Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

October 10, 2024 05:07 PM
SehajTimes

ਚੰਡੀਗੜ੍ਹ : ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ। ਸ੍ਰੀ ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਸੂਬਾ ਵਾਸੀਆਂ ਨੂੰ ਸਾਫ- ਸੁਥਰੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਜਾਰੀ ਰਹਿਣਗੀਆਂ। ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।



ਅੱਜ ਸ੍ਰੀ ਸਿਨਹਾ ਵੱਲੋਂ ਅਹੁਦਾ ਸੰਭਾਲਣ ਮੌਕੇ ਸੀਨੀਅਰ ਸਿਵਲ ਅਧਿਕਾਰੀ ਹਾਜ਼ਰ ਸਨ ਜਿਨ੍ਹਾਂ ਵਿੱਚ ਵਿਕਾਸ ਪ੍ਰਤਾਪ, ਅਲੋਕ ਸ਼ੇਖਰ, ਡੀ.ਕੇ. ਤਿਵਾੜੀ, ਤੇਜਵੀਰ ਸਿੰਘ, ਜਸਪ੍ਰੀਤ ਤਲਵਾੜ, ਦਿਲੀਪ ਕੁਮਾਰ, ਭਾਵਨਾ ਗਰਗ, ਅਜੋਏ ਸ਼ਰਮਾ, ਗੁਰਕਿਰਤ ਕ੍ਰਿਪਾਲ ਸਿੰਘ, ਵੀ.ਐਨ.ਜ਼ਾਦੇ, ਗੁਰਪ੍ਰੀਤ ਕੌਰ ਸਪਰਾ, ਮਾਲਵਿੰਦਰ ਸਿੰਘ ਜੱਗੀ, ਅਭਿਨਵ ਤ੍ਰਿਖਾ, ਰਾਮਵੀਰ, ਸੋਨਾਲੀ ਗਿਰਿ, ਕੇਸ਼ਵ ਹਿੰਗੋਨੀਆ, ਸੁਰਭੀ ਮਲਿਕ, ਹਰਪ੍ਰੀਤ ਸਿੰਘ ਸੂਦਨ, ਜਸਪ੍ਰੀਤ ਸਿੰਘ, ਰਾਹੁਲ, ਬਲਦੀਪ ਕੌਰ, ਨੀਰੂ ਕਤਿਆਲ ਗੁਪਤਾ ਸ਼ਾਮਲ ਸਨ। ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇਜਵੀਰ ਸਿੰਘ ਸਮੇਤ ਸਮੂਹ ਅਧਿਕਾਰੀਆਂ ਨੇ ਨਵੇਂ ਨਿਯੁਕਤ ਹੋਏ ਮੁੱਖ ਸਕੱਤਰ ਸ੍ਰੀ ਸਿਨਹਾ ਨਾਲ ਵੱਖੋ-ਵੱਖ ਸਮੇਂ ਵਿਭਾਗਾਂ ਵਿੱਚ ਕੰਮ ਕਰਦਿਆਂ ਅਤੇ ਫੀਲਡ ਪੋਸਟਿੰਗ ਦੌਰਾਨ ਹੋਏ ਤਜ਼ਰਬੇ ਸਾਂਝੇ ਕੀਤੇ ਅਤੇ ਵਿਸ਼ਵਾਸ ਦਿਵਾਇਆ ਕਿ ਸੂਬਾ ਵਾਸੀਆਂ ਦੀ ਬਿਹਤਰੀ ਲਈ ਟੀਮ ਵਜੋਂ ਕੰਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਕੇ.ਈ.ਪੀ. ਸਿਨਹਾ ਇਸ ਵੇਲੇ ਵਿਸ਼ੇਸ਼ ਮੁੱਖ ਸਕੱਤਰ ਵਿਕਾਸ ਕਮ ਵਿੱਤ ਕਮਿਸ਼ਨਰ ਮਾਲ ਵਜੋਂ ਸੇਵਾ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਵਿੱਤ, ਕਰ, ਖੁਰਾਕ ਤੇ ਸਿਵਲ ਸਪਲਾਈ, ਉਚੇਰੀ ਸਿੱਖਿਆ, ਵਾਤਾਵਰਣ ਤੇ ਸਾਇੰਸ ਤਕਨਾਲੋਜੀ, ਸੰਸਦੀ ਮਾਮਲੇ, ਆਮ ਰਾਜ ਪ੍ਰਬੰਧ ਜਿਹੇ ਅਹਿਮ ਵਿਭਾਗਾਂ ਦਾ ਕੰਮਕਾਰ ਸੰਭਾਲਿਆ ਹੈ। ਉਨ੍ਹਾਂ ਭਾਰਤ ਸਰਕਾਰ ਵਿੱਚ ਵਿਦੇਸ਼ ਮੰਤਰਾਲੇ, ਉਦਯੋਗ ਤੇ ਵਣਜ, ਪ੍ਰਮਾਣੂ ਊਰਜਾ ਜਿਹੇ ਮਹੱਤਵਪੂਰਨ ਮੰਤਰਾਲਿਆਂ ਵਿੱਚ ਵੀ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਈ ਕੌਮੀ ਤੇ ਕੌਮਾਂਤਰੀ ਕਾਨਫਰੰਸਾਂ ਵਿੱਚ ਹਿੱਸਾ ਲਿਆ ਹੈ।

ਉਹ ਪੰਜਾਬ ਵਿੱਚ ਫੀਲਡ ਪੋਸਟਿੰਗ ਦੌਰਾਨ ਬਠਿੰਡਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਸ੍ਰੀ ਸਿਨਹਾ ਨੇ ਅਰਥਸਾਸ਼ਤਰ ਵਿੱਚ ਪੋਸਟ ਗਰੈਜੂਏਸ਼ਨ, ਐਲ.ਐਲ.ਐਮ. ਅਤੇ ਬੀ.ਟੈਕ. (ਮਾਈਨਿੰਗ ਇੰਜਨੀਅਰਿੰਗ) ਕੀਤੀ ਹੈ ।

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ : ਮੁੱਖ ਮੰਤਰੀ

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ