Wednesday, September 17, 2025

Malwa

ਬੇਰ ਕਲਾਂ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਨੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ

October 09, 2024 06:55 PM
SehajTimes

ਰਾੜਾ ਸਾਹਿਬ : ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਬੇਰ ਕਲਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ਸਰਪੰਚੀ ਲਈ ਐਲਾਨੇ ਗਏ ਉਮੀਦਵਾਰ ਗੁਰਵਿੰਦਰ ਸਿੰਘ ਬਿੰਦਾ ਅਤੇ ਪੰਚੀ ਲਈ ਚੋਣ ਵਿਚ ਉਤਾਰੇ ਡਾਕਟਰ ਰਾਮਦਿਆਲ ਸਿੰਘ ਜਤਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਪੰਧੇਰ, ਸੰਜੀਵ ਸ਼ਰਮਾ ਅਤੇ ਹਰਜਿੰਦਰਪਾਲ ਕੌਰ ਦੇ ਹੱਕ ਵਿੱਚ ਲੋਕਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ। ਇਸ ਸਮੇਂ ਪਿੰਡ ਬੇਰ ਕਲਾਂ ਵਿਖੇ ਰੱਖੀ ਭਰਵੀਂ ਮੀਟਿੰਗ ਵਿਚ ਵਿਧਾਇਕ ਗਿਆਸਪੁਰਾ ਨੂੰ ਪਿੰਡ ਦੇ ਗਰੀਬ ਵਰਗ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਂਵਾਂ ਸਬੰਧੀ ਜਾਣੂ ਕਰਵਾਇਆ। ਜਿਸ ਵਿਚ ਵੱਡੇ ਵਡੇਰਿਆਂ ਦੇ ਅਸਥਾਨ ਨੂੰ ਜਾਂਦੇ ਤੰਗ ਰਸਤੇ ਨੂੰ ਖੁੱਲ੍ਹਾ ਕਰਨ ਦੀ ਵੱਡੀ ਮੰਗ ਸੀ। ਵਿਧਾਇਕ ਗਿਆਸਪੁਰਾ ਨੇ ਇਸ ਸਮੱਸਿਆ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਗਿਆਸਪੁਰਾ ਨੇ ਲੋਕਾਂ ਨੂੰ ਅਪੀਲ ਕੀਤੀ ਪਾਰਟੀ ਅਤੇ ਤੁਹਾਡੇ ਵੱਲੋਂ ਦਿੱਤੀ ਜ਼ੁਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਾ ਹੋਇਆ ਗਰੀਬ ਵਰਗ ਦੇ ਲੋਕਾਂ ਨਾਲ ਹਰ ਦੁੱਖ ਸੁੱਖ ਵਿਚ ਸ਼ਰੀਕ ਹੁੰਦਾ ਰਹਾਂਗਾ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਯਤਨਸ਼ੀਲ ਰਹਾਂਗਾ।ਇਸ ਸਮੇਂ ਚੇਅਰਮੈਨ ਗੁਰਪ੍ਰੀਤ ਸਿੰਘ ਤੇ ਨਗਰ ਨਿਵਾਸੀਆਂ ਵੱਲੋਂ ਵਿਧਾਇਕ ਗਿਆਸਪੁਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

Have something to say? Post your comment