ ਦੇਖ ਕੇ ਚਿੰਤਾ ਜ਼ਾਹਰ ਕੀਤੀ ਕਿ ਇੱਥੇ ਛੋਟੇ ਬੱਚੇ ਆਉਂਦੇ ਹਨ ਅਤੇ ਕੋਈ ਵੀ ਸੱਪ ਜਾਂ ਕੀੜਾ ਬੱਚਿਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਆਂਗਣਵਾੜੀ ਹੈਲਪਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਹ ਇਸ ਸਬੰਧੀ ਕਈ ਵਾਰ ਸਬੰਧਤ ਅਧਿਕਾਰੀ ਅਤੇ ਪਿੰਡ ਦੀ ਪੰਚਾਇਤ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਅਜੇ ਤੱਕ ਸਫ਼ਾਈ ਨਹੀਂ ਹੋਈ। ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਨੂੰ ਨੋਟਿਸ ਜਾਰੀ ਕਰਕੇ ਸਬੰਧਤ ਵਿਭਾਗ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।



ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਪਿੰਡ ਕਰਤਾਰਪੁਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਪਿੰਡ ਕੰਸਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਰਕਾਰੀ ਮਿਡਲ ਸਕੂਲ ਅਤੇ ਆਂਗਣਵਾੜੀ ਸੈਂਟਰ, ਪਿੰਡ ਬੂਥਗੜ੍ਹ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਤੇ ਆਂਗਣਵਾੜੀ ਕੇਂਦਰ, ਪਿੰਡ ਮਾਣਕਪੁਰ ਸ਼ਰੀਫ਼ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਆਂਗਣਵਾੜੀ ਕੇਂਦਰ ਦਾ ਦੌਰਾ ਕੀਤਾ।



ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਸਕੂਲਾਂ ਵਿੱਚ ਮਿਡ-ਡੇ-ਮੀਲ ਫੂਡ ਸਵਾਦ ਰਜਿਸਟਰ ਨੂੰ ਬਣਾਈ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਸਬੰਧੀ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਖੁਦ ਮਿਡ-ਡੇ-ਮੀਲ ਵੀ ਖਾਧਾ।

ਕਮਿਸ਼ਨ ਦੇ ਮੈਂਬਰ ਨੇ ਹਦਾਇਤ ਕੀਤੀ ਕਿ ਸਕੂਲ ਵਿੱਚ ਟੀ.ਡੀ.ਐਸ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਸਬੰਧਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਕਮਿਸ਼ਨ ਨੇ ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਮਿਡ ਡੇ ਮੀਲ ਵਰਕਰਾਂ ਦਾ ਮੈਡੀਕਲ ਚੈਕਅੱਪ ਕਰਨ ਦੇ ਵੀ ਨਿਰਦੇਸ਼ ਦਿੱਤੇ। ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕਰਦਿਆਂ ਇੰਚਾਰਜਾਂ ਅਤੇ ਹੈਲਪਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਨਵੀਨਤਮ ਸਕੀਮਾਂ ਬਾਰੇ ਜਾਣਕਾਰੀ ਦੇਣ।



ਦੌਰੇ ਦੌਰਾਨ ਕਮਿਸ਼ਨ ਮੈਂਬਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀਆਂ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

Have something to say? Post your comment

 

More in Chandigarh

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ