Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

October 09, 2024 07:03 PM
SehajTimes

ਮਾੜੇ ਤੱਤਾਂ ਵਿੱਚ ਪੁਲਿਸ ਦਾ ਖ਼ੌਫ ਪੈਦਾ ਕਰਨਾ , ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ ਅਭਿਆਨ ਦਾ ਉਦੇਸ਼ : ਡੀਜੀਪੀ ਪੰਜਾਬ

‘ਕਾਸੋ ਫਾਰ ਸੇਫ਼ ਨੇਬਰਹੁੱਡ’ ਪਹਿਲਕਦਮੀ ਤਹਿਤ ਵੱਖ-ਵੱਖ ਪੱਧਰਾਂ ’ਤੇ ਕ੍ਰਾਈਮ ਡੇਟਾ ਦਾ ਅਧਿਐਨ ਕੀਤਾ ਜਾਂਦਾ ਹੈ ਤਾਂ ਜੋ ਕ੍ਰਾਈਮ ਪੈਟਰਨ, ਹੌਟਸਪੌਟਸ ਅਤੇ ਅਪਰਾਧੀ ਦੀ ਪਛਾਣ ਸਬੰਧੀ ਬਾਰੀਕੀ ਨਾਲ ਕੀਤੀ ਜਾ ਸਕੇ ਜਾਂਚ

1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਦੇ ਪਛਾਣੇ ਗਏ ਕ੍ਰਾਈਮ ਹੌਟਸਪਾਟਸ ’ਤੇ ਕੀਤੀ ਕਾਰਵਾਈ, 140 ਐਫ.ਆਈ.ਆਰਜ਼ ਕੀਤੀਆਂ ਦਰਜ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਐਸਏਐਸ ਨਗਰ : ਨਸ਼ਿਆਂ ਨਾਲ ਨਜਿੱਠਦਿਆਂ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖਿਅਤ ਸਮਾਜ ਲਈ ਚਲਾਏ ਵਿਆਪਕ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਕਾਸੋ ਫਾਰ ਸੇਫ਼ ਨੇਬਰਹੁੱਡ) ਦੀ ਖੁਦ ਅਗਵਾਈ ਕੀਤੀ ਜਿਸਦਾ ਉਦੇਸ਼ ਗਲੀ-ਮੁਹੱਲਿਆਂ ਵਿੱਚ ਵਧ ਰਹੇ ਸਨੈਚਿੰਗ, ਈਵ ਟੀਜ਼ਿੰਗ, ਚੋਰੀ ਆਦਿ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ। ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਦੇ ਨਾਲ ਬਲੌਂਗੀ ਵਿਖੇ ਬਾਰੀਕਬੀਨੀ ਨਾਲ ਚੈਕਿੰਗ ਕਰ ਰਹੀ ਪੁਲੀਸ ਦੀ ਭਾਰੀ ਤਾਇਨਾਤੀ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।

ਜ਼ਿਕਰਯੋਗ ਹੈ ਕਿ ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲੀਸ ਹੈਡਕੁਆਡਰ ਤੋਂ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਡੀਜੀਪੀ ਨੇ ਕਿਹਾ ਕਿ ‘ ਕਾਸੋ ਫਾਰ ਸੇਫ਼ ਨੇਬਰਹੁੱਡ’ ਪਹਿਲਕਦਮੀ ਵਿੱਚ ਇੱਕ ਬਹੁ-ਪੱਖੀ ਪਹੁੰਚ ਸ਼ਾਮਲ ਹੈ ਜਿਸ ਤਹਿਤ ਕ੍ਰਾਈਮ ਪੈਟਰਨਾਂ, ਹੌਟਸਪੌਟਸ ਦੀ ਪਛਾਣ ਕਰਨ ਅਤੇ ਅਪਰਾਧਿਕ ਪ੍ਰੋਫਾਈਲਾਂ ਨੂੰ ਬਾਰੀਕੀ ਨਾਲ ਸਮਝਣ ਲਈ ਅਪਰਾਧਿਕ ਡੇਟਾ ਦਾ ਵੱਖ-ਵੱਖ ਪੱਧਰਾਂ ’ਤੇ ਵਿਸ਼ਲੇਸ਼ਣ ਕੀਤਾ ਜਾਂਦਾ ਹੈ, ਜੋ ਰਣਨੀਤਕ ਤੌਰ ’ਤੇ ਅਜਿਹੀਆਂ ਗ਼ੈਰ-ਸਮਾਜਿਕ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ। ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਫੀਡਬੈਕ ਅਤੇ ਸਮੱਸਿਆਵਾਂ ਇਕੱਠੀਆਂ ਕਰਨ ਲਈ ਵਿਲੇਜ ਡਿਫੈਂਸ ਕਮੇਟੀਆਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏ.), ਵਿਦਿਅਕ ਸੰਸਥਾਵਾਂ ਅਤੇ ਮਾਰਕੀਟ ਐਸੋਸੀਏਸ਼ਨਾਂ ਨਾਲ ਰਾਬਤਾ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਪਰਾਧ ਨੂੰ ਨੱਥ ਪਾਉਣ ਲਈ ਸ਼ਨਾਖ਼ਤ ਕੀਤੇ ਹੌਟਸਪੌਟਸ ’ਤੇ ਨਾਕਾਬੰਦੀ, ਪੈਦਲ ਗਸ਼ਤ ਅਤੇ ਪੀਸੀਆਰ ਵਾਹਨ ਗਸ਼ਤ ਰਾਹੀਂ ਪੁਲਿਸ ਦੀ ਮੌਜੂਦਗੀ ਵਧਾਈ ਜਾਵੇਗੀ। ਇਸ ਤੋਂ ਇਲਾਵਾ , ਸਥਾਨਕ ਸਰਕਾਰਾਂ ਵਿਭਾਗ ਅਤੇ ਸਥਾਨਕ ਭਾਈਵਾਲਾਂ ਜਿਸ ਵਿੱਚ ਆਰ.ਡਬਲਿੳ.ੂਏ., ਮਾਰਕੀਟ ਐਸੋਸੀਏਸ਼ਨਾਂ, ਸੰਸਥਾਵਾਂ ਅਤੇ ਮਕਾਨ ਮਾਲਕਾਂ, ਸ਼ਾਮਲ ਹਨ, ਦੇ ਸਹਿਯੋਗ ਨਾਲ , ਸੀਸੀਟੀਵੀ ਨਿਗਰਾਨੀ ਨੂੰ ਵੀ ਹੋਰ ਵਧਾਇਆ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਦਿਅਕ ਸੰਸਥਾਵਾਂ ਦੇ ਨੇੜੇ ਨਸ਼ਿਆਂ ਦੀ ਵਿਕਰੀ ਨੂੰ ਰੋਕਣ, ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਅਤੇ ਨਿਗਰਾਨੀ ਕਰਨ ’ਤੇ ਵੀ ਧਿਆਨ ਦੇ ਰਹੀ ਹੈ। ਟੈਕਨਾਲੋਜੀ ਅਤੇ ਕਮਿਊਨਿਟੀ ਆਊਟਰੀਚ ਦਾ ਲਾਭ ਉਠਾ ਕੇ, ਇਹ ਉਪਰਾਲਾ ਸਟਰੀਟ ਕ੍ਰਾਈਮ ਨੂੰ ਰੋਕਣ ਅਤੇ ਲੋਕਾਂ ਲਈ ਇੱਕ ਸੁਰੱਖਿਅਤ ਮਾਹੌਲ ਪੈਦਾ ਕਰਨ ਦਾ ਯਤਨ ਕਰਦਾ ਹੈ।

ਬਲੌਂਗ ਦੌਰੇ ਤੋਂ ਬਾਅਦ ਵਿੱਚ, ਡੀਜੀਪੀ ਨੇ ਆਰ.ਡਬਲਯੂ.ਏ. ਦੇ ਨੁਮਾਇੰਦਿਆਂ ਨਾਲ ਉਨ੍ਹਾਂ ਤਰੀਕਿਆਂ ਦੀ ਖੋਜ ਕਰਨ ਲਈ ਮੀਟਿੰਗ ਵੀ ਕੀਤੀ, ਜਿਸ ਵਿੱਚ ਪੁਲਿਸ, ਉਨ੍ਹਾਂ ਦੇ ਸਹਿਯੋਗ ਨਾਲ, ਗਲੀ-ਮੁਹੱਲਿਆਂ ਨੂੰ ਅਜਿਹੇ ਫੁਟਕਲ ਅਪਰਾਧਾਂ ਤੋਂ ਨਿਜਾਤ ਦਿਵਾਈ ਜਾ ਸਕੇ। ਇਸ ਆਪ੍ਰੇਸ਼ਨ ਬਾਰੇ ਦੇ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ 1500 ਤੋਂ ਵੱਧ ਪੁਲਿਸ ਟੀਮਾਂ, ਜਿਸ ਵਿੱਚ 11000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਹਨ, ਨੇ ਰਾਜ ਭਰ ਵਿੱਚ ਅਪਰਾਧਿਕ ਹੌਟਸਪਾਟਸ ‘ਤੇ ਇਸ ਆਪ੍ਰੇਸ਼ਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਕਿਹਾ ਕਿ ਅਪਰਾਧ ਦੇ ਸਾਰੇ ਹੌਟਸਪੌਟਸ ’ਤੇ ਅਤੇ ਇਨ੍ਹਾਂ ਦੇ ਆਲੇ-ਦੁਆਲੇ 236 ਮਜ਼ਬੂਤ ਨਾਕੇ ਵੀ ਲਗਾਏ ਗਏ। ਆਪਰੇਸ਼ਨ ਦੌਰਾਨ, ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 140 ਐਫਆਈਆਰਜ਼ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਵੇਰਵਿਆਂ ਦੀ ਵੀ ਪੁਸ਼ਟੀ ਕੀਤੀ। ਜ਼ਿਕਰਯੋਗ ਹੈ ਕਿ ਇਹ ਸਰਗਰਮ ਤੇ ਮੁਸਤੈਦ ਪੁਲਿਸ ਰਣਨੀਤੀ ਪੰਜਾਬ ਪੁਲਿਸ ਦੀ ਭਾਈਚਾਰਕ ਸ਼ਮੂਲੀਅਤ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੁਲਿਸ ਦਾ ਟੀਚਾ , ਇਲਾਕਾ ਨਿਵਾਸੀਆਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰਦਿਆਂ ਲੋਕਾਂ ਵਿੱਚ ਹੋਰ ਭਰੋਸਾ ਪੈਦਾ ਕਰਨਾ ਅਤੇ ਸਾਰਿਆਂ ਲਈ ਸੁਰੱਖਿਅਤ ਆਂਢ-ਗੁਆਂਢ ਸਿਰਜਣਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ