Monday, June 16, 2025

Malwa

ਐਡਵੋਕੇਟ ਗੁਰਤੇਗ ਲੌਂਗੋਵਾਲ ਨੇ ਰਾਮਲੀਲਾ 'ਚ ਭਰੀ ਹਾਜ਼ਰੀ

October 10, 2024 06:08 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਯੂਥ ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਬੁੱਧਵਾਰ ਨੂੰ ਸੁਨਾਮ ਵਿਖੇ ਸ਼੍ਰੀ ਰਾਮਾ ਰਾਮਲੀਲਾ ਕਲੱਬ ਸੁਨਾਮ (ਬੱਦਰੀ ਵਾਲੀ) ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਗਵਾਨ ਰਾਮ ਦੀਆਂ ਸਿਖਿਆਵਾਂ ਤੇ ਚੱਲਕੇ ਇਨਸਾਨ ਨੂੰ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਮਲੀਲਾ ਜਿੱਥੇ ਇਨਸਾਨ ਨੂੰ ਧਾਰਮਿਕ ਪ੍ਰਵਿਰਤੀ ਨਾਲ ਜੋੜਦੀ ਹੈ ਉੱਥੇ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਧਰਮ ਨਿਰਪੱਖ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ। ਇਸ ਮੌਕੇ ਪ੍ਰਧਾਨ ਗੁਰੂ ਜੋਸ਼ਨ, ਡਾਇਰੈਕਟਰ ਜਗਦੀਪ ਬਿੱਟੂ, ਸਲੀਮ ਖ਼ਾਨ, ਸੁਆਮੀ ਨਰਿੰਦਰ ਢੋਟ, ਬਾਵਾ ਹਾਂਡਾ, ਰਾਜੂ ਐਮ ਸੀ, ਪਵਿੱਤਰ ਹਾਂਡਾ, ਰਿੰਕੂ, ਪਰਮਜੀਤ ਸਿੰਘ, ਪ੍ਰਿਤਪਾਲ ਸ਼ਰਮਾ, ਅੰਮ੍ਰਿਤਪਾਲ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ