Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਪਰ ਐਸ.ਐਮ.ਐਸ. ਤੋਂ ਬਗ਼ੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਦੇ ਕੀਤੇ ਜਾਣਗੇ ਚਲਾਨ :  ਇਸ਼ਾ ਸਿੰਗਲ

October 09, 2024 08:20 PM
SehajTimes

ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਕਿਹਾ ਕਿ ਸੁਪਰ ਐਸ.ਐਮ.ਐਸ. ਤੋਂ ਬਗ਼ੈਰ ਵਾਢੀ ਕਰਨ ਵਾਲੀਆਂ ਕੰਬਾਇਨਾਂ ਦੇ ਚਲਾਨ ਕੱਟੇ ਜਾਣਗੇ। ਉਹ ਅੱਜ ਐਸ.ਡੀ.ਐਮ, ਮੁੱਖ ਖੇਤੀਬਾੜੀ ਅਫ਼ਸਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰ ਰਹੇ ਸਨ। ਏਡੀਸੀ ਨੇ ਕਿਹਾ ਕਿ ਸੁਪਰ ਐਸ.ਐਮ.ਐਸ ਤੋਂ ਬਗੈਰ ਵਾਢੀ ਕਰਨ ਨਾਲ ਪਰਾਲੀ ਪ੍ਰਬੰਧਨ ਕਰਨਾ ਮੁਸ਼ਕਲ ਹੋ ਜਾਂਦਾ ਹੈ ਜਿਸ ਕਾਰਨ ਕਿਸਾਨ ਖੇਤਾਂ ਵਿੱਚ ਹੀ ਪਰਾਲੀ ਨੂੰ ਅੱਗ ਲਗਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅ/ਧ 31-ਏ (ਪ੍ਰੀਵੈਂਨਸ਼ਨ ਅਤੇ ਕੰਟਰੋਲ ਆਫ਼ ਪੋਲੀਉਸ਼ਨ) ਐਕਟ, 1981 ਦੇ ਤਹਿਤ ਜਾਰੀ ਹੁਕਮ ਨੰ: 128 ਮਿਤੀ 7/2/2018 ਵਿੱਚ ਕਿਹਾ ਗਿਆ ਹੈ ਕਿ ਸੁਪਰ ਐਸ.ਐਮ.ਐਸ. ਤੋਂ ਬਗੈਰ ਕੰਬਾਇਨਾਂ ਵਾਢੀ ਨਹੀਂ ਕਰ ਸਕਦੀਆਂ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਬਿਨਾਂ ਸੁਪਰ ਐਸ.ਐਮ.ਐਸ. ਦੇ ਚੱਲਣ ਵਾਲੀ ਕੰਬਾਇਨ ਨੂੰ 50 ਹਜ਼ਾਰ ਰੁਪਏ ਦਾ ਚਲਾਨ ਤੇ ਦੂਸਰੀ ਵਾਰ ਫੜੇ ਜਾਣ 'ਤੇ 75 ਹਜ਼ਾਰ ਦਾ ਚਲਾਨ ਤੇ ਤੀਸਰੀ ਵਾਰ ਫੜੇ ਜਾਣ 'ਤੇ 1 ਲੱਖ ਰੁਪਏ ਦਾ ਚਲਾਨ ਕੀਤਾ ਜਾਵੇਗਾ।  


ਉਨ੍ਹਾਂ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਖੇਤਾਂ ਵਿੱਚ ਚੱਲ ਰਹੀਆਂ ਕੰਬਾਇਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੀ ਕੰਬਾਇਨਾਂ ਬਿਨਾਂ ਸੁਪਰ ਐਸ.ਐਮ.ਐਸ. ਦੇ ਵਾਢੀ ਕਰ ਰਹੀਆਂ ਹਨ, ਉਨ੍ਹਾਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਐਸ.ਡੀ.ਐਮ., ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਚਲਾਨ ਕੱਟਣ ਲਈ ਅਧਿਕਾਰਤ ਹਨ। ਇਸ਼ਾ ਸਿੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਅਗਲੀਆਂ ਪੀੜ੍ਹੀਆਂ ਦੀ ਸਿਹਤ, ਵਾਤਾਵਰਣ ਅਤੇ ਧਰਤੀ ਦੀ ਸੰਭਾਲ ਲਈ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ 'ਉੱਨਤ ਕਿਸਾਨ' ਐਪ ਰਾਹੀਂ ਨੇੜੇ ਉਪਲਬੱਧ ਮਸ਼ੀਨੀਰੀ ਦੀ ਬੁਕਿੰਗ ਕਰਵਾਉਣ। ਮੀਟਿੰਗ 'ਚ ਐਸ.ਡੀ.ਐਮ ਪਟਿਆਲਾ ਮਨਜੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਰਵਿੰਦਰਪਾਲ ਸਿੰਘ ਚੱਠਾ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ.ਡੀ.ਓ ਰੋਹਿਤ ਸਿੰਗਲਾ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ