Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮਾਣਯੋਗ ਹਾਈਕੋਰਟ ਦਾ ਫ਼ੈਸਲਾ ਲੋਕਤੰਤਰ ਦੀ ਵੱਡੀ ਜਿੱਤ : ਹਰਜਿੰਦਰ ਇਕੋਲਾਹਾ

October 09, 2024 08:28 PM
SehajTimes

ਖੰਨਾ : ਕਾਂਗਰਸ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਅੱਜ ਤਿੰਨ ਸੋ ਦੇ ਕਰੀਬ ਪੰਚਾਇਤਾਂ ਦੀ ਚੋਣ ਪ੍ਰਕਿਰਿਆ ਤੇ ਰੋਕ ਲਾਏ ਜਾਣ ਦੇ ਫ਼ੈਸਲੇ ਨੂੰ ਸ਼ਲਾਘਾਯੋਗ ਦੱਸਦਿਆਂ ਇਸ ਨੂੰ ਲੋਕਤੰਤਰ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।ਪ੍ਰੈਸ ਨੂੰ ਜਾਰੀ ਇਕ ਬਿਆਨ ਚ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਬਲਾਕ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਇਕੋਲਾਹਾ ਨੇ ਕਿਹਾ ਕੇ ਮਾਣਯੋਗ ਅਦਾਲਤ ਦੇ ਫ਼ੈਸਲੇ ਤੋ ਸਾਫ਼ ਹੋ ਗਿਆ ਹੈ ਪੰਜਾਬ ਚ ਆਮ ਆਦਮੀ ਪਾਰਟੀ ਵਲੋਂ ਪੰਚਾਇਤ ਚੋਣਾਂ ਚ ਵੱਡੇ ਪੱਧਰ ਤੇ ਬੇ ਨਿਯਮੀਆਂ ਕੀਤੀਆਂ ਗਈਆਂ ਹਨ ।ਇਸੇ ਕਰਕੇ ਮਾਣਯੋਗ ਅਦਾਲਤ ਨੂੰ ਸਖ਼ਤ ਰੁੱਖ ਅਖਤਿਆਰ ਕਰਨਾ ਪਿਆ ਹੈ । ਬਲਾਕ ਪ੍ਰਧਾਨ ਨੇ ਅਦਾਲਤ ਦੇ ਫੌਸਲੇ ਨੂੰ ਦਰੁਸਤ ਦੱਸਦਿਆਂ ਕਿਹਾ ਕਿ ਅਦਾਲਤ ਦੇ ਇਸ ਨਿਰਣੇ ਤੋ ਸੂਬੇ ਦੇ ਪੰਚਾਇਤ ਮੰਤਰੀ ਨੂੰ ਵੀ ਸਬਕ ਲੈਣਾ ਚਾਹੀਦਾ ਹੈ । ਉਹਨਾਂ ਤਾ ਇਥੋਂ ਤੱਕ ਆਖਿਆ ਹੈ ਕਿ ਅਦਾਲਤ ਦੇ ਉਕਤ ਫੈਸਕਾ ਉਪਰੰਤ ਸੂਬੇ  ਦੇ ਪੰਚਾਇਤ ਮੰਤਰੀ ਨੂੰ ਆਪਣੀ ਨਾਲਾਇਕੀ ਮੰਨਦਿਆਂ ਤੁਰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਕਿਉਂਕਿ ਫੇਅਰ ਇਲੈਕਸ਼ਨ ਨਾ ਕਰਵਾ ਸਕਣ ਦੀ ਮੁੱਖ ਜ਼ਿੰਮੇਵਾਰੀ ਪੰਚਾਇਤ ਮੰਤਰੀ ਦੀ ਹੈ । ਉਹਨਾਂ ਇਹ ਵੀ ਕਿਹਾ ਕੇ ਇਹ ਪਹਿਲੀ ਵਾਰ ਹੋਇਆ ਹੈ ਕਿ ਨਾਮਜਦਗੀਆਂ ਦੌਰਾਨ ਹੀ ਵੱਡੇ ਪੱਧਰ ਤੇ ਹਿੰਸਾ ਦੀਆਂ ਘਟਨਾਵਾਂ ਵਾਪਰੀਆਂ ਹਨ ਜੋ ਸ਼ਰਮਨਾਕ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ  ਵੱਲੋ ਜਿਸ ਤਰਾਂ ਪੰਚਾਇਤੀ ਚੋਣਾਂ ਨੂੰ ਲੈ ਕੇ ਇਸ ਵਾਰ ਧੱਕੇਸ਼ਾਹੀ ਕੀਤੀ ਗਈ ਹੈ ।ਉਸਦੀ ਦੀ ਮਿਸਾਲ ਦੇਸ਼ ਚ ਕਿਧਰੇ ਨਹੀਂ ਮਿਲਦੀ । 

 

Have something to say? Post your comment