Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ

October 10, 2024 05:11 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਟਾਟਾ ਸੰਨਜ਼ ਨੂੰ 'ਗਲੋਬਲ ਪਾਵਰਹਾਊਸ' ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ਜਿਸ ਨਾਲ ਦੇਸ਼ ਵਿੱਚ ਸਨਅਤੀ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿੱਚ ਮੁਕਾਮ ਬਣਾਉਣ ਲਈ ਪ੍ਰੇਰਿਤ ਕਰਦੀ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਸਨਅਤੀ ਦਿੱਗਜ਼ ਦੀ ਮੌਤ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਕਿਉਂਕਿ ਉਨ੍ਹਾਂ ਦੇ ਤੁਰ ਜਾਣ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿੱਚ ਪੂਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਭਾਰਤ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਉੱਘੇ ਕਾਰੋਬਾਰੀ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਉਨ੍ਹਾਂ ਨੂੰ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ